ਮੋਗਾ: ਜ਼ਿਲ੍ਹੇ ਦੇ ਬਲਾਕ ਨਿਹਾਲ ਸਿੰਘ ਵਾਲਾ ਦੇ ਪਿੰਡ ਧੂੜਕੋਟ ਰਣਸੀਂਹ ਵਿਖੇ ਅਵਾਰਾ ਕੁੱਤਿਆਂ ਨੇ ਅੱਜ ਸ਼ਾਮ ਪਤੰਗ ਚੜ੍ਹਾਉਂਦੇ ਸਮੇਂ ਸੱਤ ਸਾਲਾ ਬੱਚੇ ਨੂੰ ਨੋਚ-ਨੋਚ ਕੇ ਮਾਰ ਮੁਕਾਇਆ। ਘਟਨਾ ਕਾਰਨ ਪਿੰਡ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਗਿਆ ਹੈ ਅਤੇ ਲੋਕਾਂ ਵਿੱਚ ਸਰਕਾਰ ਤੇ ਪ੍ਰਸ਼ਾਸਨ ਖ਼ਿਲਾਫ਼ ਭਾਰੀ ਰੋਸ ਵੀ ਪਾਇਆ ਜਾ ਰਿਹਾ ਹੈ।
ਮ੍ਰਿਤਕ ਹਰਮਨ ਸਿੰਘ ਦੂਜੀ ਜਮਾਤ ਵਿੱਚ ਪੜ੍ਹਦਾ ਸੀ। ਮ੍ਰਿਤਕ ਦੇ ਪਿਤਾ ਸੋਨੀ ਸਿੰਘ ਨੇ ਦੱਸਿਆ ਕਿ ਸਕੂਲ ਵਿੱਚ ਛੁੱਟੀ ਹੋਣ ਕਰਕੇ ਆਪਣੇ ਗੁਆਂਢ ਘਰ ਦੇ ਨੇੜੇ ਖੇਤਾਂ ਵਿਚ ਪਤੰਗ ਚੜ੍ਹਾ ਰਿਹਾ ਸੀ ਕਿ ਅਚਾਨਕ ਆਵਾਰਾ ਕੁੱਤਿਆਂ ਦੇ ਝੁੰਡ ਨੇ ਉਨ੍ਹਾਂ ਦੇ ਪੁੱਤਰ ਨੂੰ ਆਪਣਾ ਸ਼ਿਕਾਰ ਬਣਾ ਲਿਆ। ਬੱਚੇ 'ਤੇ ਕੁੱਤਿਆ ਵੱਲੋਂ ਹਮਲੇ ਬਾਰੇ ਉਸ ਵੇਲੇ ਪਤਾ ਲੱਗਾ ਜਦ ਇੱਕ ਔਰਤ ਨੇ ਖੇਤਾਂ ਵਿੱਚ ਅਵਾਰਾਂ ਕੁੱਤਿਆਂ ਦੇ ਝੁੰਡ ਵੱਲੋਂ ਕੁਝ ਘੜੀਸ ਕੇ ਲਿਜਾਂਦੇ ਹੋਏ ਵੇਖਿਆ।
ਔਰਤ ਨੇ ਰੌਲਾ ਪਾਇਆ ਤਾਂ ਲੋਕਾਂ ਨੇ ਕੋਲ ਜਾ ਕੇ ਵੇਖਿਆ ਤਾਂ ਕੁੱਤਿਆ ਦੇ ਮੂੰਹ ਵਿੱਚ ਬੱਚੇ ਹਰਮਨ ਸਿੰਘ ਦੇ ਸਰੀਰ ਦੇ ਟੁਕੜੇ ਸਨ। ਪਿੰਡ ਵਾਸੀਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਇਸ ਦੁੱਖ ਦੀ ਘੜੀ ਵਿਚ ਇਸ ਪਰਿਵਾਰ ਦੀ ਆਰਥਿਕ ਤੌਰ 'ਤੇ ਮਦਦ ਕੀਤੀ ਜਾਵੇ ਅਤੇ ਨਾਲ ਹੀ ਉਨਾਂ ਸਰਕਾਰ ਤੋਂ ਮੰਗ ਕੀਤੀ ਕਿ ਕੀਮਤੀ ਜਾਨਾਂ ਖ਼ਤਮ ਕਰਨ ਵਾਲੇ ਇਨ੍ਹਾਂ ਆਵਾਰਾਂ ਕੁੱਤਿਆ ਦਾ ਪੁਖ਼ਤਾ ਪ੍ਰਬੰਧ ਕੀਤਾ ਜਾਵੇ।