ਪੜਚੋਲ ਕਰੋ
Advertisement
ਅਦਾਲਤ ਨੇ ਚਾਰੇ ਅੱਤਵਾਦੀਆਂ ਨੂੰ 23 ਅਗਸਤ ਤੱਕ ਪੁਲੀਸ ਰਿਮਾਂਡ ’ਤੇ ਭੇਜਿਆ ,ਨਾਮੀ ਲੋਕਾਂ ਨੂੰ ਮਾਰਨ ਦਾ ਸੀ ਪਲਾਨ
ਸੁਤੰਤਰਤਾ ਦਿਵਸ ਤੋਂ ਪਹਿਲਾਂ ਦਿੱਲੀ ਅਤੇ ਪੰਜਾਬ ਵਿਚ ਅੱਤਵਾਦੀ ਹਮਲੇ ਕਰਨ ਦੀ ਤਿਆਰੀ ਕਰਦੇ ਸਮੇਂ ਦਿੱਲੀ ਤੋਂ ਫੜੇ ਗਏ ਚਾਰ ਅੱਤਵਾਦੀਆਂ ਨੂੰ ਵੀਰਵਾਰ ਨੂੰ ਮੋਹਾਲੀ ਦੀ ਜ਼ਿਲਾ ਅਦਾਲਤ ਵਿਚ ਪੇਸ਼ ਕੀਤਾ ਗਿਆ।
ਮੋਹਾਲੀ : ਸੁਤੰਤਰਤਾ ਦਿਵਸ ਤੋਂ ਪਹਿਲਾਂ ਦਿੱਲੀ ਅਤੇ ਪੰਜਾਬ ਵਿਚ ਅੱਤਵਾਦੀ ਹਮਲੇ ਕਰਨ ਦੀ ਤਿਆਰੀ ਕਰਦੇ ਸਮੇਂ ਦਿੱਲੀ ਤੋਂ ਫੜੇ ਗਏ ਚਾਰ ਅੱਤਵਾਦੀਆਂ ਨੂੰ ਵੀਰਵਾਰ ਨੂੰ ਮੋਹਾਲੀ ਦੀ ਜ਼ਿਲਾ ਅਦਾਲਤ (Mohali Court) ਵਿਚ ਪੇਸ਼ ਕੀਤਾ ਗਿਆ। ਮੁਲਜ਼ਮ ਦੀਪਕ ਸ਼ਰਮਾ, ਸੰਦੀਪ ਸਿੰਘ, ਮਨੀ ਡਾਗਰ ਅਤੇ ਵਿਪਨ ਜਾਖੜ ਦਾ ਰਿਮਾਂਡ ਲੈਣ ਲਈ ਸਰਕਾਰੀ ਵਕੀਲ ਨੇ ਅਦਾਲਤ ਵਿੱਚ ਦਲੀਲ ਦਿੱਤੀ ਕਿ ਇਨ੍ਹਾਂ ਚਾਰਾਂ ਦੇ ਵਿਦੇਸ਼ ਵਿੱਚ ਬੈਠੇ ਗੈਂਗਸਟਰਾਂ ਨਾਲ ਸਬੰਧ ਹਨ ,ਜੋ ਪਾਕਿਸਤਾਨੀ ਏਜੰਸੀ ਨਾਲ ਸਿੱਧੇ ਸੰਪਰਕ ਵਿੱਚ ਹਨ। ਉਨ੍ਹਾਂ ਦੇ ਇਸ਼ਾਰੇ 'ਤੇ ਉਹ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਉਨ੍ਹਾਂ ਦੀ ਕੋਸ਼ਿਸ਼ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਆਜ਼ਾਦੀ ਦਿਵਸ ਤੋਂ ਠੀਕ ਪਹਿਲਾਂ ਕੁਝ ਨਾਮੀ ਲੋਕਾਂ ਨੂੰ ਮਾਰਨ ਦੀ ਸੀ।
ਇਸ ਵਿੱਚ ਮੁਹਾਲੀ, ਮੋਗਾ ਸਮੇਤ ਕਈ ਜ਼ਿਲ੍ਹਿਆਂ ਦੇ ਲੋਕ ਸ਼ਾਮਲ ਸੀ। ਇਹ ਲੋਕ ਕੌਣ ਹਨ, ਇਸ ਦਾ ਪਤਾ ਨਹੀਂ ਲੱਗ ਸਕਿਆ ਹੈ। ਸਰਕਾਰੀ ਵਕੀਲ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਸੁਖਪਾਲ ਸਿੰਘ ਸਾਬਕਾ ਸਰਪੰਚ ਨੂੰ ਫ਼ਰੀਦਕੋਟ ਜੇਲ੍ਹ ਵਿੱਚੋਂ ਪੁਲੀਸ ਪ੍ਰੋਡਕਸ਼ਨ ਵਾਰੰਟ ’ਤੇ ਲੈ ਕੇ ਆਈ ਹੈ। ਚਾਰਾਂ ਦੋਸ਼ੀਆਂ ਤੋਂ ਆਹਮੋ-ਸਾਹਮਣੇ ਪੁੱਛਗਿੱਛ ਕੀਤੀ ਜਾਣੀ ਹੈ, ਜਿਸ ਤੋਂ ਕਾਫੀ ਕੁਝ ਸਾਫ ਹੋਣ ਦੀ ਉਮੀਦ ਹੈ। ਅਦਾਲਤ ਨੇ ਸਰਕਾਰੀ ਵਕੀਲ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਮੁਲਜ਼ਮਾਂ ਨੂੰ 23 ਅਗਸਤ ਤੱਕ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ।
ਡੱਲਾ ਅਤੇ ਜੰਟਾ ਦੇ ਸੰਪਰਕ ਵਿੱਚ ਸਨ ਇਹ ਗੈਂਗਸਟਰ

ਦੱਸ ਦੇਈਏ ਕਿ ਗ੍ਰਿਫਤਾਰ ਕੀਤੇ ਗਏ ਅੱਤਵਾਦੀ ਕੈਨੇਡਾ ‘ਚ ਬੈਠੇ ਗੈਂਗਸਟਰ ਅਰਸ਼ਦੀਪ ਸਿੰਘ ਉਰਫ ਡੱਲਾ ਅਤੇ ਆਸਟ੍ਰੇਲੀਆ ‘ਚ ਬੈਠੇ ਗੈਂਗਸਟਰ ਗੁਰਜੰਟ ਸਿੰਘ ਉਰਫ ਜੰਟਾ ਦੇ ਸੰਪਰਕ ‘ਚ ਸਨ। ਉਹ ਹੀ ਉਨ੍ਹਾਂ ਨੂੰ ਟਾਰਗੇਟ ਸਮੇਤ ਹੋਰ ਚੀਜ਼ਾਂ ਦੀ ਜਾਣਕਾਰੀ ਮੁਹੱਈਆ ਕਰਵਾਉਂਦੇ ਸੀ। ਇਸ ਤੋਂ ਇਲਾਵਾ ਪਾਕਿਸਤਾਨ ਤੋਂ ਹਥਿਆਰਾਂ ਦੀ ਸਪਲਾਈ ਹੁੰਦੀ ਸੀ। ਇਸ ਦੇ ਨਾਲ ਹੀ ਦੋਵੇਂ ਗੈਂਗਸਟਰ ਦੇਸ਼ ਵਿਰੋਧੀ ਤਾਕਤਾਂ ਨਾਲ ਮਿਲ ਕੇ ਕੰਮ ਕਰ ਰਹੇ ਹਨ। ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਤਿੰਨ ਹੈਂਡ ਗਰਨੇਡ, ਇੱਕ ਆਈਈਡੀ ਅਤੇ ਨੌ ਐਮਐਮ ਪਿਸਤੌਲ ਅਤੇ 40 ਜਿੰਦਾ ਕਾਰਤੂਸ ਬਰਾਮਦ ਹੋਏ ਹਨ। ਮੁਲਜ਼ਮ ਖ਼ਿਲਾਫ਼ ਸਪੈਸ਼ਲ ਆਪ੍ਰੇਸ਼ਨ ਸੈੱਲ ਦੇ ਥਾਣਾ ਫੇਜ਼-1 ਵਿੱਚ ਕੇਸ ਦਰਜ ਕਰ ਲਿਆ ਗਿਆ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕਾਰੋਬਾਰ
ਵਿਸ਼ਵ
ਪੰਜਾਬ
ਅੰਮ੍ਰਿਤਸਰ
Advertisement