Kangana Ranaut: ਥੱਪੜ ਕਾਂਡ 'ਚ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, ਕਿਸਾਨਾਂ ਦੇ ਪ੍ਰਦਰਸ਼ਨ ਦਾ ਹੋਇਆ ਅਸਰ
Kangana Ranaut Slap Controversy: ਚੰਡੀਗੜ੍ਹ ਏਅਰਪੋਰਟ 'ਤੇ ਮਹਿਲਾ ਗਾਰਡ ਨੇ ਅਦਾਕਾਰਾ ਨੂੰ ਥੱਪੜ ਮਾਰ ਦਿੱਤਾ। ਹਾਲਾਂਕਿ ਤੁਰੰਤ ਕਾਰਵਾਈ ਕਰਦੇ ਹੋਏ ਸੀਆਈਐਸਐਫ ਮਹਿਲਾ ਕਾਂਸਟੇਬਲ ਨੂੰ ਮੁਅੱਤਲ ਕਰ ਦਿੱਤਾ ਗਿਆ। ਥੱਪੜ ਮਾਰਨ ਦੀ ਘਟਨਾ ਤੋਂ
Kangana Ranaut Slap Controversy: ਮੋਹਾਲੀ ਏਅਰਪੋਰਟ 'ਤੇ ਸੀਆਈਐਸਐਫ ਜਵਾਨ ਕੁਲਵਿੰਦਰ ਕੌਰ ਵੱਲੋਂ ਮੰਡੀ ਦੀ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਨੂੰ ਥੱਪੜ ਮਾਰਨ ਦੇ ਮਾਮਲੇ ਵਿੱਚ ਮੁਹਾਲੀ ਪੁਲੀਸ ਵੱਲੋਂ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦਾ ਗਠਨ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਐਸਪੀ ਸਿਟੀ ਹਰਵੀਰ ਸਿੰਘ ਅਟਵਾਲ ਦੀ ਅਗਵਾਈ ਵਿੱਚ ਬਣਾਈ ਗਈ ਐਸਆਈਟੀ ਵਿੱਚ ਡੀਐਸਪੀ ਏਅਰਪੋਰਟ ਕੁਲਜਿੰਦਰ ਸਿੰਘ ਅਤੇ ਐਸਐਚਓ ਏਅਰਪੋਰਟ ਪੈਰੀ ਵਿੰਕਲ ਗਰੇਵਾਲ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਐਸਐਸਪੀ ਮੁਹਾਲੀ ਡਾਕਟਰ ਸੰਦੀਪ ਗਰਗ ਨੇ ਐਸਆਈਟੀ ਨੂੰ ਪੂਰੇ ਮਾਮਲੇ ਦੀ ਜਾਂਚ ਕਰਕੇ ਆਪਣੀ ਰਿਪੋਰਟ ਸੌਂਪਣ ਦੇ ਨਿਰਦੇਸ਼ ਦਿੱਤੇ ਹਨ।
ਚੰਡੀਗੜ੍ਹ ਏਅਰਪੋਰਟ 'ਤੇ ਮਹਿਲਾ ਗਾਰਡ ਨੇ ਅਦਾਕਾਰਾ ਨੂੰ ਥੱਪੜ ਮਾਰ ਦਿੱਤਾ। ਹਾਲਾਂਕਿ ਤੁਰੰਤ ਕਾਰਵਾਈ ਕਰਦੇ ਹੋਏ ਸੀਆਈਐਸਐਫ ਮਹਿਲਾ ਕਾਂਸਟੇਬਲ ਨੂੰ ਮੁਅੱਤਲ ਕਰ ਦਿੱਤਾ ਗਿਆ। ਥੱਪੜ ਮਾਰਨ ਦੀ ਘਟਨਾ ਤੋਂ ਬਾਅਦ ਕੰਗਨਾ ਰਣੌਤ ਸੰਸਦ ਭਵਨ ਪਹੁੰਚ ਗਈ ਹੈ। ਜਿਸ ਦੌਰਾਨ ਕੰਗਨਾ ਰਣੌਤ ਕਾਫੀ ਗੁੱਸੇ 'ਚ ਨਜ਼ਰ ਆਈ ਅਤੇ ਉੱਥੇ ਪਹੁੰਚਦੇ ਹੀ ਉਨ੍ਹਾਂ ਦੀ ਰਿਪੋਰਟਰ ਨਾਲ ਬਹਿਸ ਹੋ ਗਈ। ਇਸ ਘਟਨਾ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ।
ਦੱਸਿਆ ਜਾ ਰਿਹਾ ਹੈ ਕਿ ਮਹਿਲਾ ਕਾਂਸਟੇਬਲ ਕਿਸਾਨ ਅੰਦੋਲਨ ਦੌਰਾਨ ਅਦਾਕਾਰਾ ਦੇ ਬਿਆਨ ਤੋਂ ਨਾਰਾਜ਼ ਸੀ। ਥੱਪੜ ਮਾਰਨ ਦੀ ਘਟਨਾ ਤੋਂ ਬਾਅਦ ਕੰਗਨਾ ਰਣੌਤ ਨੇ ਕੁਲਵਿੰਦਰ ਖਿਲਾਫ ਸਖਤ ਤੋਂ ਸਖਤ ਕਾਰਵਾਈ ਦੀ ਮੰਗ ਕੀਤੀ, ਜਿਸ ਤੋਂ ਬਾਅਦ ਮਹਿਲਾ ਗਾਰਡ ਨੂੰ ਮੁਅੱਤਲ ਕਰ ਦਿੱਤਾ ਗਿਆ ਅਤੇ ਜਾਂਚ ਦੇ ਹੁਕਮ ਵੀ ਦਿੱਤੇ ਗਏ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
👇🏻
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ -
https://whatsapp.com/channel/0029Va7Nrx00VycFFzHrt01l
Join Our Official Telegram Channel: https://t.me/abpsanjhaofficial