ਪੜਚੋਲ ਕਰੋ

ਮੁਹਾਲੀ ਹਮਲੇ ਸਬੰਧੀ ਪਲਿਸ ਅਜੇ ਵੀ ਮਾਰ ਰਹੀ ਹਵਾ 'ਚ ਤੀਰ! ਸੀਐਮ ਭਗਵੰਤ ਮਾਨ ਨੇ ਸ਼ਾਮ ਤੱਕ ਸਭ ਸਾਹਮਣੇ ਆਉਣ ਦਾ ਕੀਤਾ ਸੀ ਦਾਅਵਾ

Punjab News: ਮੁਹਾਲੀ 'ਚ ਪੰਜਾਬ ਪੁਲਿਸ ਇੰਟੈਲੀਜੈਂਸ ਹੈੱਡਕੁਆਰਟਰ 'ਤੇ ਹੋਏ ਹਮਲੇ ਨੂੰ ਤਿੰਨ ਦਿਨ ਪੂਰੇ ਹੋ ਚੱਲੇ ਹਨ ਪਰ ਅਜੇ ਤੱਕ ਹਮਲਾਵਰਾਂ ਤੇ ਸਾਜ਼ਿਸ਼ ਬੇਨਕਾਬ ਨਹੀਂ ਹੋ ਸਕੀ।

Punjab News: ਮੁਹਾਲੀ 'ਚ ਪੰਜਾਬ ਪੁਲਿਸ ਇੰਟੈਲੀਜੈਂਸ ਹੈੱਡਕੁਆਰਟਰ 'ਤੇ ਹੋਏ ਹਮਲੇ ਨੂੰ ਤਿੰਨ ਦਿਨ ਪੂਰੇ ਹੋ ਚੱਲੇ ਹਨ ਪਰ ਅਜੇ ਤੱਕ ਹਮਲਾਵਰਾਂ ਤੇ ਸਾਜ਼ਿਸ਼ ਬੇਨਕਾਬ ਨਹੀਂ ਹੋ ਸਕੀ। ਇਸ ਨੂੰ ਲੈ ਕੇ ਪੁਲਿਸ ਦੀ ਕਾਰਗੁਜ਼ਾਰੀ 'ਤੇ ਸਵਾਲ ਖੜ੍ਹੇ ਹੋ ਰਹੇ ਹਨ। ਡੀਜੀਪੀ ਵੀਕੇ ਭਵਰਾ ਨੇ ਕਿਹਾ ਸੀ ਕਿ ਵੱਡੀ ਲੀਡ ਮਿਲੀ ਹੈ ਇਸ ਮਾਮਲੇ ਨੂੰ ਜਲਦ ਹੱਲ ਕੀਤਾ ਜਾਵੇਗਾ ਤੇ ਦੋਸ਼ੀ ਸਭ ਦੇ ਸਾਹਮਣੇ ਹੋਣਗੇ। ਇਸ ਦੇ ਨਾਲ ਹੀ ਹਮਲੇ ਤੋਂ ਅਗਲੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕੀਤਾ ਸੀ ਕਿ ਸ਼ਾਮ ਤੱਕ ਸਭ ਕੁਝ ਸਾਹਮਣੇ ਆ ਜਾਵੇਗਾ।

ਦੱਸ ਦਈਏ ਕਿ ਸੋਮਵਾਰ ਰਾਤ ਮੋਹਾਲੀ ਸਥਿਤ ਇੰਟੈਲੀਜੈਂਸ ਹੈੱਡਕੁਆਰਟਰ 'ਤੇ ਰਾਕੇਟ ਹਮਲਾ ਹੋਇਆ ਤੇ ਸ਼ੱਕ ਹੈ ਕਿ ਇਸ ਹਮਲੇ ਨਾਲ ਪੂਰੀ ਇਮਾਰਤ ਉਡਾਉਣ ਤੇ ਰਿਕਾਰਡ ਨਸ਼ਟ ਕਰਨ ਦੀ ਸਾਜ਼ਿਸ਼ ਸੀ ਹਾਲਾਂਕਿ, ਗ੍ਰਨੇਡ ਖਿੜਕੀ ਰਾਹੀਂ ਅੰਦਰ ਜਾਣ ਦੀ ਬਜਾਏ ਕੰਧ ਨਾਲ ਟਕਰਾ ਗਿਆ। ਇਸ ਕਾਰਨ ਇਮਾਰਤ ਦੇ ਸ਼ੀਸ਼ੇ ਹੀ ਟੁੱਟ ਗਏ। ਇਸ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ। ਫਿਲਹਾਲ ਪੁਲਿਸ ਦਾ ਇਹੀ ਕਹਿਣਾ ਹੈ ਕਿ ਜਾਂਚ ਚੱਲ ਰਹੀ ਹੈ ਤੇ ਪੁੱਛਗਿੱਛ ਕੀਤੀ ਜਾ ਰਹੀ ਹੈ ਤੇ ਜਲਦ ਸਾਜਿਸ਼ ਦਾ ਖੁਲਾਸਾ ਕੀਤੀ ਜਾਵੇਗਾ।

ਪੁਲਿਸ ਨੇ ਕੁਝ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ ਪਰ ਅਜੇ ਤੱਕ ਇਸ ਘਟਨਾ ਬਾਰੇ ਕੋਈ ਖੁਲਾਸਾ ਨਹੀਂ ਹੋਇਆ ਹੈ। ਪੁਲਿਸ ਅਜੇ ਖੁੱਲ੍ਹ ਕੇ ਬੋਲਣ ਲਈ ਵੀ ਤਿਆਰੀ ਨਹੀਂ। ਮੀਡੀਆ ਵਿੱਚ ਕਈ ਗੱਲਾਂ ਦਾ ਦਾਅਵਾ ਕੀਤਾ ਜਾ ਰਿਹਾ ਹੈ ਪਰ ਪੁਲਿਸ ਨੇ ਅਜੇ ਕਿਸੇ ਵੀ ਗੱਲ ਦੀ ਪੁਸ਼ਟੀ ਨਹੀਂ ਕੀਤੀ।

ਉਧਰ, ਬੁੱਧਵਾਰ ਨੂੰ ਪੁਲਿਸ ਨੇ ਤਰਨ ਤਾਰਨ ਦੇ ਭਿੱਖੀਵਿੰਡ ਦੇ ਪਿੰਡ ਕੁੱਲਾ ਦੇ ਨਿਸ਼ਾਨ ਸਿੰਘ ਨੂੰ ਫੜਿਆ। ਉਸ ਦੀ ਨਿਸ਼ਾਨਦੇਹੀ 'ਤੇ  ਉਸ ਦੇ ਸਾਲੇ ਸੋਨੂੰ ਅੰਬਰਸਰੀਆ ਤੇ ਜਗਰੂਪ ਸਿੰਘ ਮਹਿੰਦੀਪੁਰ ਵਾਸੀ ਖੇਮਕਰਨ ਨੂੰ ਫੜਿਆ ਗਿਆ। ਪੁਲਿਸ ਨੂੰ ਸ਼ੱਕ ਹੈ ਕਿ ਹਮਲਾਵਰਾਂ ਨੂੰ ਅੰਮ੍ਰਿਤਸਰ 'ਚ ਰੱਖਿਆ ਗਿਆ ਸੀ। ਇੱਥੇ ਹੀ ਉਨ੍ਹਾਂ ਨੂੰ ਰੂਸੀ ਆਰਪੀਜੀ ਮੁਹੱਈਆ ਕਰਵਾਇਆ ਗਿਆ ਹਾਲਾਂਕਿ ਪੁਲਿਸ ਨੇ ਅਜੇ ਤੱਕ ਇਨ੍ਹਾਂ ਲੋਕਾਂ ਦੀ ਭੂਮਿਕਾ ਦਾ ਖੁਲਾਸਾ ਨਹੀਂ ਕੀਤਾ।

ਇਸ ਦੇ ਨਾਲ ਹੀ ਇਸ ਮਾਮਲੇ 'ਚ ਪਾਕਿਸਤਾਨ 'ਚ ਬੈਠੇ ਖਾਲਿਸਤਾਨੀ ਅੱਤਵਾਦੀਆਂ ਨਾਲ ਜੁੜੇ ਗੈਂਗਸਟਰ ਹਰਵਿੰਦਰ ਸਿੰਘ ਰਿੰਦਾ ਦਾ ਨਾਂ ਵੀ ਸਾਹਮਣੇ ਆ ਰਿਹਾ ਹੈ। ਪੁਲਿਸ ਨੂੰ ਸ਼ੱਕ ਹੈ ਕਿ ਨਿਸ਼ਾਨ ਸਿੰਘ ਤੇ ਜਗਰੂਪ ਸਿੰਘ ਕੁਝ ਸਮਾਂ ਪਹਿਲਾਂ ਤੱਕ ਜੇਲ੍ਹ ਵਿੱਚ ਸਨ। ਇਸ ਦੌਰਾਨ ਉਹ ਰਿੰਦਾ ਗੈਂਗ ਦੇ ਗੈਂਗਸਟਰਾਂ ਦੇ ਸੰਪਰਕ ਵਿੱਚ ਆਏ। ਇਸ ਤੋਂ ਬਾਅਦ ਉਹ ਹਮਲਾਵਰਾਂ ਨੂੰ ਹਥਿਆਰ ਤੇ ਪਨਾਹ ਦੇਣ ਦੀ ਸਾਜ਼ਿਸ਼ ਵਿੱਚ ਸ਼ਾਮਲ ਹੋਏ।

 

ਟਾਪ ਹੈਡਲਾਈਨ

Amritpal Singh Parole : ਦਾਦੀ ਦੇ ਅੰਤਿਮ ਸਸਕਾਰ ਲਈ MP ਅੰਮ੍ਰਿਤਪਾਲ ਸਿੰਘ ਨੇ ਮੰਗੀ ਪੈਰੋਲ, ਅਦਾਲਤ 'ਚ ਪਟੀਸ਼ਨ ਦਾਇਰ
Amritpal Singh Parole : ਦਾਦੀ ਦੇ ਅੰਤਿਮ ਸਸਕਾਰ ਲਈ MP ਅੰਮ੍ਰਿਤਪਾਲ ਸਿੰਘ ਨੇ ਮੰਗੀ ਪੈਰੋਲ, ਅਦਾਲਤ 'ਚ ਪਟੀਸ਼ਨ ਦਾਇਰ
 Hoshiarpur 'ਚ ਪਤੀ ਨੇ ਪਤਨੀ ਦਾ ਗਲਾ ਘੁੱਟ ਕੇ ਕੀਤਾ ਕਤਲ, ਗੰਨੇ ਦੇ ਖੇਤ 'ਚ ਸੁੱਟੀ ਲਾਸ਼
 Hoshiarpur 'ਚ ਪਤੀ ਨੇ ਪਤਨੀ ਦਾ ਗਲਾ ਘੁੱਟ ਕੇ ਕੀਤਾ ਕਤਲ, ਗੰਨੇ ਦੇ ਖੇਤ 'ਚ ਸੁੱਟੀ ਲਾਸ਼
Moga Police Encounter : ਮੋਗਾ 'ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਐਨਕਾਊਂਟਰ, ਦੋਵਾਂ ਨੂੰ ਲੱਗੀ ਗੋਲੀ
Moga Police Encounter : ਮੋਗਾ 'ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਐਨਕਾਊਂਟਰ, ਦੋਵਾਂ ਨੂੰ ਲੱਗੀ ਗੋਲੀ
Fazilka Firing : ਫਾਜ਼ਿਲਕਾ 'ਚ ਪਿਓ-ਧੀ 'ਤੇ ਫਾਇਰਿੰਗ,  ਹਮਲਾਵਰਾਂ ਨੇ 3 ਕਿਲੋਮੀਟਰ ਤੱਕ ਕੀਤਾ ਪਿੱਛਾ
Fazilka Firing : ਫਾਜ਼ਿਲਕਾ 'ਚ ਪਿਓ-ਧੀ 'ਤੇ ਫਾਇਰਿੰਗ,  ਹਮਲਾਵਰਾਂ ਨੇ 3 ਕਿਲੋਮੀਟਰ ਤੱਕ ਕੀਤਾ ਪਿੱਛਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Political News: ਸਿਆਸੀ ਜਗਤ ਤੋਂ ਵੱਡੀ ਖਬਰ, ਮੁੱਖ ਮੰਤਰੀ ਨੇ 15 ਅਧਿਕਾਰੀਆਂ ਨੂੰ ਕੀਤਾ ਸਸਪੈਂਡ, CM ਨੇ ਕਾਰਵਾਈ ਰਾਹੀਂ ਦਿੱਤਾ ਵੱਡਾ ਸੰਦੇਸ਼...
ਸਿਆਸੀ ਜਗਤ ਤੋਂ ਵੱਡੀ ਖਬਰ, ਮੁੱਖ ਮੰਤਰੀ ਨੇ 15 ਅਧਿਕਾਰੀਆਂ ਨੂੰ ਕੀਤਾ ਸਸਪੈਂਡ, CM ਨੇ ਕਾਰਵਾਈ ਰਾਹੀਂ ਦਿੱਤਾ ਵੱਡਾ ਸੰਦੇਸ਼...
Punjab News: ਪੰਜਾਬ ਵਿੱਚ ਧੁੰਦ ਦਾ ਕਹਿਰ, 6 ਵਾਹਨਾਂ ਦੀ ਆਪਸ 'ਚ ਹੋਈ ਜ਼ਬਰਦਸਤ ਟੱਕਰ, ਪੈ ਗਿਆ ਚੀਕ-ਚਿਹਾੜਾ, 9 ਲੋਕ ਬੁਰੀ ਤਰ੍ਹਾਂ ਜ਼ਖਮੀ...
ਪੰਜਾਬ ਵਿੱਚ ਧੁੰਦ ਦਾ ਕਹਿਰ, 6 ਵਾਹਨਾਂ ਦੀ ਆਪਸ 'ਚ ਹੋਈ ਜ਼ਬਰਦਸਤ ਟੱਕਰ, ਪੈ ਗਿਆ ਚੀਕ-ਚਿਹਾੜਾ, 9 ਲੋਕ ਬੁਰੀ ਤਰ੍ਹਾਂ ਜ਼ਖਮੀ...
Big News: ਵੱਡੀ ਵਾਰਦਾਤ, ਫਾਰਮ ਹਾਊਸ ਮਾਲਕ ਦੇ ਭਰਾ ਅਤੇ ਉਸਦੇ ਦੋਸਤ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪੈ ਗਿਆ ਚੀਕ-ਚਿਹਾੜਾ; ਲਗਭਗ 14 ਰਾਉਂਡ ਫਾਇਰ...
ਵੱਡੀ ਵਾਰਦਾਤ, ਫਾਰਮ ਹਾਊਸ ਮਾਲਕ ਦੇ ਭਰਾ ਅਤੇ ਉਸਦੇ ਦੋਸਤ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪੈ ਗਿਆ ਚੀਕ-ਚਿਹਾੜਾ; ਲਗਭਗ 14 ਰਾਉਂਡ ਫਾਇਰ...
Punjab News: ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧਿਆਂ ਤੇਜ਼, 'ਆਪ' ਸਣੇ 'ਕਾਂਗਰਸ' ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂਆਂ ਨੇ ਸਾਥੀਆਂ ਸਣੇ ਛੱਡਿਆ ਪਾਰਟੀ ਦਾ ਸਾਥ; ਜਾਣੋ ਕਿਸਦਾ ਬਣੇ ਹਿੱਸਾ...
ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧਿਆਂ ਤੇਜ਼, 'ਆਪ' ਸਣੇ 'ਕਾਂਗਰਸ' ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂਆਂ ਨੇ ਸਾਥੀਆਂ ਸਣੇ ਛੱਡਿਆ ਪਾਰਟੀ ਦਾ ਸਾਥ; ਜਾਣੋ ਕਿਸਦਾ ਬਣੇ ਹਿੱਸਾ...
Punjab News: ਪੰਜਾਬ ਪੁਲਿਸ ਮੁਲਾਜ਼ਮਾਂ 'ਤੇ 4 ਨੌਜਵਾਨਾਂ ਨੇ ਕੀਤਾ ਹਮਲਾ, ਦੋਸ਼ੀ ਨੇ ਗਲੇ ਤੋਂ ਫੜ ਵਰਦੀ ਪਾੜੀ; ਫਿਰ...
ਪੰਜਾਬ ਪੁਲਿਸ ਮੁਲਾਜ਼ਮਾਂ 'ਤੇ 4 ਨੌਜਵਾਨਾਂ ਨੇ ਕੀਤਾ ਹਮਲਾ, ਦੋਸ਼ੀ ਨੇ ਗਲੇ ਤੋਂ ਫੜ ਵਰਦੀ ਪਾੜੀ; ਫਿਰ...
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼, 'ਅਕਾਲੀ ਦਲ (WPD)' ਵੱਲੋਂ 28 ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਲਿਸਟ ਜਾਰੀ, ਇਨ੍ਹਾਂ ਆਗੂਆਂ ਨੂੰ ਮਿਲੀ ਜ਼ਿੰਮੇਵਾਰੀ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼, 'ਅਕਾਲੀ ਦਲ (WPD)' ਵੱਲੋਂ 28 ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਲਿਸਟ ਜਾਰੀ, ਇਨ੍ਹਾਂ ਆਗੂਆਂ ਨੂੰ ਮਿਲੀ ਜ਼ਿੰਮੇਵਾਰੀ...
Punjab News: ਪੰਜਾਬ 'ਚ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਸੇਵਾਮੁਕਤ SP ਕਾਂਗਰਸ 'ਚ ਸ਼ਾਮਲ; ਉਮੀਦਵਾਰਾਂ ਦੇ ਐਲਾਨ ਨੂੰ ਲੈ ਕੇ ਚਰਚਾ ਤੇਜ਼...
ਪੰਜਾਬ 'ਚ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਸੇਵਾਮੁਕਤ SP ਕਾਂਗਰਸ 'ਚ ਸ਼ਾਮਲ; ਉਮੀਦਵਾਰਾਂ ਦੇ ਐਲਾਨ ਨੂੰ ਲੈ ਕੇ ਚਰਚਾ ਤੇਜ਼...
ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦੇ ਆਸਾਰ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦੇ ਆਸਾਰ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
Embed widget