Fake Encounter ਮਾਮਲੇ 'ਚ 2 ਸਾਬਕਾ ਪੁਲਿਸ ਮੁਲਾਜ਼ਮਾਂ ਨੂੰ ਉਮਰ ਕੈਦ, 32 ਸਾਲ ਪੁਰਾਣੇ ਮਾਮਲੇ 'ਚ CBI ਕੋਰਟ ਨੇ ਸੁਣਾਈ ਸਜ਼ਾ
Fake Encounter Case: ਮੋਹਾਲੀ ਦੀ ਇੱਕ ਵਿਸ਼ੇਸ਼ CBI ਅਦਾਲਤ ਨੇ ਅੱਜ (4 ਫਰਵਰੀ) ਨੂੰ ਬਲਦੇਵ ਸਿੰਘ ਉਰਫ਼ ਦੇਬਾ ਅਤੇ ਕੁਲਵੰਤ ਸਿੰਘ ਦੇ ਫਰਜ਼ੀ ਮੁਕਾਬਲੇ ਦੇ ਮਾਮਲੇ ਵਿੱਚ ਦੋ ਸਾਬਕਾ ਪੁਲਿਸ ਮੁਲਾਜ਼ਮਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ, ਜੋ ਕਿ 32 ਸਾਲ ਪਹਿਲਾਂ (1992 ਵਿੱਚ) ਅੰਮ੍ਰਿਤਸਰ ਵਿੱਚ ਹੋਇਆ ਸੀ।

Fake Encounter Case: ਮੋਹਾਲੀ ਦੀ ਇੱਕ ਵਿਸ਼ੇਸ਼ CBI ਅਦਾਲਤ ਨੇ ਅੱਜ (4 ਫਰਵਰੀ) ਨੂੰ ਬਲਦੇਵ ਸਿੰਘ ਉਰਫ਼ ਦੇਬਾ ਅਤੇ ਕੁਲਵੰਤ ਸਿੰਘ ਦੇ ਫਰਜ਼ੀ ਮੁਕਾਬਲੇ ਦੇ ਮਾਮਲੇ ਵਿੱਚ ਦੋ ਸਾਬਕਾ ਪੁਲਿਸ ਮੁਲਾਜ਼ਮਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ, ਜੋ ਕਿ 32 ਸਾਲ ਪਹਿਲਾਂ (1992 ਵਿੱਚ) ਅੰਮ੍ਰਿਤਸਰ ਵਿੱਚ ਹੋਇਆ ਸੀ।
ਦੋਸ਼ੀਆਂ ਵਿੱਚ ਤਤਕਾਲੀ ਐਸਐਚਓ ਮਜੀਠਾ ਪੁਰਸ਼ੋਤਮ ਸਿੰਘ ਅਤੇ ਏਐਸਆਈ ਗੁਰਬਿੰਦਰ ਸਿੰਘ ਸ਼ਾਮਲ ਹਨ। ਉਨ੍ਹਾਂ ਨੂੰ ਕਤਲ ਅਤੇ ਸਾਜ਼ਿਸ਼ ਰਚਣ ਦੇ ਦੋਸ਼ ਵਿੱਚ ਸਜ਼ਾ ਸੁਣਾਈ ਗਈ ਹੈ, ਜਦੋਂ ਕਿ ਇੰਸਪੈਕਟਰ ਚਮਨ ਲਾਲ ਅਤੇ ਡੀਐਸਪੀ ਐਸਐਸ ਸਿੱਧੂ ਨੂੰ ਸ਼ੱਕ ਦਾ ਲਾਭ ਦਿੰਦੇ ਹੋਏ ਬਰੀ ਕਰ ਦਿੱਤਾ ਗਿਆ। ਹਾਲਾਂਕਿ, ਫਰਜ਼ੀ ਮੁਕਾਬਲੇ ਦੇ ਸਮੇਂ ਸੀਨੀਅਰ ਪੁਲਿਸ ਅਧਿਕਾਰੀਆਂ ਨੇ ਦਾਅਵਾ ਕੀਤਾ ਸੀ ਕਿ ਦੋਵੇਂ ਕੱਟੜ ਅੱਤਵਾਦੀ ਸਨ ਜਿਨ੍ਹਾਂ 'ਤੇ ਇਨਾਮ ਦਾ ਐਲਾਨ ਕੀਤਾ ਗਿਆ ਸੀ।
ਉਹ ਕਤਲ, ਜਬਰਦਸਤੀ, ਡਕੈਤੀ ਆਦਿ ਦੇ ਸੈਂਕੜੇ ਮਾਮਲਿਆਂ ਵਿੱਚ ਸ਼ਾਮਲ ਸਨ। ਹਰਭਜਨ ਸਿੰਘ ਉਰਫ਼ ਸ਼ਿੰਦੀ ਪੰਜਾਬ ਦੀ ਬੇਅੰਤ ਸਿੰਘ ਸਰਕਾਰ ਵਿੱਚ ਉਸ ਸਮੇਂ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਦੇ ਪੁੱਤਰ ਦੇ ਕਤਲ ਵਿੱਚ ਵੀ ਸ਼ਾਮਲ ਸੀ। ਹਾਲਾਂਕਿ, ਅਸਲ ਵਿੱਚ ਉਨ੍ਹਾਂ ਵਿੱਚੋਂ ਇੱਕ ਫੌਜ ਦਾ ਜਵਾਨ ਸੀ ਅਤੇ ਦੂਜਾ 16 ਸਾਲ ਦਾ ਨਾਬਾਲਗ ਸੀ।
ਇਨਸਾਫ਼ ਲਈ ਸੁਪਰੀਮ ਕੋਰਟ ਤੱਕ ਲੜੀ ਜੰਗ
ਸੀਬੀਆਈ ਨੇ ਸੁਪਰੀਮ ਕੋਰਟ ਦੇ ਹੁਕਮਾਂ 'ਤੇ 1995 ਵਿੱਚ ਇਸ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਸੀ। ਸੀਬੀਆਈ ਜਾਂਚ ਤੋਂ ਪਤਾ ਲੱਗਿਆ ਕਿ ਬਲਦੇਵ ਸਿੰਘ ਉਰਫ਼ ਦੇਬਾ ਨੂੰ 6 ਅਗਸਤ, 1992 ਨੂੰ ਪਿੰਡ ਬਾਸਰਕੇ ਭੈਣੀ ਸਥਿਤ ਉਸ ਦੇ ਘਰ ਤੋਂ ਐਸਆਈ ਮਹਿੰਦਰ ਸਿੰਘ ਅਤੇ ਹਰਭਜਨ ਸਿੰਘ, ਤਤਕਾਲੀ ਐਸਐਚਓ ਪੀਐਸ ਛੇਹਰਟਾ ਦੀ ਅਗਵਾਈ ਵਾਲੀ ਇੱਕ ਪੁਲਿਸ ਪਾਰਟੀ ਨੇ ਚੁੱਕਿਆ ਸੀ।
ਇਸੇ ਤਰ੍ਹਾਂ ਲਖਵਿੰਦਰ ਸਿੰਘ ਉਰਫ ਲੱਖਾ ਫੋਰਡ ਵਾਸੀ ਪਿੰਡ ਸੁਲਤਾਨਵਿੰਡ ਨੂੰ ਵੀ 12 ਸਤੰਬਰ 1992 ਨੂੰ ਪ੍ਰੀਤ ਨਗਰ ਅੰਮ੍ਰਿਤਸਰ ਵਿੱਚ ਉਸ ਦੇ ਕਿਰਾਏ ਦੇ ਘਰ ਤੋਂ ਇੱਕ ਕੁਲਵੰਤ ਸਿੰਘ ਨਾਮ ਦੇ ਵਿਅਕਤੀ ਨਾਲ ਫੜਿਆ ਗਿਆ ਸੀ। ਜਿਸ ਦੀ ਅਗਵਾਈ ਐਸਆਈ ਗੁਰਭਿੰਦਰ ਸਿੰਘ, ਤਤਕਾਲੀ ਐਸਐਚਓ ਪੀਐਸ ਮਜੀਠਾ ਦੀ ਟੀਮ ਨੇ ਕੀਤਾ ਸੀ, ਜਿਸ ਨੂੰ ਬਾਅਦ ਵਿੱਚ ਰਿਹਾਅ ਕਰ ਦਿੱਤਾ ਗਿਆ ਸੀ।
ਅੰਮ੍ਰਿਤਸਰ ਜ਼ਿਲ੍ਹੇ ਦਾ ਫੌਜੀ ਬਲਦੇਵ ਸਿੰਘ ਜਦੋਂ ਉਹ ਛੁੱਟੀ 'ਤੇ ਸੀ। ਪੁਲਿਸ ਨੇ ਉਸਨੂੰ ਆਪਣੀ ਹਿਰਾਸਤ ਵਿੱਚ ਲੈ ਲਿਆ ਸੀ। ਇਸ ਤੋਂ ਬਾਅਦ ਉਸਨੂੰ ਇੱਕ ਝੂਠਾ ਪੁਲਿਸ ਮੁਕਾਬਲਾ ਬਣਾ ਕੇ ਕਤਲ ਕਰ ਦਿੱਤਾ ਗਿਆ। ਦੂਜਾ ਮਾਮਲਾ 16 ਸਾਲਾ ਨਾਬਾਲਗ ਲਖਵਿੰਦਰ ਸਿੰਘ ਦੇ ਕਤਲ ਨਾਲ ਸਬੰਧਤ ਸੀ। ਉਸਨੂੰ ਵੀ ਉਸਦੇ ਘਰੋਂ ਚੁੱਕ ਕੇ ਉਸੇ ਤਰ੍ਹਾਂ ਮਾਰ ਦਿੱਤਾ ਗਿਆ। ਪਰ ਇਸ ਤੋਂ ਬਾਅਦ ਉਸਦਾ ਕੋਈ ਸੁਰਾਗ ਨਹੀਂ ਮਿਲਿਆ। ਪਰਿਵਾਰਕ ਮੈਂਬਰ ਕਾਫ਼ੀ ਦੇਰ ਤੱਕ ਉਸਦੀ ਭਾਲ ਕਰਦੇ ਰਹੇ। ਉਨ੍ਹਾਂ ਇਹ ਮਾਮਲਾ ਅਦਾਲਤ ਤੱਕ ਲੜਿਆ।
ਜਾਂਚ ਦੌਰਾਨ, ਸੀਬੀਆਈ ਨੇ ਪਾਇਆ ਕਿ ਥਾਣਾ ਛੇਹਰਟਾ ਦੀ ਪੁਲਿਸ ਨੇ ਮੰਤਰੀ ਦੇ ਪੁੱਤਰ ਦੇ ਕਤਲ ਕੇਸ ਵਿੱਚ ਬਲਦੇਵ ਸਿੰਘ ਦੇਬਾ ਅਤੇ ਲਖਵਿੰਦਰ ਸਿੰਘ ਲੱਖਾ ਨੂੰ ਝੂਠਾ ਫਸਾਇਆ ਸੀ ਜਿਸ ਦਾ ਕਤਲ 23.7.1992 ਨੂੰ ਹੋਇਆ ਸੀ ਅਤੇ ਉਸ ਤੋਂ ਬਾਅਦ 12.9.1992 ਨੂੰ ਛੇਹਰਟਾ ਪੁਲਿਸ ਨੇ ਉਸ ਕਤਲ ਕੇਸ ਵਿੱਚ ਬਲਦੇਵ ਸਿੰਘ ਉਰਫ਼ ਦੇਬਾ ਦੀ ਗ੍ਰਿਫ਼ਤਾਰੀ ਦਿਖਾਈ ਅਤੇ 13.9.1992 ਨੂੰ ਦੋਵਾਂ ਨੂੰ ਮਾਰ ਦਿੱਤਾ ਗਿਆ ਤੇ ਪੁਲਿਸ ਨੇ ਕਹਾਣੀ ਘੜ ਦਿੱਤੀ ਕਿ ਹਥਿਆਰ ਅਤੇ ਗੋਲਾ-ਬਾਰੂਦ ਦੀ ਬਰਾਮਦਗੀ ਸਮੇਂ ਬਲਦੇਵ ਸਿੰਘ ਨੂੰ ਪਿੰਡ ਪਿੰਡ ਸੰਸਾਰਾ ਨੇੜੇ ਅੱਤਵਾਦੀਆਂ ਨਾਲ ਮੁਕਾਬਲਾ ਹੋਇਆ।
ਇਸ ਵਿੱਚ ਬਲਦੇਵ ਸਿੰਘ ਉਰਫ਼ ਦੇਬਾ ਤੇ ਇੱਕ ਹਮਲਾਵਰ, ਜਿਸਦੀ ਬਾਅਦ ਵਿੱਚ ਪਛਾਣ ਲਖਵਿੰਦਰ ਸਿੰਘ ਉਰਫ਼ ਲੱਖਾ ਵਜੋਂ ਹੋਈ ਉਹ ਮਾਰੇ ਗਏ। ਸੀਬੀਆਈ ਨੇ ਸਿੱਟਾ ਕੱਢਿਆ ਕਿ ਦੋਵਾਂ ਨੂੰ ਚੁੱਕਿਆ ਗਿਆ, ਗੈਰ-ਕਾਨੂੰਨੀ ਹਿਰਾਸਤ ਵਿੱਚ ਰੱਖਿਆ ਗਿਆ ਤੇ ਫਿਰ ਇੱਕ ਫਰਜ਼ੀ ਮੁਕਾਬਲੇ ਵਿੱਚ ਮਾਰ ਦਿੱਤਾ ਗਿਆ।
ਸੀਬੀਆਈ ਨੇ ਇਹ ਵੀ ਪਾਇਆ ਕਿ ਪੁਲਿਸ ਵੱਲੋਂ ਦਿਖਾਏ ਗਏ ਕਥਿਤ ਮੁਕਾਬਲੇ ਵਾਲੇ ਸਥਾਨ 'ਤੇ ਪੁਲਿਸ ਵਾਹਨਾਂ ਦੇ ਦੌਰੇ ਬਾਰੇ ਲਾਗ ਬੁੱਕ ਵਿੱਚ ਕੋਈ ਐਂਟਰੀ ਨਹੀਂ ਸੀ। ਇੱਥੋਂ ਤੱਕ ਕਿ ਪੁਲਿਸ ਨੇ ਖੁਲਾਸਾ ਕੀਤਾ ਕਿ ਮੁਕਾਬਲੇ ਦੌਰਾਨ ਮਾਰੇ ਗਏ ਅਣਪਛਾਤੇ ਹਮਲਾਵਰ ਅੱਤਵਾਦੀ ਦੀ ਪਛਾਣ ਜ਼ਖਮੀ ਬਲਦੇਵ ਸਿੰਘ ਨੇ ਕੀਤੀ ਸੀ। ਹਾਲਾਂਕਿ, ਦੇਬਾ ਦੀ ਪੋਸਟਮਾਰਟਮ ਰਿਪੋਰਟ ਦੇ ਅਨੁਸਾਰ, ਉਸਦੀ ਤੁਰੰਤ ਮੌਤ ਹੋ ਗਈ ਸੀ, ਇਸ ਲਈ ਉਸਦੇ ਦੁਆਰਾ ਪਛਾਣ ਦੀ ਦਲੀਲ ਨਹੀਂ ਉੱਠਦੀ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
