Punjab News : ਪੰਜਾਬ ਵਿਚ ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਪੰਜਾਬ ਦੇ 4 ਜ਼ਿਲ੍ਹਿਆਂ ਵਿੱਚ ਡਿਪਟੀ ਕਮਿਸ਼ਨਰਾਂ ਵੱਲੋਂ ਭਲਕੇ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜ਼ਿਲ੍ਹਾ ਰੂਪਨਗਰ, ਸ਼ਹੀਦ ਭਗਤ ਸਿੰਘ ਨਗਰ ,ਮੋਹਾਲੀ ਅਤੇ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। 

 

ਬੀਤੇ ਦਿਨ ਤੋਂ ਲਗਾਤਾਰ ਪੈ ਰਹੀ ਬਾਰਿਸ਼ ਨਾਲ ਰੂਪਨਗਰ ਜ਼ਿਲ੍ਹੇ ਦੇ ਸਕੂਲਾਂ, ਪਿੰਡਾਂ ਅਤੇ ਸ਼ਹਿਰਾਂ ਦੇ ਕਾਫੀ ਹਿੱਸਿਆਂ ਵਿੱਚ ਬਰਸਾਤੀ ਪਾਣੀ ਭਰ ਜਾਣ ਕਾਰਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰੂਪਨਗਰ ਜ਼ਿਲ੍ਹੇ ਦੇ ਸਮੂਹ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ/ਕਾਲਜਾਂ ਅਤੇ ਹੋਰ ਵਿੱਦਿਅਕ ਅਦਾਰਿਆਂ ਵਿੱਚ ਸੋਮਵਾਰ ਦੀ ਛੁੱਟੀ ਦਾ ਐਲਾਨ ਕੀਤਾ ਗਿਆਾ ਹੈ।

 

ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਸੀ. ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਪਿੰਡਾਂ ਅਤੇ ਸ਼ਹਿਰਾਂ ਵਿੱਚ ਪੈਦਾ ਹੋਏ ਹੜ੍ਹ ਵਰਗੇ ਹਾਲਾਤ ਕਾਰਨ ਬੱਚਿਆਂ ਦਾ ਸਕੂਲ ਆਉਣਾ ਜਾਣਾ ਕਾਫੀ ਮੁਸ਼ਕਿਲ ਹੈ, ਜਿਸ ਕਾਰਨ 10 ਜੁਲਾਈ ਨੂੰ ਜ਼ਿਲ੍ਹਾ ਰੂਪਨਗਰ ਦੇ ਸਾਰੇ ਵਿਦਿਅਕ ਅਦਾਰੇ ਬੰਦ ਰਹਿਣਗੇ।

 

ਇਸ ਤੋਂ ਬਾਅਦ ਸ਼ਹੀਦ ਭਗਤ ਸਿੰਘ ਨਗਰ ਅਤੇ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਇਲਾਵਾ ਮੌਸਮ ਖਰਾਬ ਹੋਣ ਕਾਰਨ ਡਿਪਟੀ ਕਮਿਸ਼ਨਰ ਮੋਹਾਲੀ ਵੱਲੋਂ ਜ਼ਿਲ੍ਹੇ ਦੇ ਵਿਦਿਅਕ ਅਦਾਰਿਆਂ ਵਿੱਚ ਭਲਕੇ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

 

ਦੱਸ ਦੇਈਏ ਕਿ ਸੂਬੇ ਭਰ ਵਿੱਚ ਲਗਾਤਾਰ ਹੋ ਰਹੀ ਬਰਸਾਤ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਅਧਿਕਾਰੀਆਂ ਨੂੰ ਇਸ ਸੰਕਟ ਦੀ ਘੜੀ ਵਿੱਚ ਆਪਣੇ-ਆਪਣੇ ਖੇਤਰਾਂ ਵਿੱਚ ਰਹਿਣ ਅਤੇ ਲੋੜਵੰਦਾਂ ਤੱਕ ਪਹੁੰਚ ਕਰਨ ਲਈ ਕਿਹਾ। ਮੁੱਖ ਮੰਤਰੀ ਨੇ ਕਿਹਾ ਕਿ ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਅਧਿਕਾਰੀਆਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਇਲਾਕੇ ਦੇ ਲੋਕਾਂ ਵਿੱਚ ਜਾ ਕੇ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਰਾਹਤ ਦੇਣ ਨੂੰ ਯਕੀਨੀ ਬਣਾਉਣ। ਭਗਵੰਤ ਮਾਨ ਨੇ ਕਿਹਾ ਕਿ ਡਿਪਟੀ ਕਮਿਸ਼ਨਰ (ਡੀ.ਸੀ.) ਅਤੇ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀਜ਼) ਨੂੰ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਉਣੀ ਚਾਹੀਦੀ ਹੈ ਤਾਂ ਜੋ ਲੋਕਾਂ ਨੂੰ ਰਾਹਤ ਮਿਲ ਸਕੇ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।