Punjab News: ਪੰਜਾਬ ਦੇ ਹਜ਼ਾਰਾਂ ਕਰੋੜ ਰੁਪਏ ਦੇ ਡਰੱਗਜ਼ ਮਾਮਲੇ ਦੇ ਮੁਲਜ਼ਮ ਬਰਖਾਸਤ ਏਆਈਜੀ ਰਾਜਜੀਤ ਸਿੰਘ ਨੂੰ ਅਜੇ ਤੱਕ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਜਦਕਿ ਮੁਹਾਲੀ ਅਦਾਲਤ ਨੇ ਮੁਲਜ਼ਮਾਂ ਦੇ ਤਿੰਨ ਵਾਰ ਗੈਰ-ਜ਼ਮਾਨਤੀ ਵਾਰੰਟ ਵੀ ਜਾਰੀ ਕੀਤੇ ਹਨ। ਇਸ ਦੇ ਬਾਵਜੂਦ ਐਸਟੀਐਫ ਤੇ ਸਮੁੱਚੀ ਪੰਜਾਬ ਪੁਲਿਸ ਉਸ ਦੀ ਲੋਕੇਸ਼ਨ ਟਰੇਸ ਨਹੀਂ ਕਰ ਸਕੀ।
ਐਸਟੀਐਫ ਵੱਲੋਂ ਮੁਲਜ਼ਮ ਰਾਜਜੀਤ ਸਿੰਘ ਨੂੰ ਭਗੌੜਾ ਐਲਾਨਣ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਪਰ ਅਦਾਲਤ ਨੇ ਪੁਲਿਸ ਦੀ ਇਸ ਪਟੀਸ਼ਨ ਨੂੰ ਰੱਦ ਕਰਦਿਆਂ ਗੈਰ-ਜ਼ਮਾਨਤੀ ਵਾਰੰਟ ਜਾਰੀ ਕਰ ਦਿੱਤੇ ਹਨ। ਪੁਲਿਸ ਨੇ ਮੁਲਜ਼ਮਾਂ ਦੇ ਕਰੀਬੀ ਰਿਸ਼ਤੇਦਾਰਾਂ ਤੋਂ ਪੁੱਛਗਿੱਛ ਕੀਤੀ ਹੈ। ਇਸ ਦੇ ਨਾਲ ਹੀ ਉਸ ਦੇ ਟਿਕਾਣਿਆਂ 'ਤੇ ਵੀ ਛਾਪੇਮਾਰੀ ਕੀਤੀ ਗਈ ਪਰ ਸੀਐਮ ਭਗਵੰਤ ਮਾਨ ਵੱਲੋਂ ਕਾਰਵਾਈ ਕੀਤੇ ਜਾਣ ਦੇ ਬਿਆਨ ਤੋਂ ਬਾਅਦ ਤੋਂ ਉਹ ਰੂਪੋਸ਼ ਹੈ।
ਗੌਰਤਲਬ ਹੈ ਕਿ ਏਆਈਜੀ ਰਾਜਜੀਤ ਸਿੰਘ ਦਾ ਨਾਂ ਹਾਈ ਕੋਰਟ ਦੀ ਰਿਪੋਰਟ ਵਿੱਚ ਆਉਣ ਤੋਂ ਬਾਅਦ ਸੀਐਮ ਪੰਜਾਬ ਭਗਵੰਤ ਮਾਨ ਨੇ ਉਨ੍ਹਾਂ ਦੀ ਜਾਇਦਾਦ ਦੀ ਜਾਂਚ ਦੇ ਹੁਕਮ ਜਾਰੀ ਕੀਤੇ ਸਨ। ਇਸ ਤੋਂ ਤੁਰੰਤ ਬਾਅਦ ਰਾਜਜੀਤ ਸਿੰਘ ਫਰਾਰ ਹੋ ਗਿਆ। ਰਾਜਜੀਤ ਸਿੰਘ 'ਤੇ ਪੰਜਾਬ ਦੇ ਕਈ ਜ਼ਿਲ੍ਹਿਆਂ ਦੇ ਐਸਐਸਪੀ ਵਜੋਂ ਨਸ਼ਾ ਤਸਕਰਾਂ ਨਾਲ ਮਿਲੀਭੁਗਤ ਦਾ ਦੋਸ਼ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਤਰਨਤਾਰਨ ਵਿੱਚ ਐਸਐਸਪੀ ਹੁੰਦਿਆਂ ਰਾਜਜੀਤ ਸਿੰਘ ਐਨਡੀਪੀਐਸ ਐਕਟ ਦੀ ਉਲੰਘਣਾ ਕਰਕੇ ਨਸ਼ਿਆਂ ਦੇ ਕੇਸਾਂ ਦੀ ਜਾਂਚ ਇੱਕ ਹੈੱਡ ਕਾਂਸਟੇਬਲ ਇੰਦਰਜੀਤ ਕੋਲੋਂ ਕਰ ਰਿਹਾ ਸੀ। ਮੁਲਜ਼ਮ ਇੰਦਰਜੀਤ ਨੇ ਗ੍ਰਿਫ਼ਤਾਰੀ ਮਗਰੋਂ ਏਆਈਜੀ ਰਾਜਜੀਤ ਸਿੰਘ ਦਾ ਨਾਂ ਲਿਆ। ਉਸ ਨੇ ਅਪਰਾਧ ਵਿੱਚ ਏਆਈਜੀ ਰਾਜਜੀਤ ਸਿੰਘ ਨੂੰ ਆਪਣਾ ਸਾਥੀ ਦੱਸਿਆ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Aਬਿਜਲੀ ਦੀਆਂ ਤਾਰਾਂ ਦੇ ਸੰਪਰਕ 'ਚ ਆਉਣ ਕਾਰਨ ਰੱਥ ਨੂੰ ਲੱਗੀ ਅੱਗ, 2 ਬੱਚਿਆਂ ਸਮੇਤ 6 ਲੋਕਾਂ ਦੀ ਮੌਤ
ਇਹ ਵੀ ਪੜ੍ਹੋ : ਟਾਈਟੈਨਿਕ ਦਾ ਮਲਬਾ ਦੇਖਣ ਗਏ ਅਰਬਪਤੀਆਂ ਦੀਆਂ ਮਿਲੀਆਂ ਲਾਸ਼ਾਂ , ਪਛਾਣਨਾ ਵੀ ਹੋਇਆ ਮੁਸ਼ਕਿਲ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ