Punjab News: ਮੋਗਾ ਜ਼ਿਲ੍ਹੇ ਦੇ ਪਿੰਡ ਕਾਹਨ ਸਿੰਘ ਦੇ ਰਹਿਣ ਵਾਲੇ 25 ਸਾਲਾ ਨੌਜਵਾਨ ਦੀ ਕੈਨੇਡਾ ਵਿੱਚ ਇੱਕ ਹਾਦਸੇ ਵਿੱਚ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਦੋ ਕਾਰਾਂ ਵਿਚਾਲੇ ਟੱਕਰ ਹੋ ਗਈ ਜਿਸ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਗਈ ਅਤੇ ਤਿੰਨ ਜ਼ਖ਼ਮੀ ਹੋ ਗਏ। ਮਰਨ ਵਾਲਿਆਂ ਵਿੱਚ ਇੱਕ ਨੌਜਵਾਨ ਮੋਗਾ ਦਾ ਰਹਿਣ ਵਾਲਾ ਹੈ।


ਜਾਣਕਾਰੀ ਮੁਤਾਬਕ,  ਚਰਨਪ੍ਰੀਤ 10 ਮਹੀਨੇ ਪਹਿਲਾਂ ਹੀ ਪੜ੍ਹਾਈ ਲਈ ਕੈਨੇਡਾ ਗਿਆ ਸੀ। ਪਰਿਵਾਰ ਵਾਲਿਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਦੇਰ ਰਾਤ ਸੂਚਨਾ ਮਿਲੀ ਕਿ ਉਸ ਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ ਅਤੇ ਉਸ ਦੀ ਮੌਤ ਹੋ ਗਈ। ਦੋਵੇਂ ਕਾਰਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਚਰਨਪ੍ਰੀਤ ਸਿੰਘ ਦੀ ਲਾਸ਼ ਨੂੰ ਹਸਪਤਾਲ 'ਚ ਰਖਵਾਇਆ ਗਿਆ ਹੈ। ਪਰਿਵਾਰ ਨੇ ਸਰਕਾਰ ਤੋਂ ਚਰਨਪ੍ਰੀਤ ਦੀ ਲਾਸ਼ ਪਿੰਡ ਮਗਵਾਉਣ ਦੀ ਮੰਗ ਕੀਤੀ ਹੈ।