Punjab News: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬੰਟੀ ਰੁਮਾਣਾ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਉਨ੍ਹਾਂ ਨੂੰ ਮੁਹਾਲੀ ਪੁਲਿਸ ਨੇ ਚੰਡੀਗੜ੍ਹ ਵਿੱਚ ਉਨ੍ਹਾਂ ਦੇ ਘਰੋਂ ਹਿਰਾਸਤ ਵਿੱਚ ਲਿਆ ਹੈ। ਪੁਲਿਸ ਮੁਤਾਬਕ ਫੇਕ ਵੀਡੀਓ ਸ਼ੇਅਰ ਕਰਨ ਮਾਮਲੇ ਵਿੱਚ ਇਹ ਕਾਰਵਾਈ ਕੀਤੀ ਗਈ ਹੈ।


ਹਾਸਲ, ਜਾਣਕਾਰੀ ਮੁਤਾਬਕ, ਅਕਾਲੀ ਦਲ ਦੇ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਮੁਹਾਲੀ ਦੇ ਸਾਈਬਰ ਸੈੱਲ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਨਿਸ਼ਾਨਾ ਬਣਾਉਂਦੇ ਹੋਏ ਇੱਕ ਵਾਇਰਲ ਵੀਡੀਓ ਟਵੀਟ ਕਰਨ ਲਈ ਗ੍ਰਿਫਤਾਰ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੰਟੀ ਰੋਮਾਣਾ ਨੇ ਇੱਕ ਮਨਘੜਤ ਵੀਡੀਓ ਸਾਂਝੀ ਕੀਤੀ ਹੈ, ਜਿਸ ਕਾਰਨ ਪੰਜਾਬ ਪੁਲਿਸ ਨੇ ਐਫਆਈਆਰ ਦਰਜ ਕੀਤੀ ਹੈ ਅਤੇ ਬਾਅਦ ਵਿੱਚ ਉਸਦੀ ਗ੍ਰਿਫਤਾਰੀ ਕੀਤੀ ਗਈ ਹੈ। ਬੰਟੀ ਰੋਮਾਣਾ ਨੂੰ ਸੈਕਟਰ 3 ਤੋਂ ਗ੍ਰਿਫਤਾਰ ਕੀਤਾ ਹੈ


ਬੰਟੀ ਰੋਮਾਣਾ ਨੂੰ ਹਿਰਾਸਤ ਵਿੱਚ ਲੈਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਨਿਖੇਧੀ ਕੀਤੀ ਹੈ। ਸੁਖਬੀਰ ਬਾਦਲ ਨੇ ਇਸ ਨੂੰ ਸਿਆਸੀ ਬਦਲਾਖੋਰੀ ਕਰਾਰ ਦਿੱਤਾ ਹੈ।






ਸੁਖਬੀਰ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣ ਅਤੇ ਪੰਜਾਬੀਆਂ ਦੇ ਅਸਲ ਮੁੱਦਿਆਂ ਤੋਂ ਧਿਆਨ ਹਟਾਉਣਾ ਅਤੇ ਆਪਣੀਆਂ ਅਸਫਲਤਾਵਾਂ ਨੂੰ ਛੁਪਾਉਣਾ ਚਾਹੁੰਦੀ ਹੈ। ਅਕਾਲੀ ਦਲ ਅਜਿਹੀਆਂ ਕਾਇਰਤਾ ਭਰੀਆਂ ਕਾਰਵਾਈਆਂ ਤੋਂ ਡਰੇਗਾ ਨਹੀਂ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।