Punjab News: ਮੋਗਾ 'ਚ ਪੁਲਿਸ ਨੇ ਰਾਤ ਨੂੰ ਲੁਧਿਆਣਾ ਰੋਡ 'ਤੇ ਸਥਿਤ ਇਕ ਹੋਟਲ 'ਚ ਛਾਪੇਮਾਰੀ ਕੀਤੀ। ਇੱਥੋਂ 11 ਲੜਕੀਆਂ ਅਤੇ 8 ਲੜਕਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਦੋਸ਼ ਹੈ ਕਿ ਹੋਟਲ 'ਚ ਵੱਡੇ ਪੱਧਰ 'ਤੇ ਦੇਹ ਵਪਾਰ ਦਾ ਧੰਦਾ ਚੱਲ ਰਿਹਾ ਸੀ। ਪੁਲਿਸ ਨੇ ਮੌਕੇ ’ਤੇ ਹੋਟਲ ਮੈਨੇਜਰ ਨੂੰ ਵੀ ਕਾਬੂ ਕਰ ਲਿਆ। ਪੁਲਿਸ ਹੁਣ ਮਾਮਲੇ ਦੀ ਜਾਂਚ ਕਰ ਰਹੀ ਹੈ।
ਪੁਲਿਸ ਨੇ ਇਸ ਬਾਰੇ ਮਿਲੀ ਸੀ ਜਾਣਕਾਰੀ
ਮੋਗਾ ਦੇ ਥਾਣਾ ਮੁਖੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਮੋਗਾ ਦੇ ਲੁਧਿਆਣਾ ਰੋਡ 'ਤੇ ਸਥਿਤ ਹੋਟਲ ਰੋਕ ਸਟਾਰ 'ਚ ਦੇਹ ਵਪਾਰ ਦਾ ਧੰਦਾ ਹੁੰਦਾ ਹੈ। ਇਸ ਵਿੱਚ ਹੋਟਲ ਮਾਲਕ ਪਰਮਵੀਰ ਅਤੇ ਸੁਮਿਤ ਸ਼ਾਮਲ ਹਨ। ਜੇਕਰ ਮੌਕੇ 'ਤੇ ਛਾਪੇਮਾਰੀ ਕੀਤੀ ਜਾਵੇ ਤਾਂ ਵੱਡੀ ਗਿਣਤੀ 'ਚ ਲੜਕੇ-ਲੜਕੀਆਂ ਨੂੰ ਕਾਬੂ ਕੀਤਾ ਜਾ ਸਕਦਾ ਹੈ। ਇਸ ’ਤੇ ਪੁਲਿਸ ਪਾਰਟੀ ਦਾ ਗਠਨ ਕੀਤਾ ਗਿਆ। ਪੁਲਿਸ ਨੇ ਮਹਿਲਾ ਸੈੱਲ ਦੀ ਇੰਚਾਰਜ ਕੁਲਵਿੰਦਰ ਕੌਰ ਨੂੰ ਨਾਲ ਲੈ ਕੇ ਹੋਟਲ ’ਚ ਛਾਪੇਮਾਰੀ ਕੀਤੀ।
ਛਾਪੇਮਾਰੀ ਦੌਰਾਨ ਲੜਕੇ-ਲੜਕੀਆਂ ਇਤਰਾਜ਼ਯੋਗ ਹਾਲਤ ਵਿੱਚ ਮਿਲੇ
ਛਾਪੇਮਾਰੀ ਦੌਰਾਨ ਹੋਟਲ ਦੇ ਕਮਰਿਆਂ ਵਿੱਚ ਕੁਝ ਲੜਕੇ-ਲੜਕੀਆਂ ਇਤਰਾਜ਼ਯੋਗ ਹਾਲਤ ਵਿੱਚ ਮਿਲੇ। ਇਨ੍ਹਾਂ ਸਾਰਿਆਂ ਨੂੰ ਪੁਲਿਸ ਨੇ ਹਿਰਾਸਤ 'ਚ ਲੈ ਕੇ ਪੁੱਛਗਿੱਛ ਤੋਂ ਬਾਅਦ ਗ੍ਰਿਫਤਾਰ ਕਰ ਲਿਆ ਹੈ। ਹੋਟਲ 'ਚ ਛਾਪੇਮਾਰੀ ਦੌਰਾਨ 11 ਲੜਕੀਆਂ ਅਤੇ 8 ਲੜਕਿਆਂ ਨੂੰ ਗ੍ਰਿਫਤਾਰ ਕੀਤਾ ਗਿਆ। ਇਨ੍ਹਾਂ ਵਿੱਚ ਹੋਟਲ ਮੈਨੇਜਰ ਵੀ ਸ਼ਾਮਲ ਹੈ। ਪੁਲਿਸ ਨੇ ਇਨ੍ਹਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਹੋਟਲ ਮਾਲਕਾਂ ਦੀ ਗ੍ਰਿਫ਼ਤਾਰੀ ਅਜੇ ਬਾਕੀ ਹੈ। ਪੁਲਿਸ ਅਗਲੇਰੀ ਕਾਰਵਾਈ ਵਿੱਚ ਲੱਗੀ ਹੋਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।