Moga news: ਪੰਜਾਬ ਸਰਕਾਰ ਅਤੇ ਡੀਜੀਪੀ ਪੰਜਾਬ ਵਲੋਂ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਮੁਹਿੰਮ ਸ਼ੁਰੂ ਕੀਤੀ ਹੋਈ ਹੈ। ਇਸ ਤਹਿਤ ਮੋਗਾ ਪੁਲਿਸ ਨੇ 12 ਚੋਰੀ ਦੇ ਮੋਟਰਸਾਈਕਲਾਂ ਸਮੇਤ ਇੱਕ ਚੋਰ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਨੂੰ ਮੋਗਾ ਦੀ ਅਦਾਲਤ ਵਿੱਚ ਪੇਸ਼ ਕਰਕੇ 2 ਦਿਨ ਦਾ ਰਿਮਾਂਡ ਹਾਸਲ ਕੀਤਾ ਹੈ।


ਦੋਸ਼ੀ ਦਰਸ਼ਨ ਸਿੰਘ ਵਾਸੀ ਕੋਰੇਵਾਲਾ ਮੋਗਾ ਅਤੇ ਜੀਰਾ ਦੇ ਭੀੜ-ਭਾੜ ਵਾਲੇ ਇਲਾਕਿਆਂ ਨੂੰ ਨਿਸ਼ਾਨਾ ਬਣਾ ਕੇ ਮੋਟਰਸਾਈਕਲ ਚੋਰੀ ਕਰਕੇ ਆਪਣੇ ਘਰ ਸੁੰਨਸਾਨ ਜਗ੍ਹਾ 'ਤੇ ਜਮ੍ਹਾ ਕਰ ਦਿੰਦਾ ਸੀ। ਜਾਣਕਾਰੀ ਇਹ ਵੀ ਹੈ ਕਿ ਦੋਸ਼ੀ ਨਸ਼ੇ ਦਾ ਆਦੀ ਹੈ ਅਤੇ ਬਾਈਕ ਚੋਰੀ ਕਰਕੇ ਸਸਤੇ ਭਾਅ 'ਤੇ ਵੇਚ ਦਿੰਦੇ ਸਨ।


ਜਦੋਂਕਿ ਇਸ ਮਾਮਲੇ ਸਬੰਧੀ ਮੋਗਾ ਦੇ ਥਾਣਾ ਸਦਰ ਦੇ ਐਸਐੱਚਓ ਜਗਤਾਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਇੱਕ ਇਤਲਾਹ ਮਿਲੀ ਸੀ, ਜਿਸ ਦੇ ਆਧਾਰ 'ਤੇ ਉਨ੍ਹਾਂ ਦੇ ਹੀ ਇੱਕ ਏ.ਐੱਸ.ਆਈ ਨੇ ਨਾਕੇ ਦੌਰਾਨ ਦਰਸ਼ਨ ਸਿੰਘ ਨੂੰ ਕਾਬੂ ਕਰ ਲਿਆ ਅਤੇ ਉਸ ਕੋਲੋਂ ਚੋਰੀ ਦਾ ਮੋਟਰਸਾਈਕਲ ਬਰਾਮਦ ਕੀਤਾ ਗਿਆ।


ਇਹ ਵੀ ਪੜ੍ਹੋ: ਮੇਲਾ ਦੇਖ ਕੇ ਪਰਤ ਰਹੇ ਨੌਜਵਾਨ ਦਾ ਕੀਤਾ ਕਤਲ, ਪੁਰਾਣੀ ਰੰਜਿਸ਼ ਤਹਿਤ ਵਾਰਦਾਤ ਨੂੰ ਦਿੱਤਾ ਅੰਜਾਮ


ਇਸ ਤੋਂ ਪੁੱਛਗਿੱਛ ਕਰਨ ਉਪਰੰਤ ਸਾਹਮਣੇ ਆਇਆ ਹੈ ਕਿ 11 ਹੋਰ ਮੋਟਰਸਾਈਕਲ ਚੋਰੀ ਕੀਤੇ ਗਏ, ਜਿਸ ਤੋਂ ਬਾਅਦ ਉਸ ਦੇ ਘਰੋਂ 6 ਹੋਰ ਚੋਰੀ ਦੇ ਮੋਟਰਸਾਈਕਲ ਅਤੇ 5 ਮੋਟਰਸਾਈਕਲ ਕਿਸੇ ਖਾਲੀ ਸੁੰਨਸਾਨ ਜਗ੍ਹਾ 'ਤੇ ਛੁਪਾਏ ਗਏ ਸਨ।


ਐਸਐਚਓ ਜਗਤਾਰ ਨੇ ਦੱਸਿਆ ਕਿ ਇਸ ’ਤੇ ਪਹਿਲਾਂ ਵੀ ਚੋਰੀ ਅਤੇ ਲੁੱਟ-ਖੋਹ ਦੇ ਕਰੀਬ 7 ਕੇਸ ਦਰਜ ਹਨ। ਅਤੇ ਇਹ ਇਕੱਲਾ ਹੀ ਮੋਟਰਸਾਈਕਲ ਚੋਰੀ ਕਰਨ ਦੀ ਵਾਰਦਾਤ ਨੂੰ ਅੰਜਾਮ ਦਿੰਦਾ ਸੀ ਉਨਾਂ ਦੱਸਿਆ ਕਿ ਦਰਸ਼ਨ ਸਿੰਘ ਨੂੰ ਮੋਗਾ ਦੀ ਅਦਾਲਤ ਵਿੱਚ ਪੇਸ਼ ਕਰਕੇ ਉਸ ਦਾ 2 ਦਿਨ ਦਾ ਰਿਮਾਂਡ ਹਾਸਲ ਕੀਤਾ ਹੈ।


ਇਹ ਵੀ ਪੜ੍ਹੋ: Ludhiana News: ਖੰਨਾ 'ਚ ਵਿਅਕਤੀ ਨੇ ਪਤਨੀ, ਸਹੁਰੇ ਤੇ ਸਾਲੀ ਤੋਂ ਦੁਖੀ ਹੋ ਕੇ ਕੀਤੀ ਆਤਮ ਹੱਤਿਆ, ਮਿਲਿਆ ਸੁਸਾਇਡ ਨੋਟ



ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।