ਮੋਗਾ: ਧਰਮਕੋਟ ਦੇ ਕਾਂਗਰਸੀ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਦੀ ਗੱਡੀ 'ਤੇ ਹਮਲਾ ਕਰਨ ਦੇ ਇਲਜ਼ਾਮ ਵਿੱਚ ਪੰਜ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਨੇ ਚਾਰ ਲੋਕਾਂ ਤੋਂ ਇਲਾਵਾ 70-80 ਅਣਪਛਾਤੇ ਵਿਅਕਤੀਆਂ 'ਤੇ ਕੇਸ ਦਰਜ ਕੀਤਾ ਸੀ। ਕੇਸ ਵਿੱਚ ਜਿਨ੍ਹਾਂ ਚਾਰ ਵਿਅਕਤੀਆਂ ਦੇ ਨਾਂ ਹਨ, ਉਹ ਅਜੇ ਫਰਾਰ ਹਨ। ਡੀਐਸਪੀ ਰਵਿੰਦਰ ਸਿੰਘ ਨੇ ਕਿਹਾ ਕਿ ਵੀਡੀਓ ਤੋਂ ਵੈਰੀਫਾਈ ਕਰਕੇ ਪੰਜ ਲੋਕਾਂ ਨੂੰ ਗ੍ਰਿਫਤਾਰ ਕਰਕੇ ਅਦਾਲਤ ਵਿੱਚ ਪੇਸ਼ ਕੀਤਾ ਹੈ। ਅਦਾਲਤ ਨੇ ਇੱਕ ਦਿਨ ਦਾ ਪੁਲਿਸ ਰਿਮਾਂਡ ਦਿੱਤਾ ਹੈ।
ਯਾਦ ਰਹੇ ਪਿਛਲੇ ਦਿਨੀਂ ਮੋਗਾ ਦੇ ਸਿਵਲ ਹਸਪਤਾਲ ਵਿੱਚ ਧਰਮਕੋਟ ਦੇ ਕਾਂਗਰਸੀ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਦੀ ਗੱਡੀ 'ਤੇ ਹਮਲਾ ਹੋਇਆ ਸੀ। ਭੜਕੇ ਲੋਕਾਂ ਨੇ ਗੱਡੀ ਦੀ ਭੰਨ-ਤੋੜ ਕੀਤੀ ਤੇ ਵਿਧਾਇਕ 'ਤੇ ਵੀ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਸੀ। ਲੋਕਾਂ ਵਿੱਚ ਇੰਨਾ ਗੁੱਸਾ ਸੀ ਕਿ ਵਿਧਾਇਕ ਨੇ ਭੱਜ ਕੇ ਜਾਨ ਬਚਾਈ ਸੀ।
ਦਰਅਸਲ ਵਿਆਹ ਵਿੱਚ ਗੋਲੀ ਚੱਲਣ ਨਾਲ ਡੀਜੇ ਵਾਲੇ ਦੀ ਮੌਤ ਹੋ ਗਈ ਸੀ। ਪਰਿਵਾਰ ਵਾਲੇ ਇਨਸਾਫ ਲਈ ਧਰਨੇ 'ਤੇ ਬੈਠੇ ਸਨ। ਵਿਧਾਇਕ ਸੁਖਜੀਤ ਸਿੰਘ ਕਾਕਾ ਪੀੜਤਾਂ ਨੂੰ ਮਿਲਣ ਹਸਪਤਾਲ ਪਹੁੰਚੇ ਸੀ। ਇਸ ਮੌਕੇ ਵਿਧਾਇਕ ਕਹਿ ਬੈਠੇ ਕਿ ਇਹੋ ਜਿਹੇ ਹਾਦਸੇ ਤਾਂ ਹੁੰਦੇ ਹੀ ਰਹਿੰਦੇ ਹਨ। ਇਸ ਗੱਲ ਤੋਂ ਪਰਿਵਾਰ ਵਾਲੇ ਭੜਕ ਗਏ। ਉਨ੍ਹਾਂ ਵਿਧਾਇਕ ਦੀ ਗੱਡੀ ਭੰਨ ਦਿੱਤੀ। ਵਿਧਾਇਕ 'ਤੇ ਵੀ ਹਮਲਾ ਕਰ ਦਿੱਤਾ।
ਕਾਂਗਰਸੀ ਵਿਧਾਇਕ ਦੀ ਗੱਡੀ ਭੰਨ੍ਹਣ ਦੇ ਇਲਜ਼ਾਮ 'ਚ ਪੰਜ ਗ੍ਰਿਫਤਾਰ
ਏਬੀਪੀ ਸਾਂਝਾ
Updated at:
06 Dec 2019 03:50 PM (IST)
ਧਰਮਕੋਟ ਦੇ ਕਾਂਗਰਸੀ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਦੀ ਗੱਡੀ 'ਤੇ ਹਮਲਾ ਕਰਨ ਦੇ ਇਲਜ਼ਾਮ ਵਿੱਚ ਪੰਜ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਨੇ ਚਾਰ ਲੋਕਾਂ ਤੋਂ ਇਲਾਵਾ 70-80 ਅਣਪਛਾਤੇ ਵਿਅਕਤੀਆਂ 'ਤੇ ਕੇਸ ਦਰਜ ਕੀਤਾ ਸੀ। ਕੇਸ ਵਿੱਚ ਜਿਨ੍ਹਾਂ ਚਾਰ ਵਿਅਕਤੀਆਂ ਦੇ ਨਾਂ ਹਨ, ਉਹ ਅਜੇ ਫਰਾਰ ਹਨ। ਡੀਐਸਪੀ ਰਵਿੰਦਰ ਸਿੰਘ ਨੇ ਕਿਹਾ ਕਿ ਵੀਡੀਓ ਤੋਂ ਵੈਰੀਫਾਈ ਕਰਕੇ ਪੰਜ ਲੋਕਾਂ ਨੂੰ ਗ੍ਰਿਫਤਾਰ ਕਰਕੇ ਅਦਾਲਤ ਵਿੱਚ ਪੇਸ਼ ਕੀਤਾ ਹੈ। ਅਦਾਲਤ ਨੇ ਇੱਕ ਦਿਨ ਦਾ ਪੁਲਿਸ ਰਿਮਾਂਡ ਦਿੱਤਾ ਹੈ।
- - - - - - - - - Advertisement - - - - - - - - -