Chandigarh News: ਮੁਹਾਲੀ ਨਗਰ ਨਿਗਮ ਨੇ ਅਹਿਮ ਫੈਸਲਾ ਕੀਤਾ ਹੈ। ਇਸ ਤਹਿਤ ਨੇਚਰ ਪਾਰਕ (ਲਈਅਰ ਵੈਲੀ) ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ਉੱਪਰ ਰੱਖਿਆ ਗਿਆ ਹੈ। ਨਗਰ ਨਿਗਮ ਵੱਲੋਂ ਇਹ ਫੈਸਲਾ ਮੁਹਾਲੀ ਦੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਦੇ ਆਦੇਸ਼ਾਂ ਮਗਰੋਂ ਲਿਆ ਗਿਆ ਹੈ।
ਹਾਸਲ ਜਾਣਕਾਰੀ ਮੁਤਾਬਕ ਮੁਹਾਲੀ ਦੇ ਫੇਜ਼-8 ਵਿਚਲਾ ਨੇਚਰ ਪਾਰਕ (ਲਈਅਰ ਵੈਲੀ) ਹੁਣ ਸ਼ਹੀਦ ਭਗਤ ਸਿੰਘ ਦੇ ਨਾਮ ਨਾਲ ਜਾਣਿਆ ਜਾਵੇਗਾ। ਮੁਹਾਲੀ ਨਗਰ ਨਿਗਮ ਨੇ ਪਾਰਕ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਣ ਦਾ ਫ਼ੈਸਲਾ ਕੀਤਾ ਹੈ। ਯਾਦ ਰਹੇ ਤਤਕਾਲੀ ਅਕਾਲੀ-ਭਾਜਪਾ ਸਰਕਾਰ ਨੇ ਕਰੋੜਾਂ ਰੁਪਏ ਖ਼ਰਚ ਕੇ ਨੇਚਰ ਪਾਰਕ ਬਣਾਇਆ ਸੀ। ਇਹ ਸ਼ਹਿਰ ਦਾ ਸਭ ਤੋਂ ਵੱਡਾ ਪਾਰਕ ਹੈ।
ਹਾਊਸ ਵਿੱਚ ਸਰਬਸੰਮਤੀ ਨਾਲ ਮਤਾ ਪਾਸ ਕਰਨ ਤੋਂ ਬਾਅਦ ਨਗਰ ਨਿਗਮ ਵੱਲੋਂ ਨੇਚਰ ਪਾਰਕ ਦਾ ਨਾਂ ਸ਼ਹੀਦ ਭਗਤ ਸਿੰਘ ਰੱਖਣ ਲਈ ਹੁਣ ਜਲਦੀ ਹੀ ਪ੍ਰਸਤਾਵ ਸਥਾਨਕ ਸਰਕਾਰਾਂ ਵਿਭਾਗ ਪੰਜਾਬ ਦੇ ਡਾਇਰੈਕਟਰ ਦਫ਼ਤਰ ਵਿੱਚ ਮਨਜ਼ੂਰੀ ਲਈ ਭੇਜਿਆ ਜਾਵੇਗਾ। ਮੁਹਾਲੀ ਦੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਨਗਰ ਨਿਗਮ ਨੂੰ ਸ਼ਹਿਰ ਦੇ ਕਿਸੇ ਇੱਕ ਪਾਰਕ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਣ ਦੇ ਆਦੇਸ਼ ਦਿੱਤੇ ਸਨ।
ਇਸ ਸਬੰਧੀ ਨਿਗਮ ਦਫ਼ਤਰ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਬਿਲਕੁਲ ਪਿੱਛੇ ਫੇਜ਼-8 ਸਥਿਤ ਨੇਚਰ ਪਾਰਕ, ਨੇਬਰਹੁੱਡ ਪਾਰਕ ਫੇਜ਼-11, ਗਰੀਨ ਪਾਰਕ ਫੇਜ਼-2 ਤੇ ਸਿਟੀ ਪਾਰਕ ਸੈਕਟਰ-68 ਆਦਿ ਪਾਰਕਾਂ ਦਾ ਪ੍ਰਸਤਾਵ ਪੇਸ਼ ਕੀਤਾ ਸੀ। ਇਨ੍ਹਾਂ ’ਚੋਂ ਨੇਚਰ ਪਾਰਕ ਦਾ ਨਾਮ ਸ਼ਹੀਦ ਭਗਤ ਸਿੰਘ ਰੱਖਿਆ ਗਿਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।