(Source: ECI/ABP News/ABP Majha)
ਨਵਜੋਤ ਸਿੱਧੂ ਦੇ ਸਿਆਸੀ ਸਲਾਹਕਾਰ ਰਹਿ ਚੁੱਕੇ ਮਾਲਵਿੰਦਰ ਸਿੰਘ ਮਾਲੀ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ, ਜਾਣੋ ਪੂਰਾ ਮਾਮਲਾ
Punjab News: ਮੁਹਾਲੀ ਪੁਲਿਸ ਨੇ ਸਾਬਕਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਨਵਜੋਤ ਸਿੱਧੂ ਦੇ ਸਿਆਸੀ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
Punjab News: ਮੁਹਾਲੀ ਪੁਲਿਸ ਨੇ ਸਾਬਕਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਨਵਜੋਤ ਸਿੱਧੂ ਦੇ ਸਿਆਸੀ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪਟਿਆਲਾ ਤੋਂ ਸੰਸਦ ਮੈਂਬਰ ਧਰਮਵੀਰ ਗਾਂਧੀ ਨੇ ਇਸ ਗ੍ਰਿਫਤਾਰੀ ਬਾਰੇ ਸੋਸ਼ਲ ਮੀਡੀਆ 'ਤੇ ਪੋਸਟ ਕੀਤੀ ਹੈ। ਜਿਸ 'ਚ ਉਨ੍ਹਾਂ ਨੇ ਗ੍ਰਿਫਤਾਰੀ 'ਤੇ ਸਵਾਲ ਖੜ੍ਹੇ ਕੀਤੇ ਹਨ ਅਤੇ ਮਾਲਵਿੰਦਰ ਸਿੰਘ ਮਾਲੀ ਨੂੰ ਜਲਦ ਤੋਂ ਜਲਦ ਰਿਹਾਅ ਕਰਨ ਲਈ ਕਿਹਾ ਹੈ।
ਪਟਿਆਲਾ ਦੇ ਸੰਸਦ ਮੈਂਬਰ ਨੇ ਪੰਜਾਬ ਸਰਕਾਰ ਨੂੰ ਅਜਿਹੇ ਗੈਰ-ਜਮਹੂਰੀ ਅਤੇ ਜ਼ਬਰਦਸਤੀ ਕਦਮਾਂ ਤੋਂ ਗੁਰੇਜ਼ ਕਰਨ ਅਤੇ ਸੂਬੇ ਦੀ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਵੱਲ ਧਿਆਨ ਦੇਣ ਦੀ ਚੇਤਾਵਨੀ ਦਿੱਤੀ ਹੈ।
ਇਹ ਵੀ ਪੜ੍ਹੋ: ਪੰਜਾਬ ਦੇ NEET ਟਾਪਰ ਨਵਦੀਪ ਸਿੰਘ ਨੇ ਫਾਹਾ ਲਾ ਕੇ ਕੀਤੀ ਖੁਦਕੁਸ਼ੀ
ਜੰਮੂ ਕਸ਼ਮੀਰ ਨੂੰ ਲੈਕੇ ਕੀਤਾ ਵਿਵਾਦਿਤ ਪੋਸਟ
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਮਾਲਵਿੰਦਰ ਸਿੰਘ ਮਾਲੀ ਨੇ ਆਪਣੀ ਫੇਸਬੁੱਕ ਪੋਸਟ 'ਚ ਜੰਮੂ-ਕਸ਼ਮੀਰ ਨੂੰ ਲੈ ਕੇ ਵਿਵਾਦਿਤ ਟਿੱਪਣੀ ਕੀਤੀ ਸੀ। ਇਸ ਪੋਸਟ 'ਚ ਉਨ੍ਹਾਂ ਨੇ ਜੰਮੂ-ਕਸ਼ਮੀਰ ਨੂੰ ਵੱਖਰਾ ਦੇਸ਼ ਦੱਸਿਆ ਸੀ। ਮਾਲੀ ਨੇ ਕਿਹਾ ਸੀ ਕਿ ਕਸ਼ਮੀਰ ਨੂੰ ਆਜ਼ਾਦ ਕਰ ਦੇਣਾ ਚਾਹੀਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਕਸ਼ਮੀਰ ਨੂੰ ਪਾਕਿਸਤਾਨ ਅਤੇ ਭਾਰਤ ਦਾ ਨਾਜਾਇਜ਼ ਕਬਜ਼ਾ ਦੱਸਿਆ ਸੀ।
ਇਦਾਂ ਹੋਈ ਸੀ ਸਫਰ ਦੀ ਸ਼ੁਰੂਆਤ
ਮਾਲੀ ਨੇ ਕਾਲਜ ਵਿੱਚ ਵਿਦਿਆਰਥੀ ਆਗੂ ਵਜੋਂ ਆਪਣਾ ਸਿਆਸੀ ਸਫ਼ਰ ਸ਼ੁਰੂ ਕੀਤਾ ਅਤੇ ਉਹ 1980 ਵਿੱਚ ਪੰਜਾਬ ਸਟੂਡੈਂਟਸ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਰਹੇ ਸਨ। 1993 ਵਿੱਚ, ਮਾਲੀ ਨੂੰ ਉਨ੍ਹਾਂ ਦੀਆਂ 'ਭੜਕਾਊ' ਲਿਖਤਾਂ ਲਈ ਰਾਸ਼ਟਰੀ ਸੁਰੱਖਿਆ ਐਕਟ (NSA) ਅਤੇ ਟਾਡਾ (ਹੁਣ ਰੱਦ ਕੀਤੇ ਗਏ ਕਾਨੂੰਨ) ਦੇ ਤਹਿਤ ਪੰਜਾਬ ਪੁਲਿਸ ਵਲੋਂ ਗ੍ਰਿਫਤਾਰ ਕੀਤਾ ਗਿਆ ਸੀ। ਹਾਲਾਂਕਿ ਹਾਈ ਕੋਰਟ ਦੇ ਹੁਕਮਾਂ 'ਤੇ ਡੇਢ ਮਹੀਨੇ ਬਾਅਦ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਗਿਆ ਸੀ। 2016 ਵਿੱਚ ਮਾਲੀ ਪੰਜਾਬ ਸਰਕਾਰ ਦੇ ਇੱਕ ਸਕੂਲ ਵਿੱਚ ਅਧਿਆਪਕ ਦੇ ਤੌਰ 'ਤੇ ਰਿਟਾਇਰ ਹੋਏ ਸਨ, ਉੱਥੇ ਹੀ ਕੈਪਟਨ ਅਮਰਿੰਦਰ ਸਿੰਘ ਅਤੇ ਮਰਹੂਮ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਸਮੇਂ ਵਿੱਚ ਜਨਸੰਪਰਕ ਅਧਿਕਾਰੀ ਰਹੇ ਹਨ।
ਇਹ ਵੀ ਪੜ੍ਹੋ: Punjab News: ਰਾਹੁਲ ਗਾਂਧੀ ਨੂੰ ਅੱਤਵਾਦੀ ਕਹਿਣ 'ਤੇ ਰਾਜਾ ਵੜਿੰਗ ਨੇ ਫਰੋਲ੍ਹ ਦਿੱਤੇ ਰਵਨੀਤ ਬਿੱਟੂ ਦੇ ਪੋਤੜੇ...ਵੇਖੋ ਕੀ-ਕੀ ਬੋਲ ਗਏ
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।