ਮੋਗਾ ਦੇ ਪਿੰਡ ਕੋਟ ਸਦਰ ਖਾਂ 'ਚ ਨਗਰ ਕੀਰਤਨ ਦੌਰਾਨ ਇਕ ਦਰਦਨਾਕ ਹਾਦਸਾ ਵਾਪਰ ਗਿਆ। ਇਥੇ ਨਗਰ ਕੀਰਤਨ ਦੌਰਾਨ ਬਿਜਲੀ ਦਾ ਕਰੰਟ ਲੱਗਣ ਨਾਲ ਦੋ ਸ਼ਰਧਾਲੂਆਂ ਦੀ ਮੌਤ ਹੋ ਗਈ, ਜਦਕਿ 7 ਲੋਕ ਗੰਭੀਰ ਜ਼ਖਮੀ ਹੋ ਗਏ।




ਸਾਹਮਣੇ ਆਈ ਜਾਣਕਾਰੀ ਦੇ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਨੂੰ ਲੈ ਕੇ ਜਾ ਰਹੀ ਬੱਸ ਹਾਈਟੈਂਸ਼ਨ ਤਾਰਾਂ ਨੂੰ ਛੂਹ ਗਈ, ਜਿਸ ਕਾਰਨ ਇਹ ਹਾਦਸਾ ਵਾਪਰਿਆ। ਜ਼ਖ਼ਮੀਆਂ ਨੂੰ ਕੋਟ ਈਸੇ ਖਾਂ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।


ਇਹ ਵੀ ਪੜ੍ਹੋ : 200 ਫੁੱਟ ਡੂੰਘੀ ਖੱਡ 'ਚ ਡਿੱਗੀ ਬਰਾਤੀਆਂ ਨਾਲ ਭਰੀ ਬੱਸ, ਕਈ ਲੋਕਾਂ ਦੀ ਹੋਈ ਮੌਤ


ਬੀਤੇ ਦਿਨ ਯਾਨੀ ਕਿ ਸ਼ੁੱਕਰਵਾਰ ਨੂੰ ਨਗਰ ਕੀਰਤਨ ਸਜਾਇਆ ਗਿਆ ਸੀ। ਜਿਵੇਂ ਹੀ ਨਗਰ ਕੀਰਤਨ ਪਿੰਡ ਦੇ ਵਿਚਕਾਰ ਪਹੁੰਚਿਆ ਤਾਂ ਪਾਲਕੀ ਸਾਹਿਬ ਦਾ ਉਪਰੀ ਹਿੱਸਾ ਹਾਈ ਟੈਂਸ਼ਨ ਤਾਰਾਂ ਦੀ ਲਪੇਟ ਵਿੱਚ ਆ ਗਿਆ। ਜਿਸ ਕਾਰਨ ਬੱਸ ਚ ਕਰੰਟ ਆ ਗਿਆ। ਪਾਲਕੀ ਸਾਹਿਬ ਵਿੱਚ ਬਿਜਲੀ ਦਾ ਕਰੰਟ ਆਉਣ ਕਾਰਨ ਹਫੜਾ-ਦਫੜੀ ਮੱਚ ਗਈ। ਇਸ ਹਾਦਸੇ 'ਚ 7 ਲੋਕ ਜ਼ਖਮੀ ਹੋ ਗਏ ਅਤੇ ਦੋ ਵਿਅਕਤੀਆਂ ਦੀ ਮੌਤ ਹੋ ਗਈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। 


 


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।



ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 


https://whatsapp.com/channel/0029Va7Nrx00VycFFzHrt01l.



Join Our Official Telegram Channel: https://t.me/abpsanjhaofficial 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ