ਮੁਹਾਲੀ: ਖੇਤੀ ਕਾਨੂੰਨਾਂ ਵਿਰੁਧ ਕਿਸਾਨ ਦਾ ਰੋਹ ਹੋਰ ਤੇਜ਼ ਹੋ ਗਿਆ ਹੈ।ਅੱਜ ਮੁਹਾਲੀ 'ਚ ਕਿਸਾਨਾਂ ਨੇ ਖੇਤੀ ਕਾਨੂੰਨਾਂ ਖਿਲਾਫ ਰੋਸ ਮਾਰਚ ਕੱਢਿਆ ਅਤੇ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਅਤੇ ਮੋਦੀ ਦਾ ਪੁਤਲਾ ਵੀ ਫੂਕਿਆ ਅਤੇ ਆਪਣੀ ਭੜਾਸ ਕੱਢੀ।ਕਿਸਾਨਾਂ ਦਾ ਇਹ ਮਾਰਚ ਭਾਗੋਵਾਲ ਟੋਲ ਪਲਾਜ਼ਾ ਤੋਂ ਸ਼ੁਰੂ ਹੋਇਆ ਅਤੇ ਵੀ ਆਰ ਪੰਜਾਬ ਮਾਲ ਦੀ ਰਿਲਾਇੰਸ ਮਾਰਕਿਟ ਦੇ ਬਾਹਰ ਖ਼ਤਮ ਕੀਤਾ ਗਿਆ।
ਟਰੈਕਟਰਾਂ ਜੀਪਾਂ 'ਚ ਸਵਾਰ ਪੰਜਾਬ ਦੇ ਕਿਸਾਨਾਂ ਨੇ ਕੇਂਦਰ ਸਰਕਾਰ ਦੇ ਖਿਲਾਫ਼ ਜ਼ਬਰਦਸਤ ਨਾਅਰੇਬਾਜ਼ੀ ਕੀਤੀ।ਪ੍ਰਦਰਸ਼ਨਕਾਰੀਆਂ 'ਚ ਵੱਡੀ ਗਿਣਤੀ ਨੌਜਵਾਨਾਂ ਦੀ ਵੀ ਰਹੀ।ਇਸ ਰੋਸ ਮਾਰਚ ਨੂੰ ਖ਼ਤਮ ਕਰਨ ਤੋਂ ਪਿਹਲਾਂ ਕਿਸਾਨਾਂ ਨੇ ਰਿਲਾਇੰਸ ਮਾਰਕਿਟ ਦੇ ਬਾਹਰ ਧਰਨਾ ਵੀ ਦਿੱਤਾ।
ਕਾਰਪੋਰੇਟ ਘਰਾਨਿਆਂ ਦੇ ਖਿਲਾਫ ਬੋਲਦੇ ਹੋਏ ਕਿਸਾਨ ਆਗੂਆਂ ਨੇ ਰਿਲਾਇੰਸ ਮਾਲ ਨੂੰ ਬੰਦ ਕਰਨ ਦੀ ਅਪੀਲ ਕੀਤੀ।ਆਗੂਆਂ ਨੇ ਐਲਾਨ ਕੀਤਾ ਕਿ ਪੰਜਾਬ ਭਰ ਵਿੱਚ ਕਾਰਪੋਰੇਟ ਘਰਾਨਿਆਂ ਦਾ ਵਿਰੋਧ ਕੀਤਾ ਜਾਵੇਗਾ।ਉਨ੍ਹਾਂ ਨੇ ਦੱਸਿਆ ਕੀ ਇਹ ਰਿਲਾਇੰਸ ਮਾਲ ਵੀ ਬੰਦ ਕਰ ਦਿੱਤਾ ਗਿਆ ਹੈ।
ਕਿਸਾਨਾਂ ਨੇ ਕਿਹਾ ਕੀ ਕੇਂਦਰ ਸਰਕਾਰ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਕਿਸਾਨਾਂ ਦੀ ਇੱਛਾ ਦੇ ਖ਼ਿਲਾਫ਼ ਉਨ੍ਹਾਂ ਤੇ ਥੋਪਣਾ ਚਾਹੁੰਦੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਕਿਸਾਨ ਕਿਸੇ ਵੀ ਸੂਰਤ ਵਿੱਚ ਨਵੇਂ ਕਾਨੂੰਨਾਂ ਨੂੰ ਸਵੀਕਾਰ ਨਹੀਂ ਕਰਨਗੇ ਅਤੇ ਇਹ ਰੋਸ ਮੁਜ਼ਾਹਰੇ ਉਦੋਂ ਤੱਕ ਜਾਰੀ ਰਹਿਣਗੇ ਜਦੋਂ ਤਕ ਕੇਂਦਰ ਸਰਕਾਰ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਨਹੀਂ ਲੈਂਦੀ।
ਮੁਹਾਲੀ 'ਚ ਖੇਤੀ ਕਾਨੂੰਨਾਂ ਖਿਲਾਫ ਕੱਢਿਆ ਗਿਆ ਰੋਸ ਮਾਰਚ, PM ਮੋਦੀ ਦਾ ਪੁਤਲਾ ਫੂਕਿਆ
ਏਬੀਪੀ ਸਾਂਝਾ
Updated at:
17 Oct 2020 02:56 PM (IST)
ਖੇਤੀ ਕਾਨੂੰਨਾਂ ਖਿਲਾਫ ਰੋਸ ਮਾਰਚ ਕੱਢਿਆ ਅਤੇ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਅਤੇ ਮੋਦੀ ਦਾ ਪੁਤਲਾ ਵੀ ਫੂਕਿਆ ਅਤੇ ਆਪਣੀ ਭੜਾਸ ਕੱਢੀ
ਕਿਸਾਨ ਦਾ ਕਹਿਣਾ ਹੈ ਕਿ ਕੇਂਦਰ ਕਿਸਾਨਾਂ ਦੀ ਮਰਜ਼ੀ ਦੇ ਖ਼ਿਲਾਫ਼ ਥੋਪ ਕਾਨੂੰਨ ਥੋਪ ਰਿਹਾ ਹੈ। ਮੋਹਾਲੀ ਲੁਧਿਆਣਾ ਮਾਰਗ 'ਤੇ ਭਾਗੋਮਾਜਰਾ ਟੋਲ ਪਲਾਜ਼ਾ 'ਤੇ ਕਿਸਾਨਾਂ ਨੇ ਧਰਨਾ ਪ੍ਰਦਰਸ਼ਨ ਕੀਤਾ।
- - - - - - - - - Advertisement - - - - - - - - -