Mohali RPG Blast: ਪੰਜਾਬ ਦੇ ਮੋਹਾਲੀ ਵਿੱਚ ਰਾਕੇਟ ਹਮਲੇ ਦੇ ਮਾਮਲੇ ਦੀ ਜਾਂਚ ਜਾਰੀ ਹੈ। ਪੰਜਾਬ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਹੁਣ ਇਸ ਬਾਰੇ ਜਾਣਕਾਰੀ ਵੀ ਦਿੱਤੀ ਗਈ ਹੈ। ਜਿਸ 'ਚ ਦੱਸਿਆ ਗਿਆ ਹੈ ਕਿ ਮੋਹਾਲੀ 'ਚ ਇੰਟੈਲੀਜੈਂਸ ਦਫਤਰ 'ਤੇ ਹੋਏ ਹਮਲੇ ਨੂੰ ਲੈ ਕੇ ਕਈ ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਉਹ ਲਾਂਚਰ ਵੀ ਬਰਾਮਦ ਕਰ ਲਿਆ ਗਿਆ ਹੈ, ਜਿਸ ਤੋਂ ਇਹ ਰਾਕੇਟ ਦਾਗਿਆ ਗਿਆ ਸੀ।
ਹਾਸਲ ਜਾਣਕਾਰੀ ਮੁਤਾਬਕ ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਪੁਲਿਸ ਨੇ ਆਰਪੀਜੀ ਲਾਂਚਰ ਵੀ ਬਰਾਮਦ ਕੀਤਾ ਹੈ। ਇਸ ਮਾਮਲੇ ਸਬੰਧੀ ਬਾਕੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਨੂੰ ਉਮੀਦ ਹੈ ਕਿ ਜਲਦ ਹੀ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।
ਦੱਸ ਦਈਏ ਕਿ ਮੁਹਾਲੀ ‘ਚ ਇਹ ਧਮਾਕਾ ਅਜਿਹੇ ਸਮੇਂ ਹੋਇਆ ਹੈ ਜਦੋਂ ਹਾਲ ਹੀ ‘ਚ ਗੁਆਂਢੀ ਸੂਬੇ ਕਰਨਾਲ ‘ਚ ਪਾਕਿਸਤਾਨ ਨਾਲ ਸਬੰਧਿਤ ਚਾਰ ਸ਼ੱਕੀਆਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਸੀ ਅਤੇ ਇਸ ਦੇ ਨਾਲ ਹੀ ਪੰਜਾਬ ਦੇ ਤਰਨ ਤਾਰਨ ਜ਼ਿਲ੍ਹੇ ਤੋਂ 1.50 ਕਿਲੋ ਆਰਡੀਐਕਸ ਨਾਲ ਭਰਿਆ ਆਈਈਜੀ ਬਰਾਮਦ ਕੀਤਾ ਸੀ। ਇਸ ਮਾਮਲੇ ਮਾਮਲੇ ‘ਚ ਦੋ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਨਾਲ ਹੀ ਮੁਹਾਲੀ ਹਮਲੇ ਨੂੰ ਲੈ ਕੇ ਪੁਲਿਸ ਨੇ ਕਿਹਾ ਕਿ ਉਨ੍ਹਾਂ ਨੂੰ ਕੁਝ ਅਹਿਮ ਸਬੂਤ ਮਿਲੇ ਹਨ ਅਤੇ ਉਹ ਜਲਦ ਹੀ ਇਸ ਮਾਮਲੇ ਨੂੰ ਜਲਦ ਹੀ ਸੁਲਝਾ ਲਿਆ ਜਾਵੇਗਾ। ਡੀਜੀਪੀ ਵੀਕੇ ਭਾਵਰਾ ਨੇ ਸੀਨੀਅਰ ਅਧਿਕਾਰੀਆਂ ਨੇ ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ ਇੱਕ ਵਿਸਪੋਟਕ ਪੁਲਿਸ ਦੇ ਖੁਫਿਆ ਵਿਭਾਗ ਦੇ ਮੁੱਖ ਦਫਤਰ ਦੀ ਬਿਲਡਿੰਗ ਨਾਲ ਟੱਕਰਾਇਆ ਸੀ। ਉਨ੍ਹਾਂ ਕਿਹਾ ਕਿ ਅਜਿਹਾ ਲੱਗਦਾ ਹੈ ਕਿ ਇਸ ‘ਚ ਟੀਐਨਟੀ ਦੀ ਵਰਤੋਂ ਕੀਤੀ ਗਈ।
ਇਹ ਵੀ ਪੜ੍ਹੋ: LSG vs GT: ਲਖਨਊ ਨੇ ਕੀਤੀ ਜ਼ਬਰਦਸਤ ਗੇਂਦਬਾਜ਼ੀ, ਗੁਜਰਾਤ ਨੂੰ 144 'ਤੇ ਰੋਕਿਆ, ਸ਼ੁਭਮਨ ਗਿੱਲ ਨੇ ਜੜਿਆ ਅਰਥ ਸੈਂਕੜਾ