Mohali 'ਚ ਨਸ਼ੇ ਦੀ ਹੋਮ ਡਿਲੀਵਰੀ, ਪਿੰਡ ਵਾਸੀਆਂ ਨੇ ਕਾਬੂ ਕੀਤੇ 2 ਨੌਜਵਾਨ , ਮੁਕਤਸਰ ਤੋਂ ਦੇਣ ਆਏ ਸਨ ਚਿੱਟਾ
Mohali drug Home delivery : ਮੋਹਾਲੀ 'ਚ ਨਸ਼ੇ ਦੀ ਹੋਮ ਡਿਲੀਵਰੀ ਦਾ ਮਾਮਲਾ ਸਾਹਮਣੇ ਆਇਆ ਹੈ। ਪਿੰਡ ਝੰਜੇੜੀ ਵਿੱਚ ਕਾਰ ਸਵਾਰ ਦੋ ਨੌਜਵਾਨ ਨਸ਼ੇ ਦੀ ਸਪਲਾਈ ਕਰਨ ਆਏ ਸਨ। ਉਨ੍ਹਾਂ ਨੂੰ ਫੋਨ 'ਤੇ ਆਰਡਰ ਮਿਲਿਆ ਸੀ।

Mohali drug Home delivery : ਮੋਹਾਲੀ 'ਚ ਨਸ਼ੇ ਦੀ ਹੋਮ ਡਿਲੀਵਰੀ ਦਾ ਮਾਮਲਾ ਸਾਹਮਣੇ ਆਇਆ ਹੈ। ਪਿੰਡ ਝੰਜੇੜੀ ਵਿੱਚ ਕਾਰ ਸਵਾਰ ਦੋ ਨੌਜਵਾਨ ਨਸ਼ੇ ਦੀ ਸਪਲਾਈ ਕਰਨ ਆਏ ਸਨ। ਉਨ੍ਹਾਂ ਨੂੰ ਫੋਨ 'ਤੇ ਆਰਡਰ ਮਿਲਿਆ ਸੀ। ਜਿਵੇਂ ਹੀ ਇਸ ਦੀ ਜਾਣਕਾਰੀ ਪਿੰਡ ਵਾਸੀਆਂ ਨੂੰ ਮਿਲੀ, ਉਨ੍ਹਾਂ ਨੇ ਦੋਵਾਂ ਨੂੰ ਕਾਬੂ ਕਰਕੇ ਪੁਲਿਸ ਦੇ ਹਵਾਲੇ ਕਰ ਦਿੱਤਾ। ਹੁਣ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਦੋਵੇਂ ਨੌਜਵਾਨ ਪੰਜਾਬ ਦੇ ਮੁਕਤਸਰ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ।
ਪਿਛਲੇ 2 ਸਾਲਾਂ ਤੋਂ ਕਰ ਰਹੇ ਸਨ ਸਪਲਾਈ
ਇਸ ਮਾਮਲੇ ਸਬੰਧੀ ਪਿੰਡ ਵਾਸੀ ਅਮਿਤ ਖਾਨ ਨੇ ਦੱਸਿਆ ਕਿ ਇਹ ਲੋਕ ਪਿਛਲੇ ਦੋ ਸਾਲਾਂ ਤੋਂ ਪਿੰਡ ਵਿੱਚ ਨਸ਼ਾ ਸਪਲਾਈ ਕਰ ਰਹੇ ਸਨ। ਜਦੋਂ ਪਿੰਡ ਵਾਸੀਆਂ ਨੂੰ ਇਸ ਬਾਰੇ ਜਾਣਕਾਰੀ ਮਿਲੀ ਤਾਂ ਉਨ੍ਹਾਂ ਨੇ ਦੋਵਾਂ ਨੂੰ ਫੜਨ ਦੀ ਯੋਜਨਾ ਬਣਾਈ।
ਪੜ੍ਹੋ ਹੋਰ ਖ਼ਬਰਾਂ : ਅੰਮ੍ਰਿਤਸਰ 'ਚ ਜ਼ਮੀਨੀ ਵਿਵਾਦ ਦੌਰਾਨ ਫਾਇਰਿੰਗ, ਇੱਕ ਦੀ ਮੌਤ , ਇੱਕ ਹੋਰ ਵਿਅਕਤੀ ਗੰਭੀਰ ਜ਼ਖ਼ਮੀ
ਅੱਜ ਜਦੋਂ ਉਹ ਆਪਣੀ ਕਾਰ ਵਿੱਚ ਨਸ਼ਾ ਸਪਲਾਈ ਕਰਨ ਆਏ ਤਾਂ ਪਿੰਡ ਵਾਸੀਆਂ ਨੇ ਘੇਰਾਬੰਦੀ ਕਰਕੇ ਦੋਵਾਂ ਨੂੰ ਕਾਬੂ ਕਰ ਲਿਆ। ਇਸ ਤੋਂ ਬਾਅਦ ਮੌਕੇ 'ਤੇ ਪੁਲਿਸ ਨੂੰ ਬੁਲਾਇਆ ਗਿਆ ਅਤੇ ਦੋਵੇਂ ਮੁਲਜ਼ਮਾਂ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ।
Before You Go
ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਟ੍ਰੈਂਡਿੰਗ ਟੌਪਿਕ






















