ਮੋਗਾ ਦੇ ਮੁੰਡੇ ਦਾ ਮਨੀਲਾ 'ਚ ਕਤਲ
ਏਬੀਪੀ ਸਾਂਝਾ | 19 Nov 2018 01:55 PM (IST)
ਮੋਗਾ: ਮੋਗਾ ਜ਼ਿਲ੍ਹੇ ਦੇ ਪਿੰਡ ਡਾਲਾ ਦੇ ਨੌਜਵਾਨ ਦਾ ਮਨੀਲਾ ਵਿੱਚ ਕਤਲ ਹੋ ਗਿਆ। ਕੁਝ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਉਸ ਦਾ ਕਤਲ ਕਰ ਦਿੱਤਾ। ਮ੍ਰਿਤਕ ਜਸਮੇਲ ਸਿੰਘ ਦੋ ਸਾਲ ਪਹਿਲਾ ਰੋਜ਼ੀ-ਰੋਟੀ ਦੀ ਭਾਲ ਵਿੱਚ ਮਨੀਲਾ ਗਿਆ ਸੀ। ਜਸਮੇਲ ਜਦੋਂ ਕੰਮ 'ਤੇ ਜਾ ਰਿਹਾ ਸੀ ਤਾਂ ਮੋਟਰਸਾਈਕਲ ਸਵਾਰ ਦੋ ਹਮਲਾਵਰਾਂ ਨੇ ਉਸ ਨੂੰ ਅੰਨ੍ਹੇਵਾਹ ਪੰਜ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਇਸ ਘਟਨਾ ਤੋਂ ਬਾਅਦ ਡਾਲਾ ਪਿੰਡ ਵਿੱਚ ਸੋਗ ਦੀ ਲਹਿਰ ਹੈ।