ਮੋਗਾ : ਸ਼ਹਿਰ ਨੇੜਲੇ ਪਿੰਡ ਵਿੱਚ ਲੁਟੇਰੇ ਇੱਕ ਕਿਸਾਨ ਕੋਲੋਂ ਦਿਨ ਦਿਹਾੜੇ ਸਾਢੇ ਅੱਠ ਲੱਖ ਰੁਪਏ ਲੁੱਟ ਕੇ ਫ਼ਰਾਰ ਹੋ ਗਏ। ਮਿਲੀ ਜਾਣਕਾਰੀ ਅਨੁਸਾਰ ਮੰਨੀਆ ਪਿੰਡ ਦਾ ਰਹਿਣ ਵਾਲਾ ਕਿਸਾਨ ਅਮਰੀਕ ਸਿੰਘ ਪਿੰਡ ਡਾਲਾ ਦੇ ਬੈਂਕ ਵਿੱਚ ਪੈਸੇ ਬੈਂਕ ਵਿੱਚ ਜਮ੍ਹਾ ਕਰਵਾਉਣ ਲਈ ਜਾ ਰਿਹਾ ਸੀ ਤਾਂ ਰਸਤੇ ਵਿੱਚ ਦੋ ਮੋਟਰ ਸਾਈਕਲ ਸਵਾਰਾਂ ਨੇ ਉਸ ਨੂੰ ਰੋਕਿਆ ਅਤੇ ਅੱਖਾਂ ਵਿੱਚ ਲਾਲ ਮਿਰਚ ਪਾ ਕੇ ਪੈਸਿਆਂ ਵਾਲਾ ਬੈਗ ਲੈ ਕੇ ਫ਼ਰਾਰ ਹੋ ਗਏ।
ਕਿਸਾਨ ਅਮਰੀਕ ਸਿੰਘ ਨੇ ਆਖਿਆ ਬੈਂਕ ਤੋਂ ਲਏ ਕਰਜ਼ੇ ਦੀ ਕਿਸ਼ਤ ਜਮ੍ਹਾ ਕਰਵਾਉਣ ਲਈ ਉਹ ਪੈਸੇ ਲੈ ਕੇ ਜਾ ਰਿਹਾ ਸੀ ਤਾਂ ਰਸਤੇ ਪੁੱਛਣ ਦੇ ਬਹਾਨੇ ਨਾਲ ਦੋ ਮੋਟਰ ਸਾਈਕਲ ਸਵਾਰਾਂ ਨੇ ਉਸ ਨੂੰ ਰੋਕਿਆ, ਜਦੋਂ ਉਹ ਨੌਜਵਾਨਾਂ ਨਾਲ ਗੱਲ ਕਰ ਰਿਹਾ ਸੀ ਤਾਂ ਇੱਕ ਨੇ ਉਸ ਦੀਆਂ ਅੱਖਾਂ ਵਿੱਚ ਮਿਰਚਾਂ ਪਾ ਦਿੱਤੀਆਂ ਅਤੇ ਪੈਸਿਆਂ ਵਾਲਾ ਬੈਗ ਲੈ ਕੇ ਫ਼ਰਾਰ ਹੋ ਗਏ। ਪੁਲਿਸ ਨੇ ਅਮਰੀਕ ਸਿੰਘ ਦੇ ਬਿਆਨ ਉੱਤੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।