Mohali RPG attack : ਮੋਹਾਲੀ ਪੁਲੀਸ ਨੇ ਮੁਹਾਲੀ ਸਥਿਤ ਪੰਜਾਬ ਪੁਲਿਸ ਦੇ ਇੰਟੈਲੀਜੈਂਸ ਹੈੱਡਕੁਆਰਟਰ ਉੱਪਰ ਹਮਲਾ ਕਰਨ ਵਾਲੇ ਮੁੱਖ ਮੁਲਜ਼ਮ ਚੜ੍ਹਤ ਸਿੰਘ ਨੂੰ ਅਦਾਲਤ ਵਿੱਚ ਪੇਸ਼ ਕੀਤਾ। ਜਿੱਥੇ ਅਦਾਲਤ ਨੇ ਉਸ ਨੂੰ 5 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ।  ਮੁਲਜ਼ਮ ਚੜ੍ਹਤ ਸਿੰਘ ਨੂੰ ਅੱਜ ਪੁਲੀਸ ਅੱਜ ਮੁੰਬਈ ਤੋਂ ਮੁਹਾਲੀ ਲਿਆਂਦਾ ਗਿਆ ਸੀ।


 

 ਜਾਣਕਾਰੀ ਮੁਤਾਬਕ ਪੰਜਾਬ ਪੁਲਿਸ ਦੇ ਇੰਟੈਲੀਜੈਂਸ ਵਿੰਗ ਦੇ ਮੁਹਾਲੀ ਸਥਿਤ ਹੈੱਡਕੁਆਰਟਰ 'ਚ ਹੋਏ ਰਾਕੇਟ ਹਮਲੇ 'ਚ ਪੰਜਾਬ ਪੁਲਿਸ ਨੂੰ ਅੱਜ ਵੱਡੀ ਕਾਮਯਾਬੀ ਮਿਲੀ ਹੈ। ਮੁਹਾਲੀ ਸਥਿਤ ਪੰਜਾਬ ਪੁਲਿਸ ਦੇ ਇੰਟੈਲੀਜੈਂਸ ਹੈੱਡਕੁਆਰਟਰ ਉੱਪਰ ਹਮਲਾ ਕਰਨ ਵਾਲੇ ਮੁੱਖ ਮੁਲਜ਼ਮ ਨੂੰ ਅੱਜ ਮੁੰਬਈ ਤੋਂ ਕਾਬੂ ਕੀਤਾ ਗਿਆ ਹੈ। ਇਹ ਹਮਲਾ 9 ਮਈ ਨੂੰ ਕੀਤਾ ਗਿਆ ਸੀ। ਪੰਜਾਬ ਤੇ ਮੁੰਬਈ ਪੁਲਿਸ ਦੇ ਸਾਂਝੇ ਆਪਰੇਸ਼ਨ ਰਾਹੀਂ ਮੁੱਖ ਮੁਲਜ਼ਮ ਚੜ੍ਹਤ ਸਿੰਘ ਨੂੰ ਕਾਬੂ ਕੀਤਾ ਗਿਆ ਹੈ।


 


 

ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਦਿਆਂ ਜਾਣਕਾਰੀ ਦਿੱਤੀ ਸੀ ਕਿ ਕੇਂਦਰੀ ਏਜੰਸੀ ਤੇ ਏਟੀਐਸ ਮਹਾਰਾਸ਼ਟਰ ਦੇ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਅੱਜ ਸਵੇਰੇ ਇੰਟੈਲੀਜੈਂਸ ਹੈੱਡਕੁਆਰਟਰ ਮੁਹਾਲੀ ਵਿਖੇ ਆਰਪੀਜੀ ਹਮਲੇ ਦਾ ਮੁੱਖ ਮੁਲਜ਼ਮ ਚੜ੍ਹਤ ਸਿੰਘ ਨੂੰ ਮੁੰਬਈ ਤੋਂ ਗ੍ਰਿਫ਼ਤਾਰ ਕੀਤਾ ਹੈ। ਉਹ ਕੈਨੇਡਾ ਸਥਿਤ ਬੀਕੇਆਈ ਅੱਤਵਾਦੀ ਲਖਬੀਰ ਸਿੰਘ ਉਰਫ਼ ਲੰਡਾ ਦਾ ਮੁੱਖ ਸੰਚਾਲਕ ਤੇ ਸਹਿਯੋਗੀ ਹੈ।


 

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਮੋਹਾਲੀ ਸਥਿਤ ਸੀਆਈਡੀ ਹੈੱਡਕੁਆਰਟਰ 'ਤੇ 9 ਮਈ ਨੂੰ ਹੋਏ ਆਰਪੀਜੀ ਹਮਲੇ ਦਾ ਮਾਸਟਰਮਾਈਂਡ ਨਾਬਾਲਗ ਦੋਸ਼ੀ ਫੈਜ਼ਾਬਾਦ ਤੋਂ ਫੜਿਆ ਗਿਆ ਸੀ। ਸਪੈਸ਼ਲ ਸੈੱਲ ਕਾਊਂਟਰ ਇੰਟੈਲੀਜੈਂਸ ਦੇ ਇੰਸਪੈਕਟਰ ਵਿਕਰਮ ਡਬਾਸ ਦੀ ਟੀਮ ਅਨੁਸਾਰ ਰਾਕੇਟ ਲਾਂਚਰ ਤੋਂ ਗੋਲੀਬਾਰੀ ਕਰਨ ਦੇ ਮਾਮਲੇ ਵਿੱਚ ਨਾਬਾਲਗ ਲੜਕੇ ਅਤੇ ਦੀਪਕ ਦੀ ਮੁੱਖ ਭੂਮਿਕਾ ਦਾ ਖੁਲਾਸਾ ਹੋਇਆ ਸੀ, ਇਸ ਨੂੰ ਵੀ ਫੜ ਲਿਆ ਗਿਆ ਹੈ।

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।