Moga news: ਮੋਗਾ ਵਿੱਚ 17 ਸਾਲਾ ਕੁੜੀ ਨਾਲ 3/4 ਲੋਕਾਂ ਨੇ ਗੈਂਗਰੇਪ ਦੀ ਘਟਨਾ ਨੂੰ ਅੰਜਾਮ ਦਿੱਤਾ ਸੀ ਜਿਸ ਦੇ ਮੁੱਖ ਦੋਸ਼ੀ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਦੱਸ ਦਈਏ ਕਿ ਮੋਗਾ ਦੇ ਬਾਘਾਪੁਰਾਣਾ ਦੇ ਪਿੰਡ ਦੀ ਰਹਿਣ ਵਾਲੀ 17 ਸਾਲਾ ਕੁੜੀ ਨਾਲ 27 ਜਨਵਰੀ ਨੂੰ ਉਸ ਦੇ ਪਿੰਡ ਦੇ ਹੀ ਇੱਕ ਮੁੰਡੇ ਨੇ ਆਪਣੇ ਤਿੰਨ ਸਾਥੀਆਂ ਨਾਲ ਮਿਲ ਕੇ ਇਸ ਸ਼ਰਮਨਾਕ ਕਰਤੂਤ ਨੂੰ ਅੰਜਾਮ ਦਿੱਤਾ ਸੀ।
ਉਹ ਆਪਣੇ ਤਿੰਨ ਸਾਥੀਆਂ ਨਾਲ ਰਲ ਕੇ ਕੁੜੀ ਨੂੰ ਕਾਰ ਵਿੱਚ ਬਿਠਾ ਕੇ ਮੋਟਰ ‘ਤੇ ਲੈ ਗਏ ਅਤੇ ਫਿਰ ਉਸ ਨਾਲ ਜ਼ਬਰਦਸਤੀ ਕਰਨ ਦੀ ਕੋਸ਼ਿਸ਼ ਕੀਤੀ। ਜਦੋਂ ਕੁੜੀ ਨੇ ਇਸ ਚੀਜ਼ ਦਾ ਵਿਰੋਧ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਕੁੜੀ ਦੀ ਕੁੱਟਮਾਰ ਕੀਤੀ ਅਤੇ ਬਾਅਦ ਵਿੱਚ ਉਸ ਨਾਲ ਬਲਾਤਕਾਰ ਕੀਤਾ। ਇਸ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਉਸ ਨੂੰ ਉਸ ਦੇ ਘਰ ਦੇ ਸਾਹਮਣੇ ਸੁੱਟ ਕੇ ਚਲੇ ਗਏ।
ਇਹ ਵੀ ਪੜ੍ਹੋ: Bhagwant Mann: ਭਾਜਪਾ ਦੀ ਤਾਨਾਸ਼ਾਹੀ ਦੇਖ ਸ਼ਹੀਦਾਂ ਦੀਆਂ ਵੀ ਰੂਹਾਂ ਤੜਪ ਰਹੀਆਂ ਹੋਣਗੀਆਂ- ਮਾਨ
ਪਰਿਵਾਰ ਵਾਲਿਆਂ ਨੇ ਕੁੜੀ ਨੂੰ ਸਿਵਲ ਹਸਪਤਾਲ ਵਿੱਚ ਭਰਤੀ ਕਰਵਾਇਆ। ਉੱਥੇ ਹੀ ਇਸ ਮਾਮਲੇ ਵਿੱਚ ਮੋਗਾ ਦੀ ਪੁਲਿਸ ਨੇ ਕੁੜੀ ਦੇ ਪਿਤਾ ਦੇ ਬਿਆਨ ਦੇ ਆਧਾਰ ‘ਤੇ ਮਾਮਲਾ ਦਰਜ ਕਰਕੇ ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਬਾਕੀ 3 ਦੋਸ਼ੀਆਂ ਦੀ ਭਾਲ ਜਾਰੀ ਹੈ, ਕੁੜੀ ਦੇ ਸਿਵਲ ਹਸਪਤਾਲ ਵਿੱਚ ਇਲਾਜ ਜਾਰੀ ਹੈ।
ਇਹ ਵੀ ਪੜ੍ਹੋ: Punjab news: 2 ਈਸਾਈ ਪਰਿਵਾਰਾਂ ਨੇ ਆਪਸੀ ਲੜਾਈ ਵਿੱਚ ਗੁਰੂਘਰ ਦੀ ਕੀਤੀ ਭੰਨਤੋੜ, ਸੰਗਤ ਵੱਲੋਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ