ਪੜਚੋਲ ਕਰੋ

Mohali ਦੇ ਗੁਰਦੁਆਰੇ 'ਚ ਹੰਗਾਮਾ, ਉੱਤਰਾਖੰਡ ਤੋਂ ਰਿਹਾਅ ਹੋ ਕੇ ਪਰਤੇ ਨਿਹੰਗ 'ਤੇ ਹਮਲੇ ਦੀ ਕੋਸ਼ਿਸ਼, ਸਮਰਥਕਾਂ ਨੇ ਮੁਲਜ਼ਮ ਨੂੰ ਕੀਤਾ ਕਾਬੂ  

Mohali Nihang Baba Jaspal Singh Attack  : ਉੱਤਰਾਖੰਡ ਤੋਂ ਰਿਹਾਅ ਹੋ ਕੇ ਪੰਜਾਬ ਪਰਤੇ ਨਿਹੰਗ ਸਿੰਘਾਂ ਦੇ ਸਵਾਗਤ ਸਮਾਗਮ ਦੌਰਾਨ ਐਤਵਾਰ ਨੂੰ ਮੋਹਾਲੀ ਦੇ ਇੱਕ ਗੁਰਦੁਆਰੇ ਵਿੱਚ ਹੰਗਾਮਾ ਹੋ ਗਿਆ।

Mohali Nihang Baba Jaspal Singh Attack  : ਉੱਤਰਾਖੰਡ ਤੋਂ ਰਿਹਾਅ ਹੋ ਕੇ ਪੰਜਾਬ ਪਰਤੇ ਨਿਹੰਗ ਸਿੰਘਾਂ ਦੇ ਸਵਾਗਤ ਸਮਾਗਮ ਦੌਰਾਨ ਐਤਵਾਰ ਨੂੰ ਮੋਹਾਲੀ ਦੇ ਇੱਕ ਗੁਰਦੁਆਰੇ ਵਿੱਚ ਹੰਗਾਮਾ ਹੋ ਗਿਆ। ਸਮਾਗਮ ਦੌਰਾਨ ਇੱਕ ਵਿਅਕਤੀ ਨੇ ਨਿਹੰਗ ਬਾਬਾ ਜਸਦੀਪ ਸਿੰਘ 'ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ। ਹਾਲਾਂਕਿ ਮੌਕੇ 'ਤੇ ਮੌਜੂਦ ਨਿਹੰਗ ਸਿੰਘਾਂ ਅਤੇ ਉਨ੍ਹਾਂ ਦੇ ਸਮਰਥਕਾਂ ਨੇ ਤੁਰੰਤ ਕਾਰਵਾਈ ਕਰਦੇ ਹੋਏ ਆਰੋਪੀ ਨੂੰ ਕਾਬੂ ਕਰ ਲਿਆ।

ਜਾਣਕਾਰੀ ਅਨੁਸਾਰ ਕਰਨਪ੍ਰਯਾਗ ਮਾਮਲੇ ਵਿੱਚ ਜ਼ਮਾਨਤ ਮਿਲਣ ਤੋਂ ਬਾਅਦ ਪੰਜਾਬ ਪਰਤੇ ਨਿਹੰਗ ਸਿੰਘਾਂ ਦੇ ਸਨਮਾਨ ਲਈ ਮੋਹਾਲੀ ਦੇ ਗੁਰਦੁਆਰਾ ਸਿੰਘ ਸ਼ਹੀਦਾਂ, ਸੋਹਾਣਾ ਵਿੱਚ ਸਮਾਗਮ ਕਰਵਾਇਆ ਗਿਆ ਸੀ। ਸਮਾਗਮ ਦੌਰਾਨ ਨਿਹੰਗ ਸਿੰਘਾਂ ਨੂੰ ਸਿਰੋਪੇ ਭੇਟ ਕੀਤੇ ਜਾ ਰਹੇ ਸਨ ਅਤੇ ਸੰਗਤ ਵੱਲੋਂ ਜੈਕਾਰੇ ਲਗਾਏ ਜਾ ਰਹੇ ਸਨ। 

ਇਸੇ ਦੌਰਾਨ ਭੀੜ ਵਿੱਚ ਮੌਜੂਦ ਇੱਕ ਵਿਅਕਤੀ ਅਚਾਨਕ ਅੱਗੇ ਆਇਆ ਅਤੇ ਬਾਬਾ ਜਸਦੀਪ ਸਿੰਘ ਨਾਲ ਹੱਥਾਪਾਈ ਕਰਨ ਦੀ ਕੋਸ਼ਿਸ਼ ਕੀਤੀ। ਮੌਕੇ 'ਤੇ ਮੌਜੂਦ ਨਿਹੰਗ ਸਿੰਘਾਂ ਅਤੇ ਸਮਰਥਕਾਂ ਨੇ ਉਸ ਨੂੰ ਤੁਰੰਤ ਕਾਬੂ ਕਰ ਲਿਆ। ਇਸ ਘਟਨਾ ਨਾਲ ਕੁਝ ਸਮੇਂ ਲਈ ਗੁਰਦੁਆਰਾ ਕੰਪਲੈਕਸ ਵਿੱਚ ਹਫ਼ੜਾ ਦਫੜੀ ਅਤੇ ਤਣਾਅ ਦਾ ਮਾਹੌਲ ਬਣ ਗਿਆ। 

16 ਜੂਨ ਨੂੰ ਕਰਨਪ੍ਰਯਾਗ ਵਿੱਚ ਸ਼ੁਰੂ ਹੋਇਆ ਸੀ ਵਿਵਾਦ

16 ਜੂਨ ਨੂੰ ਉੱਤਰਾਖੰਡ ਦੇ ਕਰਨਪ੍ਰਯਾਗ ਵਿੱਚ ਨਿਹੰਗ ਸਿੰਘਾਂ ਅਤੇ ਸਥਾਨਕ ਲੋਕਾਂ ਵਿਚਾਲੇ ਝੜਪ ਹੋਈ ਸੀ, ਜਿਸ ਤੋਂ ਬਾਅਦ ਚਾਰ ਨਿਹੰਗਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਕੁਝ ਨਿਹੰਗਾਂ ਨੇ ਗੁਰਦੁਆਰੇ 'ਤੇ ਕਬਜ਼ਾ ਕਰ ਲਿਆ ਸੀ। ਇਸ ਦੇ ਨਾਲ ਹੀ ਪੰਜਾਬ ਤੋਂ ਵੱਡੀ ਗਿਣਤੀ ਵਿੱਚ ਨਿਹੰਗਾਂ ਨੇ ਉੱਤਰਾਖੰਡ ਕੂਚ ਦਾ ਐਲਾਨ ਕੀਤਾ ਪਰ ਪੁਲਿਸ ਨੇ ਉਨ੍ਹਾਂ ਨੂੰ ਹਿਮਾਚਲ ਪ੍ਰਦੇਸ਼ ਦੇ ਪਾਂਵਟਾ ਸਾਹਿਬ ਸਰਹੱਦ 'ਤੇ ਹੀ ਰੋਕ ਦਿੱਤਾ ਸੀ।

ਬਾਈਕ ਅਤੇ ਕਾਰ ਦੀ ਟੱਕਰ ਤੋਂ ਸ਼ੁਰੂ ਹੋਇਆ ਸੀ ਮਾਮਲਾ

ਇਹ ਵਿਵਾਦ 16 ਜੂਨ ਨੂੰ ਚਮੋਲੀ ਜ਼ਿਲ੍ਹੇ ਦੇ ਕਰਨਪ੍ਰਯਾਗ ਬਾਜ਼ਾਰ ਵਿੱਚ ਉਸ ਵੇਲੇ ਸ਼ੁਰੂ ਹੋਇਆ, ਜਦੋਂ ਹੇਮਕੁੰਟ ਸਾਹਿਬ ਯਾਤਰਾ ਤੋਂ ਵਾਪਸ ਆ ਰਹੇ ਨਿਹੰਗਾਂ ਦੀ ਇੱਕ ਬਾਈਕ ਬਾਜ਼ਾਰ ਵਿੱਚ ਖੜ੍ਹੀ ਕਾਰ ਨਾਲ ਟਕਰਾ ਗਈ। ਇਸ ਤੋਂ ਬਾਅਦ ਦੋਵੇਂ ਧਿਰਾਂ ਵਿਚਾਲੇ ਬਹਿਸ ਹੋਈ, ਜੋ ਦੇਖਦੇ ਹੀ ਦੇਖਦੇ ਹਿੰਸਕ ਝੜਪ ਵਿੱਚ ਬਦਲ ਗਈ। ਆਰੋਪ ਹੈ ਕਿ ਕੁਝ ਨਿਹੰਗਾਂ ਨੇ ਤਲਵਾਰਾਂ ਅਤੇ ਹੋਰ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ, ਜਿਸ ਵਿੱਚ ਕਈ ਸਥਾਨਕ ਲੋਕ ਜ਼ਖ਼ਮੀ ਹੋ ਗਏ।

ਪੁਲਿਸ ਨੇ ਕਾਰਵਾਈ ਕਰਦਿਆਂ ਚਾਰ ਨਿਹੰਗਾਂ—ਮੋਹਾਲੀ ਨਿਵਾਸੀ ਜਸਨਪ੍ਰੀਤ ਸਿੰਘ, ਅਜੈ ਸਿੰਘ, ਮਨਪ੍ਰੀਤ ਸਿੰਘ ਅਤੇ ਐਸਏਐਸ ਨਗਰ ਨਿਵਾਸੀ ਸਤਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਕਤਲ ਦੀ ਕੋਸ਼ਿਸ਼ ਸਮੇਤ ਹੋਰ ਗੰਭੀਰ ਧਾਰਾਵਾਂ ਹੇਠ ਮਾਮਲਾ ਦਰਜ ਕਰ ਜੇਲ੍ਹ ਭੇਜ ਦਿੱਤਾ।

ਸਥਾਨਕ ਲੋਕਾਂ ਖ਼ਿਲਾਫ਼ ਵੀ ਦਰਜ ਹੋਈ ਐੱਫਆਈਆਰ

ਘਟਨਾ ਤੋਂ ਬਾਅਦ ਸਿੱਖ ਭਾਈਚਾਰੇ ਨੇ ਆਰੋਪ ਲਾਇਆ ਕਿ ਪੁਲਿਸ ਨੇ ਇਕਤਰਫ਼ਾ ਕਾਰਵਾਈ ਕੀਤੀ ਹੈ ਅਤੇ ਨਿਹੰਗਾਂ ਨੇ ਸਿਰਫ਼ ਸਵੈ-ਰੱਖਿਆ ਲਈ ਕਦਮ ਚੁੱਕਿਆ ਸੀ। ਇਸ ਤੋਂ ਬਾਅਦ ਜ਼ਖ਼ਮੀ ਸਿੱਖ ਸ਼ਰਧਾਲੂ ਦੇ ਪਿਤਾ ਦੀ ਸ਼ਿਕਾਇਤ 'ਤੇ ਕਰਨਪ੍ਰਯਾਗ ਕੋਤਵਾਲੀ ਵਿੱਚ ਕੁਝ ਅਣਪਛਾਤੇ ਸਥਾਨਕ ਲੋਕਾਂ ਖ਼ਿਲਾਫ਼ ਵੀ ਕਾਊਂਟਰ ਐੱਫਆਈਆਰ ਦਰਜ ਕੀਤੀ ਗਈ।

ਬਾਅਦ ਵਿੱਚ ਇਹ ਵਿਵਾਦ ਨਗਰਾਸੂ ਗੁਰਦੁਆਰੇ ਤੱਕ ਪਹੁੰਚ ਗਿਆ। ਇਸ ਤੋਂ ਬਾਅਦ ਪੰਜਾਬ ਤੋਂ ਨਿਹੰਗਾਂ ਦਾ ਇੱਕ ਜਥਾ ਉੱਤਰਾਖੰਡ ਵੱਲ ਰਵਾਨਾ ਹੋਇਆ ਪਰ ਕੁਲਹਾਲ ਸਰਹੱਦ 'ਤੇ ਪੁਲਿਸ ਅਤੇ ਨਿਹੰਗਾਂ ਵਿਚਾਲੇ ਟਕਰਾਅ ਦੀ ਸਥਿਤੀ ਬਣ ਗਈ।

Advertisement

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget