ਮੋਹਾਲੀ: ਮਾਸਕ ਪਾਉਣ ਸਬੰਧੀ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਨਵੀਂਆਂ ਹਦਾਇਤਾਂ ਜਾਰੀ
ਐਸ.ਏ.ਐਸ. ਨਗਰ, 22 ਅਪ੍ਰੈਲ: ਐਸ.ਏ.ਐਸ. ਨਗਰ ਦੇ ਜਿ਼ਲ੍ਹਾ ਮੈਜਿਸਟ੍ਰੇਟ ਸ੍ਰੀ ਅਮਿਤ ਤਲਵਾੜ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ..
ਐਸ.ਏ.ਐਸ. ਨਗਰ, 22 ਅਪ੍ਰੈਲ: ਐਸ.ਏ.ਐਸ. ਨਗਰ ਦੇ ਜਿ਼ਲ੍ਹਾ ਮੈਜਿਸਟ੍ਰੇਟ ਸ੍ਰੀ ਅਮਿਤ ਤਲਵਾੜ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਕੋਵਿਡ ਦੇ ਵੱਧਦੇ ਮਾਮਲਿਆਂ ਦੇ ਮੱਦੇਨਜਰ ਮਾਸਕ ਪਾਉਣ ਸਬੰਧੀ ਨਵੀਂਆਂ ਹਦਾਇਤਾਂ ਜਾਰੀ ਕੀਤੀਆਂ ਹਨ।
ਜਾਰੀ ਹਦਾਇਤਾਂ ਅਨੁਸਾਰ ਭੀੜ ਭਾੜ ਵਾਲੀਆਂ ਥਾਂਵਾਂ ਤੇ ਮਾਸਕ ਪਾਉਣ ਦੀ ਸਲਾਹ ਦਿੱਤੀ ਗਈ ਹੈ ਜਦ ਕਿ ਬੰਦ ਥਾਂਵਾਂ ਜਿਵੇਂ ਜਨਤਕ ਟਰਾਂਸਪੋਰਟ ਜਿਵੇਂ ਬੱਸ, ਟ੍ਰੇਨ, ਹਵਾਈ ਜਹਾਜ, ਟੈਕਸੀ ਆਦਿ, ਸਿਨੇਮਾ ਹਾਲ, ਸੌਪਿੰਗ ਮਾਲ, ਡਿਪਾਰਟਮੈਂਟਰ ਸਟੋਰ, ਕਲਾਸਰੂਮ, ਦਫ਼ਤਰਾਂ ਦੇ ਕਮਰੇ, ਇਨਡੋਰ ਇੱਕਠ ਆਦਿ ਥਾਂਵਾਂ ਤੇ ਮਾਸਕ ਪਾਉਣਾ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਗਏ ਹਨ। ਇਸ ਤੋਂ ਬਿਨ੍ਹਾਂ ਸਾਰੇ ਵਿਭਾਗਾਂ ਨੂੰ ਕੋਵਿਡ ਦੇ ਫੈਲਾਅ ਨੂੰ ਰੋਕਣ ਲਈ ਸਾਰੀਆਂ ਹਦਾਇਤਾਂ ਦੀ ਪਾਲਣਾ ਕਰਨ ਅਤੇ ਸਮਾਜਿਕ ਦੂਰੀ ਦੇ ਨਿਯਮ ਨੂੰ ਪਾਲਣ ਕਰਨ ਲਈ ਵੀ ਕਿਹਾ ਗਿਆ ਹੈ।
ਇਸ ਦੇ ਨਾਲ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਨੇ ਕਿਹਾ ਕਿ ਉਪਰੋਕਤ ਜਾਰੀ ਹੁਕਮਾਂ ਦੀ ਉਲੰਘਣਾ ਕਰਨ ਤੇ ਆਫ਼ਤ ਪ੍ਰਬੰਧਨ ਐਕਟ ਦੇ ਉਪਬੰਧ 2005 ਅਤੇ ਇੰਡੀਅਨ ਪੀਨਲ ਕੋਡ, 1860 ਅਧੀਨ ਅਪਰਾਧਿਕ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਮੈਰਿਜ ਪੈਲੇਸਾਂ 'ਚ ਨਹੀਂ ਜਾਵੇਗਾ ਅਸਲਾ
ਇਹਨਾਂ ਹੁਕਮਾਂ ਤੋਂ ਇਲਾਵਾ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਆਈ.ਏ.ਐਸ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਜ਼ਿਲ੍ਹੇ ਦੇ ਮੈਰਿਜ ਪੈਲੇਸਾਂ ਵਿੱਚ ਵਿਆਹ ਜਾਂ ਹੋਰ ਸਮਾਗਮਾਂ ਵਿੱਚ ਆਮ ਲੋਕਾਂ ਦੇ ਅਸਲਾ ਲੈ ਕੇ ਆਉਣ ਉਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਵੀ ਹੁਕਮ ਕੀਤੇ ਹਨ ਕਿ ਜੇ ਕੋਈ ਵਿਅਕਤੀ ਮੈਰਿਜ ਪੈਲੇਸ ਵਿੱਚ ਅਸਲਾ ਲੈ ਕੇ ਆਉਂਦਾ ਹੈ ਤਾਂ ਪੈਲੇਸ ਦੇ ਮਾਲਕ ਮੁਕਾਮੀ ਪੁਲਿਸ ਨੂੰ ਤੁਰੰਤ ਸੂਚਿਤ ਕਰਨਗੇ। ਇਹ ਹੁਕਮ ਮਿਤੀ 19 ਜੂਨ 2022 ਤੱਕ ਜ਼ਿਲ੍ਹਾ ਐਸ.ਏ.ਐਸ. ਨਗਰ ਵਿਖੇ ਲਾਗੂ ਰਹਿਣਗੇ।