ਪੜਚੋਲ ਕਰੋ
Advertisement
ਮੋਗਾ ਪੁਲਿਸ ਨੇ ਨਸ਼ਿਆਂ ਵਿਰੁੱਧ ਚਲਾਇਆ ਸਰਚ ਅਭਿਆਨ , 200 ਪੁਲਿਸ ਮੁਲਾਜ਼ਮਾਂ ਨਾਲ 168 ਥਾਵਾਂ 'ਤੇ ਚੈਕਿੰਗ
Moga News : ਪੰਜਾਬ ਦੇ ਡੀਜੀਪੀ ਦੇ ਦਿਸ਼ਾ ਨਿਰਦੇਸ਼ਾਂ 'ਤੇ ਅੱਜ ਪੂਰੇ ਪੰਜਾਬ 'ਚ ਨਸ਼ਿਆਂ ਵਿਰੁੱਧ 'ਆਪ੍ਰੇਸ਼ਨ ਕਲੀਨ' ਨਾਮ ਦਾ ਸਰਚ ਅਭਿਆਨ ਚਲਾਇਆ ਜਾ ਰਿਹਾ ਹੈ। ਇਸੇ ਤਹਿਤ ਅੱਜ ਮੋਗਾ ਪੁਲਿਸ ਵੱਲੋਂ ਮੋਗਾ ਦੇ ਐਸ.ਐਸ.ਪੀ ਦੀ ਅਗਵਾਈ ਹੇਠ ਮੋਗਾ ਜ਼ਿਲ੍ਹੇ ਦੇ
Moga News : ਪੰਜਾਬ ਦੇ ਡੀਜੀਪੀ ਦੇ ਦਿਸ਼ਾ ਨਿਰਦੇਸ਼ਾਂ 'ਤੇ ਅੱਜ ਪੂਰੇ ਪੰਜਾਬ 'ਚ ਨਸ਼ਿਆਂ ਵਿਰੁੱਧ 'ਆਪ੍ਰੇਸ਼ਨ ਕਲੀਨ' ਨਾਮ ਦਾ ਸਰਚ ਅਭਿਆਨ ਚਲਾਇਆ ਜਾ ਰਿਹਾ ਹੈ। ਇਸੇ ਤਹਿਤ ਅੱਜ ਮੋਗਾ ਪੁਲਿਸ ਵੱਲੋਂ ਮੋਗਾ ਦੇ ਐਸ.ਐਸ.ਪੀ ਦੀ ਅਗਵਾਈ ਹੇਠ ਮੋਗਾ ਜ਼ਿਲ੍ਹੇ ਦੇ 168 ਥਾਵਾਂ 'ਤੇ ਸਰਚ ਅਭਿਆਨ ਚਲਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ : Hemkund Sahib Yatra 2023: ਹੇਮਕੁੰਟ ਯਾਤਰਾ 'ਤੇ ਗਏ ਨੌਜਵਾਨ ਦੀ ਮੌਤ, ਦੋ ਭੈਣਾਂ ਦਾ ਇਕਲੌਤਾ ਭਰਾ ਸੀ ਮ੍ਰਿਤਕ
ਉੱਥੇ ਹੀ ਮੋਗਾ ਦੇ ਐਸ.ਐਸ.ਪੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਜ ਪੂਰੇ ਪੰਜਾਬ ਦੇ ਨਾਲ-ਨਾਲ ਮੋਗਾ ਜ਼ਿਲੇ 'ਚ 'ਆਪ੍ਰੇਸ਼ਨ ਕਲੀਨ' ਨਾਮ ਦਾ ਸਰਚ ਅਭਿਆਨ ਚਲਾਇਆ ਜਾ ਰਿਹਾ ਹੈ। ਜ਼ਿਲੇ 'ਚ ਸਰਚ 'ਆਪ੍ਰੇਸ਼ਨ ਚੱਲ ਰਿਹਾ ਹੈ, ਜੋ ਕਿ ਸ਼ਾਮ ਤੱਕ ਪੂਰੇ ਜ਼ਿਲੇ 'ਚ ਚੱਲਣਾ ਹੈ। ਇਹ ਸਰਚ ਅਭਿਆਨ ਵੱਖਰੇ ਤਰੀਕੇ ਨਾਲ ਹੈ।
ਇਹ ਵੀ ਪੜ੍ਹੋ : ਸ਼੍ਰੋਮਣੀ ਕਮੇਟੀ ਚੋਣਾਂ ਦਾ ਵੱਜਿਆ ਬਿਗੁਲ! ਕੇਂਦਰ ਸਰਕਾਰ ਨੇ ਵਿੱਢੀ ਤਿਆਰੀ, ਪੰਜਾਬ ਸਰਕਾਰ ਨੂੰ ਭੇਜਿਆ ਲੈਟਰ
ਮੋਗਾ ਜ਼ਿਲੇ 'ਚ 168 ਦੇ ਕਰੀਬ ਵੱਡੇ ਨਸ਼ਾ ਤਸਕਰਾਂ ਖਿਲਾਫ ਪਹਿਲਾਂ ਹੀ ਕੇਸ ਦਰਜ ਹਨ , ਜਿਸ ਕਰਕੇ ਸਰਚ ਕੀਤੀ ਜਾ ਰਹੀ ਹੈ ਅਤੇ 200 ਪੁਲਿਸ ਮੁਲਾਜ਼ਮਾਂ ਨਾਲ 35 ਟੀਮਾਂ ਬਣਾਈਆਂ ਗਈਆਂ ਹਨ, ਜੋ ਕਿ ਇਨ੍ਹਾਂ ਲੋਕਾਂ ਦੇ ਠਿਕਾਣਿਆਂ 'ਤੇ ਸਰਚ ਕੀਤੀ ਜਾ ਰਹੀ ਹੈ। ਇਸ ਆਪ੍ਰੇਸ਼ਨ 'ਚ ਜੋ ਵੀ ਬਰਾਮਦਗੀ ਹੋਵੇਗੀ, ਸ਼ਾਮ ਤੱਕ ਜਾਣਕਾਰੀ ਦਿੱਤੀ ਜਾਵੇਗੀ |
ਦੱਸ ਦੇਈਏ ਕਿ ਇਸ ਤੋਂ ਇਲਾਵਾ ਬਰਨਾਲਾ ਪੁਲਿਸ ਵਲੋਂ ਵੀ ਨਸ਼ਿਆਂ ਲਈ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕੀਤੀ ਗਈ ਹੈ। ਪੰਜਾਬ ਪੁਲਿਸ ਦੇ 'ਆਪ੍ਰੇਸ਼ਨ ਕਲੀਨ' ਤਹਿਤ ਪੁਲਿਸ ਵਲੋਂ ਜ਼ਿਲ੍ਹੇ ਭਰ 'ਚ ਨਸ਼ਾ ਤਸਕਰਾਂ ਦੇ ਠਿਕਾਣਿਆਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਪੁਲੀਸ ਵੱਲੋਂ ਸਵੇਰ ਤੋਂ ਹੀ ਐਸਪੀ, ਡੀਐਸਪੀ ਅਤੇ ਐਸਐਚਓਜ਼ ਦੀ ਅਗਵਾਈ ਵਿੱਚ ਟੀਮਾਂ ਵੱਲੋਂ ਚੈਕਿੰਗ ਕੀਤੀ ਜਾ ਰਹੀ ਹੈ। ਵੱਡੀ ਗਿਣਤੀ ਵਿੱਚ ਪੁਲਿਸ ਬਲ ਤਾਇਨਾਤ ਕਰਕੇ ਚੈਕਿੰਗ ਕੀਤੀ ਜਾ ਰਹੀ ਹੈ। ਐਸਪੀਡੀ ਰਮਨੀਸ਼ ਚੌਧਰੀ ਨੇ ਦੱਸਿਆ ਕਿ ਇਸ ਚੈਕਿੰਗ ਮੁਹਿੰਮ ਵਿੱਚ ਚੰਗੀ ਸਫਲਤਾ ਮਿਲਣ ਦੀ ਉਮੀਦ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਤਕਨਾਲੌਜੀ
ਵਿਸ਼ਵ
ਪੰਜਾਬ
ਦੇਸ਼
Advertisement