ਮੋਹਾਲੀ ਤੋਂ ਇਸ ਸਮੇਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜੀ ਹਾਂ ਮਿਲੀ ਜਾਣਕਾਰੀ ਅਨੁਸਾਰ ਸੀਆਈਏ ਟੀਮ ਮੋਹਾਲੀ ਵੱਲੋਂ ਲੱਕੀ ਪਟਿਆਲ ਦੇ ਗੁਰਗੇ ਰਣਬੀਰ ਰਾਣਾ ਦਾ ਐਨਕਾਊਂਟਰ ਕੀਤਾ ਗਿਆ। ਮਿਲੀ ਜਾਣਕਾਰੀ ਦੇ ਅਨੁਸਾਰ ਰਣਬੀਰ ਰਾਣਾ ਵੱਲੋਂ ਬੀਤੇ ਦਿਨੀ ਇੱਕ ਹੋਟਲ ਕਾਰੋਬਾਰੀ ਦੇ ਘਰ ਸੈਕਟਰ 38 ਚੰਡੀਗੜ੍ਹ ਵਿਖੇ ਫਾਇਰਿੰਗ ਕੀਤੀ ਗਈ ਸੀ।
ਆਰੋਪੀ ਵੱਲੋਂ ਪਹਿਲਾਂ ਵੀ ਪੰਜਾਬੀ ਗਾਇਕ ਬੰਟੀ ਬੈਂਸ ਤੇ ਫਾਇਰਿੰਗ ਦੀ ਘਟਨਾ ਨੂੰ ਦਿੱਤਾ ਗਿਆ ਸੀ ਅੰਜਾਮ ਸੂਚਨਾ ਮਿਲਣ ਤੇ ਸੀਆਈਏ ਦੀ ਟੀਮਾਂ ਵੱਲੋਂ ਭੁੱਖੜੀ ਦੇ ਜੰਗਲਾਂ ਨਜ਼ਦੀਕ ਆਰੋਪੀ ਨੂੰ ਘੇਰਿਆ ਗਿਆ ਜਿਸ ਦੌਰਾਨ ਆਰੋਪੀ ਵੱਲੋਂ ਸੀਆਈਏ ਟੀਮ ਦੇ ਉੱਪਰ ਫਾਇਰਿੰਗ ਕੀਤੀ ਗਈ ਤਾਂ ਜਵਾਬੀ ਕਾਰਵਾਈ ਵਿੱਚ ਸੀਆਈਏ ਟੀਮ ਮੋਹਾਲੀ ਵੱਲੋਂ ਵੀ ਫਾਇਰਿੰਗ ਕੀਤੀ ਗਈ, ਜਿਸ ਵਿੱਚ ਰਣਬੀਰ ਰਾਣਾ ਦੇ ਪੈਰ ਵਿੱਚ ਗੋਲੀ ਅਤੇ ਉਹ ਜ਼ਖਮੀ ਹੋ ਗਿਆ। ਜਿਸ ਕਰਕੇ ਜਖਮੀ ਹਾਲਾਤਾਂ ਵਿੱਚ ਉਸਨੂੰ ਮੋਹਾਲੀ ਦੇ ਜ਼ਿਲ੍ਹਾ ਹਸਪਤਾਲ ਵਿੱਚ ਇਲਾਜ ਲਈ ਭਰਤੀ ਕਰਵਾਇਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।