ਪੰਜਾਬ ਦੇ ਇਸ ਜ਼ਿਲ੍ਹੇ 'ਚ 8 ਵਜੇ ਤੋਂ ਬਾਅਦ ਨਹੀਂ ਖੁੱਲ੍ਹਣਗੀਆਂ ਦੁਕਾਨਾਂ, ਪੁਲਿਸ ਦੇ ਰਹੀ ਜਾਣਕਾਰੀ
ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਸ਼ਹਿਰ ਦੀ ਸੁਰੱਖਿਆ ਨੂੰ ਧਿਆਨ 'ਚ ਰੱਖਦਿਆਂ ਹੋਇਆਂ ਸ਼ਹਿਰ ਦੇ ਸਾਰੇ ਬਾਜ਼ਾਰ ਰਾਤ 8 ਵਜੇ ਤੋਂ ਬਾਅਦ ਬੰਦ ਕਰਨ ਦੇ ਹੁਕਮ ਦਿੱਤੇ ਹਨ।

Punjab News: ਭਾਰਤ ਅਤੇ ਪਾਕਿਸਤਾਨ ਵਿਚਾਲੇ ਵੱਧਦੇ ਤਣਾਅ ਕਰਕੇ ਸਾਰੇ ਪਾਸੇ ਹਫੜਾ-ਦਫੜੀ ਮਚੀ ਹੋਈ ਹੈ। ਇਸ ਨੂੰ ਲੈਕੇ ਲੋਕ ਸਹਿਮੇ ਹੋਏ ਹਨ। ਉੱਥੇ ਹੀ ਸਰਕਾਰ ਵੀ ਸੁਰੱਖਿਆ ਯਕੀਨੀ ਬਣਾਉਣ ਲਈ ਕਈ ਤਰੀਕੇ ਅਪਣਾ ਰਹੀ ਹੈ।
ਉੱਥੇ ਹੀ ਮੋਹਾਲੀ ਦੇ ਡਿਪਟੀ ਕਮਿਸ਼ਨਰ ਵਲੋਂ ਨਵੇਂ ਹੁਕਮ ਜਾਰੀ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਸ਼ਹਿਰ ਦੀ ਸੁਰੱਖਿਆ ਨੂੰ ਧਿਆਨ 'ਚ ਰੱਖਦਿਆਂ ਹੋਇਆਂ ਸ਼ਹਿਰ ਦੇ ਸਾਰੇ ਬਾਜ਼ਾਰ ਰਾਤ 8 ਵਜੇ ਤੋਂ ਬਾਅਦ ਬੰਦ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਨੇ ਪੁਲਿਸ ਅਤੇ ਪੀ. ਸੀ. ਆਰ. ਟੀਮਾਂ ਨੂੰ ਸਖ਼ਤੀ ਨਾਲ ਇਸ ਹੁਕਮ ਨੂੰ ਲਾਗੂ ਕਰਨ ਲਈ ਕਿਹਾ ਹੈ।
ਇਸ ਦੇ ਨਾਲ ਹੀ ਦੁਕਾਨਾਂ ਦੇ ਬਾਹਰ ਲੱਗੇ ਸਟਾਲ, ਸੀਸੀਟੀਵੀ ਕੈਮਰੇ ਅਤੇ ਬੋਰਡ ਦੀਆਂ ਲਾਈਟਾਂ ਵੀ ਰਾਤ 8 ਵਜੇ ਤੋਂ ਬਾਅਦ ਬੰਦ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ। ਪੁਲਿਸ ਦੀਆਂ ਪੀ. ਸੀ. ਆਰ. ਟੀਮਾਂ ਲਗਾਤਾਰ ਸ਼ਹਿਰ 'ਚ ਗਸ਼ਤ ਕਰ ਰਹੀਆਂ ਹਨ ਅਤੇ ਲਾਊਡ ਸਪੀਕਰ ਨਾਲ ਲੋਕਾਂ ਨੂੰ ਸੂਚਨਾ ਦਿੱਤੀ ਜਾ ਰਹੀ ਹੈ। ਪ੍ਰਸ਼ਾਸਨ ਨੇ ਸਾਫ਼ ਕੀਤਾ ਹੈ ਕਿ ਜਿਹੜੇ ਦੁਕਾਨਦਾਰ ਨਿਯਮ ਨਹੀਂ ਮੰਨਣਗੇ, ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















