Punjab News : ਅਦਾਲਤ ਨੇ ਭਾਜਪਾ ਆਗੂ ਸੁੰਦਰ ਸ਼ਾਮ ਅਰੋੜਾ ਨੂੰ ਝਟਕਾ ਦਿੱਤਾ ਹੈ। ਮੁਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਅਰੋੜਾ ਪੱਕੀ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਹੈ। ਅਰੋੜਾ ਸਨਅਤੀ ਪਲਾਟਾਂ ਦੀ ਖ਼ਰੀਦੋ-ਫ਼ਰੋਖ਼ਤ ਤੇ ਮੁਹਾਲੀ ਵਿੱਚ ਬੰਦ ਪਈ ਜੇਸੀਟੀ ਫੈਕਟਰੀ ਦੀ ਜ਼ਮੀਨ ਨੂੰ ਸਸਤੇ ਭਾਅ ’ਤੇ ਵੇਚਣ ਸਣੇ ਭ੍ਰਿਸ਼ਟਾਚਾਰ ਦੇ ਹੋਰ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ।

ਹਾਸਲ ਜਾਣਕਾਰੀ ਮੁਤਾਬਕ ਮੁਹਾਲੀ ਦੀ ਵਿਸ਼ੇਸ਼ ਅਦਾਲਤ ਨੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪਿਛਲੀ ਕਾਂਗਰਸ ਸਰਕਾਰ ਸਮੇਂ ਉਦਯੋਗ ਮੰਤਰੀ ਰਹੇ ਤੇ ਹੁਣ ਭਾਜਪਾ ਆਗੂ ਸੁੰਦਰ ਸ਼ਾਮ ਅਰੋੜਾ ਨੂੰ ਝਟਕਾ ਦਿੰਦਿਆਂ ਉਸ ਦੀ ਪੱਕੀ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਹੈ।

ਇਲਜ਼ਾਮ ਹਨ ਕਿ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼ਾਂ ਦੇ ਕੇਸਾਂ ’ਚੋਂ ਕਾਨੂੰਨੀ ਕਾਰਵਾਈ ਤੋਂ ਬਚਣ ਲਈ ਭਾਜਪਾ ਆਗੂ ਨੇ ਕੁਝ ਦਿਨ ਪਹਿਲਾਂ ਵਿਜੀਲੈਂਸ ਬਿਊਰੋ ਦੇ ਏਆਈਜੀ ਤੇ ਜਾਂਚ ਅਧਿਕਾਰੀ ਮਨਮੋਹਨ ਕੁਮਾਰ ਨੂੰ ਇੱਕ ਕਰੋੜ ਰੁਪਏ ਰਿਸ਼ਵਤ ਦੇਣ ਦੀ ਪੇਸ਼ਕਸ਼ ਕੀਤੀ ਸੀ ਤੇ ਪਹਿਲੀ ਕਿਸ਼ਤ ਵਜੋਂ 50 ਲੱਖ ਰੁਪਏ ਰਿਸ਼ਵਤ ਦੇਣ ਸਮੇਂ ਵਿਜੀਲੈਂਸ ਨੇ ਬੀਤੀ 15 ਅਕਤੂਬਰ ਨੂੰ ਉਸ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ ਸੀ।


ਇਹ ਵੀ ਪੜ੍ਹੋ : ਜੰਮੂ-ਕਸ਼ਮੀਰ ਦੇ ਕਿਸ਼ਤਵਾੜ 'ਚ ਭਿਆਨਕ ਸੜਕ ਹਾਦਸਾ, ਕਾਰ ਡੂੰਘੀ ਖੱਡ 'ਚ ਡਿੱਗਣ ਕਾਰਨ 4 ਔਰਤਾਂ ਸਮੇਤ 8 ਦੀ ਮੌਤ

ਇਸ ਸਬੰਧੀ ਵਿਜੀਲੈਂਸ ਬਿਊਰੋ (ਉਡਣ ਦਸਤਾ-1) ਦੇ ਏਆਈਜੀ ਮਨਮੋਹਨ ਕੁਮਾਰ ਦੇ ਬਿਆਨਾਂ ਨੂੰ ਆਧਾਰ ਬਣਾ ਕੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਇਸ ਸਮੇਂ ਉਹ ਨਿਆਂਇਕ ਹਿਰਾਸਤ ਅਧੀਨ ਜੇਲ੍ਹ ਵਿੱਚ ਬੰਦ ਹਨ।


ਇਹ ਵੀ ਪੜ੍ਹੋ : ਨਾਰਕੋਟਿਕ ਕੰਟਰੋਲ ਬਿਊਰੋ ਵੱਲੋਂ 20 ਕਿਲੋ ਹੈਰੋਇਨ ਦੀ ਖੇਪ ਬਰਾਮਦ , ਮੁਲਜ਼ਮ ਦਾ ਮਿਲਿਆ 6 ਦਿਨ ਦਾ ਰਿਮਾਂਡ

ਵਿਜੀਲੈਂਸ ਨੇ ਗ੍ਰਿਫ਼ਤਾਰੀ ਤੋਂ ਬਾਅਦ ਮੁਲਜ਼ਮ ਦੇ ਘਰੋਂ ਨੋਟ ਗਿਣਨ ਵਾਲੀ ਮਸ਼ੀਨ ਵੀ ਬਰਾਮਦ ਕੀਤੀ ਗਈ ਸੀ। ਜਾਂਚ ਅਧਿਕਾਰੀ ਨੂੰ ਰਿਸ਼ਵਤ ਦੇਣ ਲਈ ਮੁਹਾਲੀ ਦੇ ਨਾਮੀ ਬਿਲਡਰ ਨੇ 50 ਲੱਖ ਰੁਪਏ ਦਿੱਤੇ ਸਨ ਤੇ ਅਰੋੜਾ ਉਸੇ ਬਿਲਡਰ ਦੀ ਗੱਡੀ ਵਿੱਚ ਹੀ ਵਿਜੀਲੈਂਸ ਅਧਿਕਾਰੀ ਨੂੰ ਪੈਸੇ ਦੇਣ ਆਇਆ ਸੀ।


ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।