Moga News: ਮੋਗਾ ਪੁਲਿਸ ਨੇ ਵੱਡੀ ਕਾਮਯਾਬੀ ਹਾਸਿਲ ਕਰਦੇ ਹੋਏ ਦੋ ਦੋਸ਼ੀਆਂ ਨੂੰ 4 ਪਿਸਤੌਲਾਂ ਸਮੇਤ ਕਾਬੂ ਕੀਤਾ ਹੈ। ਗਸ਼ਤ ਦੌਰਾਨ ਸੀ.ਆਈ.ਏ ਸਟਾਫ਼ ਬਾਘਾਪੁਰਾਣਾ, ਮੋਗਾ ਨੂੰ ਸੂਚਨਾ ਮਿਲੀ ਕਿ ਬਾਘਾਪੁਰਾਣਾ ਦੇ ਚੰਨੂ ਵਾਲਾ ਰੋਡ 'ਤੇ ਦੋ ਵਿਅਕਤੀ ਖੜ੍ਹੇ ਹਨ, ਜਿਨ੍ਹਾਂ ਕੋਲ ਨਜਾਇਜ਼ ਅਸਲਾ ਹੋ ਸਕਦਾ ਹੈ।


ਇਸ ਦੇ ਚੱਲਦਿਆਂ ਪੁਲਿਸ ਨੇ ਮੌਕੇ 'ਤੇ ਕਾਰਵਾਈ ਕਰਦੇ ਹੋਏ ਉਨ੍ਹਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 3 ਪਿਸਤੌਲ 32 ਬੋਰ ਦੇ 3 ਮੈਗਜ਼ੀਨ ਅਤੇ 6 ਜਿੰਦਾ ਕਾਰਤੂਸ ਅਤੇ 1 ਦੇਸੀ ਪਿਸਤੌਲ 315 ਬੋਰ ਦੇ 2 ਜਿੰਦਾ ਕਾਰਤੂਸ ਬਰਾਮਦ ਹੋਏ।


2 ਮੁਲਜ਼ਮਾਂ ਨੂੰ 4 ਪਿਸਤੌਲਾਂ, 3 ਮੈਗਜ਼ੀਨਾਂ ਅਤੇ 8 ਜਿੰਦਾ ਕਾਰਤੂਸ ਸਮੇਤ ਕੀਤਾ ਕਾਬੂ


ਇਸ ਮਾਮਲੇ ਵਿੱਚ ਮੋਗਾ ਦੇ ਐਸਐਸਪੀ ਜੇ ਐਲੀਚੇਲੀਅਨ ਨੇ ਪ੍ਰੈਸ ਕਾਨਫਰੰਸ ਵਿੱਚ ਦੱਸਿਆ ਕਿ ਮੋਗਾ ਦੀ ਬਾਘਾਪੁਰਾਣਾ ਪੁਲਿਸ ਨੂੰ ਇੱਕ ਵੱਡੀ ਸਫਲਤਾ ਮਿਲੀ ਹੈ ਜਿਸ ਵਿੱਚ ਉਨ੍ਹਾਂ ਨੇ ਬਠਿੰਡਾ ਦੇ ਰਹਿਣ ਵਾਲੇ 2 ਮੁਲਜ਼ਮਾਂ ਨੂੰ 4 ਪਿਸਤੌਲਾਂ, 3 ਮੈਗਜ਼ੀਨਾਂ ਅਤੇ 8 ਜਿੰਦਾ ਕਾਰਤੂਸ ਸਮੇਤ ਕਾਬੂ ਕੀਤਾ ਹੈ।  


ਇਹ ਵੀ ਪੜ੍ਹੋ: Punjab News: ED ਦੇ ਘੇਰੇ 'ਚ ਆਏ AAP ਵਿਧਾਇਕ ਦੀ ਵਧੀ ਦਿਲ ਦੀ ਧੜਕਨ, PGI ਕੀਤਾ ਦਾਖਲ


ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿੱਚੋਂ ਇੱਕ ਖ਼ਿਲਾਫ਼ ਪਹਿਲਾਂ ਵੀ ਕਈ ਕੇਸ ਦਰਜ ਹਨ ਅਤੇ ਇਹ ਹਥਿਆਰ ਐਮ.ਪੀ ਤੋਂ ਲਿਆਇਆ ਸੀ।ਅਤੇ ਉਹ ਕਿਸ ਮਕਸਦ ਨਾਲ ਇੱਥੇ ਆਇਆ ਸੀ, ਉਸ ਦੀ ਜਾਂਚ ਕੀਤੀ ਜਾ ਰਹੀ ਹੈ।


ਬਾਘਾਪੁਰਾਣਾ ਪੁਲਿਸ ਨੇ 2 ਹੋਰ ਵਿਅਕਤੀਆਂ ਨੂੰ 2 ਪਿਸਤੌਲਾਂ ਸਮੇਤ ਕਾਬੂ ਕੀਤਾ


ਉਨ੍ਹਾਂ ਨੇ ਇਹ ਵੀ ਦੱਸਿਆ ਕਿ ਉਹ ਕਿਸ ਗੈਂਗ ਨਾਲ ਜੁੜਿਆ ਹੋਇਆ ਹੈ ।ਇਸ ਦੀ ਵੀ ਜਾਂਚ ਕੀਤੀ ਜਾ ਰਹੀ ਹੈ।  ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਬਾਘਾਪੁਰਾਣਾ ਪੁਲਿਸ ਨੇ 2 ਹੋਰ ਵਿਅਕਤੀਆਂ ਨੂੰ 2 ਪਿਸਤੌਲਾਂ ਸਮੇਤ ਕਾਬੂ ਕੀਤਾ ਹੈ।


ਇਹ ਵੀ ਪੜ੍ਹੋ: Chandigarh News: ਸੂਬੇ ਭਰ ਵਿੱਚ ਮਹੀਨਾ ਚੱਲੇਗੀ ਸਾਈਕਲ ਰੈਲੀ, ਜਾਣੋ ਕਿਉਂ ਖ਼ਾਸ ਹੈ ਇਹ ਰੈਲੀ ?


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।