ਮੋਗਾ: ਇੱਕ ਹੋਰ ਅੰਤਰਰਾਸ਼ਟਰੀ ਵਿਦਿਆਰਥੀ ਵੱਲੋਂ ਰੇਲਗੱਡੀ ਅੱਗੇ ਛਾਲ ਮਾਰਕੇ ਖੁਦਕੁਸ਼ੀ ਕਰਨ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ।ਮੋਗਾ ਜ਼ਿਲ੍ਹੇ ਦੇ ਪਿੰਡ ਚੜਿਕ ਦੇ ਵਿਦਿਆਰਥੀ ਜੋ ਕੈਨੇਡਾ ਦੇ ਸ਼ਹਿਰ ਟਰਾਂਟੋ ਵਿੱਚ ਮੌਜੂਦ ਸੀ ਨੇ ਖੁਦਕੁਸ਼ੀ ਕਰ ਲਈ।


ਇਹ ਵੀ ਪੜ੍ਹੋ: ਟ੍ਰੈਫ਼ਿਕ ਚਾਲਾਨ ਭਰਨ ਲਈ ਹੁਣ ਨਹੀਂ ਲਾਉਣੇ ਪੈਣਗੇ ਅਦਾਲਤਾਂ ਦੇ ਚੱਕਰ, ਘਰ ਬੈਠੇ ਇੰਝ ਹੋ ਸਕੇਗਾ ਭੁਗਤਾਨ


ਮ੍ਰਿਤਕ ਦੀ ਪਛਾਣ ਲਵਪ੍ਰੀਤ ਸਿੰਘ ਵਜੋਂ ਹੋਈ ਹੈ।ਜਾਣਕਾਰੀ ਮੁਤਾਬਕ ਲਵਪ੍ਰੀਤ ਸਿੰਘ ਵੱਲੋਂ ਆਰਥਿਕ ਅਤੇ ਇਮੀਗ੍ਰੇਸ਼ਨ ਨਾਲ ਸਬੰਧਤ ਮੁਸ਼ਕਲਾਂ ਤਹਿਤ ਖੁਦਕੁਸ਼ੀ ਕੀਤੀ ਗਈ ਹੈ।ਇਸ ਤੋਂ ਪਹਿਲਾਂ ਅੰਤਰਰਾਸ਼ਟਰੀ ਵਿਦਿਆਰਥੀ ਵਰਿੰਦਰ ਸਿੰਘ ਸੰਧੂ ਵੱਲੋਂ ਵੀ ਰੇਲਗੱਡੀ ਅੱਗੇ ਛਾਲ ਮਾਰਕੇ ਖੁਦਕੁਸ਼ੀ ਕਰ ਲਈ ਗਈ ਸੀ।


ਇਹ ਵੀ ਪੜ੍ਹੋ: ਸੈਕੰਡ ਹੈਂਡ ਬਾਈਕ ਖ਼ਰੀਦਣ ਜਾ ਰਹੇ ਹੋ, ਤਾਂ ਇਹ ਪੰਜ ਨੁਕਤੇ ਜ਼ਰੂਰ ਚੇਤੇ ਰੱਖੋ


ਲਵਪ੍ਰੀਤ ਸਿੰਘ ਸਾਲ 2018 ਵਿੱਚ ਅੰਤਰਰਾਸ਼ਟਰੀ ਵਿਦਿਆਰਥੀ ਦੇ ਤੌਰ ਤੇ ਟਰਾਂਟੋ ਗਿਆ ਸੀ ਤੇ ਸੇਨਟੀਨੀਅਲ ਕਾਲਜ ( Centennial College) ਵਿੱਚ ਪੜਾਈ ਕਰ ਰਿਹਾ ਸੀ । ਪੁਲਿਸ ਵੱਲੋਂ ਇਹ ਜਾਣਕਾਰੀ ਅਪ੍ਰੈਲ 28, 2021 ਨੂੰ ਦਿੱਤੀ ਗਈ ਹੈ। ਨੌਜਵਾਨ ਦੇ ਦੋਸਤਾਂ ਵੱਲੋਂ ਇਹ ਗੱਲ ਦੱਸੀ ਗਈ ਹੈ ਕਿ ਨੌਜਵਾਨ ਆਰਥਿਕ ਤੌਰ ਤੇ ਕਮਜ਼ੋਰ ਪਰਿਵਾਰ ਨਾਲ ਸਬੰਧਿਤ ਸੀ ਤੇ ਕੈਨੇਡਾ ਵਿੱਚ ਵੀ ਆਰਥਿਕ ਤੇ ਇਮੀਗ੍ਰੇਸ਼ਨ ਸਮੱਸਿਆਵਾਂ ਨਾਲ ਜੂਝ ਰਿਹਾ ਸੀ।


ਇਹ ਵੀ ਪੜ੍ਹੋ:  ਕੋਰੋਨਾ ਨੇਮਾਂ ਦੀ ਉਲੰਘਣਾ ਕਰਨ 'ਤੇ ਸੁਖਬੀਰ ਬਾਦਲ ਖ਼ਿਲਾਫ਼ ਕੇਸ ਦਰਜ



ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ