ਚੰਡੀਗੜ੍ਹ: ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀਆਂ ਮੁਸ਼ਕਲਾਂ ਵੱਧ ਸਕਦੀਆਂ ਹਨ।ਮੁਹਾਲੀ ਅਦਾਲਤ ਨੇ ਸੁਮੇਧ ਸੈਣੀ ਦੀ ਅਗਾਊਂ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਹੈ।ਇਸ ਮਗਰੋਂ ਹੁਣ ਪੁਲਿਸ ਸੁਮੇਧ ਸੈਣੀ ਨੂੰ ਕਿਸੇ ਵਕਤ ਵੀ ਗ੍ਰਿਫ਼ਤਾਰ ਕਰ ਸਕਦੀ ਹੈ।
ਵਿਜੀਲੈਂਸ ਵੱਲੋਂ 2 ਅਗਸਤ 2021 ਨੂੰ ਸੈਣੀ ਖਿਲਾਫ ਕੇਸ ਦਰਜ ਕੀਤਾ ਗਿਆ ਸੀ।ਜਿਸ ਵਿਚ ਅਗਾਊਂ ਜਮਾਨਤ ਦੀ ਅਰਜ਼ੀ ਲਾਈ ਗਈ ਸੀ। ਪਰ ਅਦਾਲਤ ਨੇ ਸੈਣੀ ਦੀ ਇਸ ਜ਼ਮਾਨਤ ਨੂੰ ਖਾਰਜ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਹੈ ਕਿ ਇਸ ਮਾਮਲੇ ਵਿਚ ਪੁੱਛਗਿੱਛ ਜ਼ਰੂਰੀ ਹੈ, ਇਸ ਲਈ ਅਗਾਊਂ ਜਮਾਨਤ ਨਹੀਂ ਦਿੱਤੀ ਜਾ ਸਕਦੀ ਹੈ।
ਦੋ ਦਿਨ ਪਹਿਲਾਂ ਵਿਜੀਲੈਂਸ ਵੱਲੋਂ ਸੈਣੀ ਦੀ ਚੰਡੀਗੜ੍ਹ ਰਿਹਾਇਸ਼ ਕੋਠੀ ਨੰਬਰ 3048, ਸੈਕਟਰ 20-D 'ਚ ਗ੍ਰਿਫਤਾਰੀ ਲਈ ਛਾਪੇ ਮਾਰੀ ਕੀਤੀ ਗਈ ਤਾਂ ਸੈਣੀ ਉੱਥੇ ਨਹੀਂ ਮਿਲਿਆ।ਜਿਸ ਕਾਰਨ ਗ੍ਰਿਫਤਾਰੀ ਸੰਭਵ ਨਹੀਂ ਹੋ ਸਕੀ। ਇਸ ਤੋਂ ਬਾਅਦ ਸੈਣੀ ਨੇ ਗ੍ਰਿਫਤਾਰੀ ਉਤੇ ਰੋਕ ਲਈ ਅਦਾਲਤ ਦਾ ਦਰਵਾਜ਼ਾ ਖੜਕਾਇਆ ਗਿਆ ਸੀ। ਜਿਸ ਮਗਰੋਂ ਅੱਜ ਸਵੇਰੇ ਹੀ ਅਦਾਲਤ ਨੇ ਸੈਣੀ ਨੂੰ ਵੱਡਾ ਝਟਕਾ ਦਿੱਤਾ ਹੈ।