Mohali police arrest gangsters ਮੋਹਾਲੀ ਪੁਲਿਸ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਦੇ ਦੋਸ਼ੀ ਗੋਲਡੀ ਬਰਾੜ ਤੇ ਲਾਰੈਂਸ ਬਿਸ਼ਨੋਈ ਗੈਂਗ ਦੇ 2 ਬਦਮਾਸ਼ਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਮੁਲਜ਼ਮਾਂ ਦੀ ਪਛਾਣ ਨਿਤੀਸ਼ ਕੁਮਾਰ ਉਰਫ਼ ਨਿੱਕੂ ਰਾਣਾ ਅਤੇ ਗੁਰਕੀਰਤ ਸਿੰਘ ਬੇਦੀ ਵਜੋਂ ਹੋਈ ਹੈ।


ਇਹ ਦੋਵੇਂ ਅਮਰੀਕਾ ਸਥਿਤ ਗੈਂਗਸਟਰ ਗੋਲਡੀ ਬਰਾੜ ਗੈਂਗ ਦੇ ਮੈਂਬਰ ਹਨ। ਮੁਲਜ਼ਮਾਂ ਦੀ ਗ੍ਰਿਫ਼ਤਾਰੀ ਮਗਰੋਂ ਡੇਰਾਬੱਸੀ ਸਥਿਤ ਇਮੀਗ੍ਰੇਸ਼ਨ ਦਫ਼ਤਰ ’ਤੇ ਹੋਈ ਗੋਲੀਬਾਰੀ ਦੀ ਘਟਨਾ ਵੀ ਸੁਲਝ ਗਈ ਹੈ। ਮੁਲਜ਼ਮਾਂ ਕੋਲੋਂ ਹਥਿਆਰ ਵੀ ਬਰਾਮਦ ਹੋਏ ਹਨ।



ਗ੍ਰਿਫ਼ਤਾਰੀ ਦੌਰਾਨ ਪੁਲੀਸ ਨੇ ਮੁਲਜ਼ਮਾਂ ਕੋਲੋਂ ਦੋ ਪਿਸਤੌਲ ਅਤੇ 9 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਦੋਵੇਂ ਮੁਲਜ਼ਮ ਮਹਿੰਦਰਾ ਬੋਲੈਰੋ ਕਾਰ ਵਿੱਚ ਸਫ਼ਰ ਕਰ ਰਹੇ ਸਨ। ਪੁਲੀਸ ਨੇ ਗੱਡੀ ਵੀ ਕਬਜ਼ੇ ਵਿੱਚ ਲੈ ਲਈ ਹੈ।


ਇਨ੍ਹਾਂ ਦੋਵਾਂ ਅਪਰਾਧੀਆਂ ਨੂੰ 19 ਸਤੰਬਰ 2024 ਨੂੰ ਡੇਰਾਬੱਸੀ ਸਥਿਤ ਇਮੀਗ੍ਰੇਸ਼ਨ ਦਫਤਰ 'ਤੇ ਗੋਲੀਬਾਰੀ ਕਰਨ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਨੇ ਇਸ ਹਮਲੇ ਦੇ ਮਾਸਟਰਮਾਈਂਡ ਦੀ ਪਛਾਣ ਕਰ ਲਈ ਹੈ।


ਇਹ ਵੀ ਪੜ੍ਹੋ : ਪਰਾਲੀ ਸਾਂਭਣ ਲਈ 1.07 ਲੱਖ ਕਿਸਾਨਾਂ ਨੇ ਮਸ਼ੀਨਾਂ ਦੀ ਕੀਤੀ ਡਿਮਾਂਡ, ਸਰਕਾਰ ਨੇ ਅੰਕੜਾ ਕੀਤਾ ਜਾਰੀ


ਪੁਲਿਸ ਜਾਂਚ ਤੋਂ ਪਤਾ ਲੱਗਾ ਹੈ ਕਿ ਨਿੱਕੂ ਰਾਣਾ ਪਹਿਲਾਂ ਹੀ ਜ਼ਮਾਨਤ 'ਤੇ ਸੀ। ਜਦਕਿ ਗੁਰਕੀਰਤ ਸਿੰਘ ਬੇਦੀ ਅਮਰੀਕਾ ਵਿੱਚ ਬੈਠੇ ਗੋਲਡੀ ਬਰਾੜ ਅਤੇ ਸਾਬਾ ਵਰਗੇ ਵਿਦੇਸ਼ੀ ਹੈਂਡਲਰਾਂ ਦੇ ਸੰਪਰਕ ਵਿੱਚ ਰਹਿ ਕੇ ਅਪਰਾਧਿਕ ਯੋਜਨਾਵਾਂ ਨੂੰ ਅੰਜਾਮ ਦੇ ਰਿਹਾ ਸੀ। ਇਹ ਸਾਰੀ ਸਾਜ਼ਿਸ਼ ਤਿਹਾੜ ਜੇਲ 'ਚ ਬੰਦ ਗੈਂਗਸਟਰਾਂ ਦੇ ਨਿਰਦੇਸ਼ਾਂ 'ਤੇ ਚੱਲ ਰਹੀ ਸੀ।


 


 


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।



ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 


https://whatsapp.com/channel/0029Va7Nrx00VycFFzHrt01l.



Join Our Official Telegram Channel: https://t.me/abpsanjhaofficial 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ