(Source: ECI/ABP News/ABP Majha)
ਹੁਣ ਕੰਮਚੋਰ ਮੁਲਾਜ਼ਮਾਂ ਤੇ ਅਫਸਰਾਂ ਦੀ ਖੈਰ ਨਹੀਂ! ਯੈਲੋ ਤੇ ਰੈੱਡ ਕਾਰਡ ਹੋਣਗੇ ਜਾਰੀ
ਮੁਹਾਲੀ ਦੀ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੱਲੋਂ ਜ਼ਿਲ੍ਹਾ ਮਾਲ ਅਫ਼ਸਰਾਂ ਲਈ ਕਾਰਗੁਜ਼ਾਰੀ ਆਧਾਰਤ ਮਾਪਦੰਡ ਪੇਸ਼ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਔਸਤ ਤੋਂ ਘੱਟ ਕਾਰਗੁਜ਼ਾਰੀ ਵਾਲੇ ਅਧਿਕਾਰੀ/ਕਰਮਚਾਰੀ ਨੂੰ ਪੀਲਾ ਕਾਰਡ ਜਾਰੀ ਕੀਤਾ ਜਾਵੇਗਾ।
Mohali News: ਹੁਣ ਕੰਮਚੋਰ ਮੁਲਾਜ਼ਮਾਂ ਤੇ ਅਫਸਰਾਂ ਦੀ ਖੈਰ ਨਹੀਂ। ਮੁਹਾਲੀ ਦੀ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੱਲੋਂ ਜ਼ਿਲ੍ਹਾ ਮਾਲ ਅਫ਼ਸਰਾਂ ਲਈ ਕਾਰਗੁਜ਼ਾਰੀ ਆਧਾਰਤ ਮਾਪਦੰਡ ਪੇਸ਼ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਔਸਤ ਤੋਂ ਘੱਟ ਕਾਰਗੁਜ਼ਾਰੀ ਵਾਲੇ ਅਧਿਕਾਰੀ/ਕਰਮਚਾਰੀ ਨੂੰ ਪੀਲਾ ਕਾਰਡ ਜਾਰੀ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਜੇਕਰ ਫਿਰ ਵੀ ਸਬੰਧਤ ਕਰਮਚਾਰੀ ਕੋਈ ਮਹੱਤਵਪੂਰਨ ਸੁਧਾਰ ਨਹੀਂ ਦਿਖਾਉਂਦਾ ਤਾਂ ਉੁਸ ਨੂੰ ਲਾਲ ਕਾਰਡ ਜਾਰੀ ਕਰਦੇ ਹੋਏ, ਉਸ ਦੀ ਸਾਲਾਨਾ ਗੁਪਤ ਰਿਪੋਰਟ (ਏਸੀਆਰ) ਵਿੱਚ ਇਸ ਬਾਰੇ ਪ੍ਰੇਖਣ ਦਰਜ ਕੀਤਾ ਜਾਵੇਗਾ। ਜਦੋਂਕਿ ਚੰਗੀ ਕਾਰਗੁਜ਼ਾਰੀ ਦਿਖਾਉਣ ਵਾਲੇ ਦੀ ਸ਼ਲਾਘਾ ਵੀ ਕੀਤੀ ਜਾਵੇਗੀ।
ਹੋਰ ਪੜ੍ਹੋ : Truecaller ਨੇ ਲਾਂਚ ਕੀਤਾ AI ਅਸਿਸਟੈਂਸ ਫੀਚਰ, ਹੁਣ ਮਿਲੇਗਾ ਸਪੈਮ ਕਾਲਾਂ ਤੋਂ ਛੁਟਕਾਰਾ
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਮਾਲ ਵਿਭਾਗ ਦੇ ਅਧਿਕਾਰੀਆਂ ਦੀ ਸਮੀਖਿਆ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਪੱਸ਼ਟ ਕੀਤਾ ਕਿ ਹੁਣ ਕੰਮ ਕਰਕੇ ਦਿਖਾਉਣ ਦਾ ਸਮਾਂ ਹੈ ਤੇ ਕੰਮ ਨਾ ਕਰਨ ਵਾਲਿਆਂ ਲਈ ਕੋਈ ਥਾਂ ਨਹੀਂ। ਉਨ੍ਹਾਂ ਦਫ਼ਤਰੀ ਸਮੇਂ ਤੇ ਕੰਮਕਾਜ ਦੀ ਬੇਕਾਇਦਗੀ ਬਰਕਰਾਰ ਰੱਖਣ ਦੀ ਹਦਾਇਤ ਕਰਦਿਆਂ ਕਿਹਾ ਕਿ ਜੇਕਰ ਕੋਈ ਅਧਿਕਾਰੀ ਵਾਧੂ ਚਾਰਜ ਸੰਭਾਲਦਾ ਹੈ ਤਾਂ ਦਫ਼ਤਰ ਦੇ ਬਾਹਰ ਨੋਟਿਸ ਲਗਾ ਕੇ ਦਫ਼ਤਰ ਵਿੱਚ ਉਪਲਬਧਤਾ ਦੇ ਸਮੇਂ ਜਾਂ ਦਿਨਾਂ ਦਾ ਜ਼ਿਕਰ ਕਰਨਾ ਲਾਜ਼ਮੀ ਹੋਵੇਗਾ।
ਡੀਸੀ ਨੇ ਮਾਲ ਅਧਿਕਾਰੀਆਂ ਨੂੰ ਸਾਲ ਤੋਂ ਵੱਧ ਪੁਰਾਣੇ ਕੇਸਾਂ ਦਾ ਫ਼ੈਸਲਾ ਸਾਰੀਆਂ ਮਾਲ ਅਦਾਲਤਾਂ ਵਿੱਚ 15 ਅਗਸਤ 2023 ਤੱਕ ਕਰਨਾ, ਛੇ ਮਹੀਨਿਆਂ ਤੋਂ ਵੱਧ ਲੰਬਿਤ ਕੇਸਾਂ ਦਾ ਫ਼ੈਸਲਾ 15 ਸਤੰਬਰ ਤੱਕ ਕਰਨ ਲਈ ਆਖਿਆ ਹੈ। ਉਨ੍ਹਾਂ ਨੇ 15 ਅਗਸਤ ਤੱਕ ਬਕਾਇਆ ਇੰਤਕਾਲ ਕੇਸਾਂ ਨੂੰ 50 ਫੀਸਦੀ ਤੱਕ ਘਟਾਉਣ ਤੇ ਬਾਕੀ ਕੇਸਾਂ ਨੂੰ 15 ਸਤੰਬਰ ਤੱਕ ਨਿਪਟਾਉਣ ਦੀ ਹਦਾਇਤ ਵੀ ਕੀਤੀ।
ਹੋਰ ਪੜ੍ਹੋ : ਦੇਸ਼ ਦਾ ਮਾਨਸੂਨ ਸੈਸ਼ਨ ਅੱਜ ਤੋਂ ਸ਼ੁਰੂ, ਇਹ ਤਿੰਨ ਬਿੱਲ ਹੋਣਗੇ ਪਾਸੇ, ਵਿਰੋਧੀ ਇਹਨਾਂ ਮੁੱਦਿਆਂ 'ਤੇ ਘੇਰੇਗੀ ਸਰਕਾਰ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।