ਮਾਲੇਰਕੋਟਲਾ : ਮਾਲੇਰਕੋਟਲਾ ਵਿੱਚ ਕਾਂਗਰਸ ਦੀ ਇੱਕ ਵੱਡੀ ਨੇਤਾ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਦੇ ਪਤੀ ਮੁਹੰਮਦ ਮੁਸਤਫਾ ਵੱਲੋਂ ਇੱਕ ਵੀਡੀਓ ਵਿੱਚ ਮਲੇਰਕੋਟਲਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਘਰ ਵਿੱਚ ਵੜ ਕੇ ਮਾਰਨ ਦੀ ਗੱਲ ਕਰ ਰਹੇ ਹਨ, ਜਿਸ ਸਬੰਧੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੇ ਚੋਣ ਕਮਿਸ਼ਨ ਦੇ ਅਧਿਕਾਰੀਆਂ ਨੂੰ ਆਪਣੀ ਸ਼ਿਕਾਇਤ ਦਰਜ ਕਰਵਾਈ ਗਈ ਹੈ।
ਮਲੇਰਕੋਟਲਾ ਵਿੱਚ ਇੱਕ ਵੀਡੀਓ ਵਿੱਚ ਕਾਂਗਰਸ ਦੀ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਦੇ ਪਤੀ ਅਤੇ ਸਾਬਕਾ ਪੁਲਿਸ ਅਧਿਕਾਰੀ ਮੁਹੰਮਦ ਮੁਸਤਫਾ ਇੱਕ ਜਲਸੇ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੇ ਖਿਲਾਫ ਉਸਦੇ ਘਰ 'ਚ ਵੜ ਕੇ ਮਾਰਨ ਦੀ ਗੱਲ ਕਰ ਰਹੇ ਹਨ। ਇਸ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੇ ਚੋਨ ਕਮਿਸ਼ਨ ਦੇ ਅਧਿਕਾਰੀਆਂ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ ਜੇਕਰ ਇਸ 'ਤੇ ਕੋਈ ਕਾਰਵਾਈ ਨਾ ਕੀਤੀ ਗਈ ਤਾਂ ਜਲਦੀ ਹੀ ਉਹ ਇਸ ਦੇ ਖਿਲਾਫ਼ ਪ੍ਰਦਰਸ਼ਨ ਕਰਨਗੇ।
ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੀ ਸ਼ਿਕਾਇਤ 'ਚ ਕਿਹਾ ਹੈ ਕਿ ਜੇਕਰ ਚੋਣ ਪ੍ਰਚਾਰ ਦੌਰਾਨ ਉਨ੍ਹਾਂ ਨੂੰ ਕਿਸੇ ਤਰ੍ਹਾਂ ਦਾ ਜਾਨੀ-ਮਾਲੀ ਨੁਕਸਾਨ ਹੁੰਦਾ ਹੈ ਤਾਂ ਇਸ ਲਈ ਸਾਬਕਾ ਪੁਲਿਸ ਅਧਿਕਾਰੀ ਮੁਹੰਮਦ ਮੁਸਤਫਾ ਜ਼ਿੰਮੇਵਾਰ ਹੋਵੇਗਾ ਅਤੇ ਇੱਥੇ ਉਨ੍ਹਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਨੇਤਾ ਆਪਣੀ ਹਾਰ ਤੋਂ ਬੁਖਲਾ ਗਏ ਹਨ , ਜਿਸ ਕਰਕੇ ਅਜਿਹਾ ਬੋਲ ਕੇ ਲੋਕਾਂ 'ਤੇ ਦਬਾਅ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ।
ਇਸ ਦੇ ਨਾਲ ਹੀ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਨੇ ਪੁਲਿਸ ਅਤੇ ਪ੍ਰਸ਼ਾਸਨ ਨੂੰ ਵੀ ਧਮਕੀ ਦਿੱਤੀ ਹੈ। ਕਿਹਾ ਕਿ "ਮੈਂ ਅਜਿਹੀ ਸਥਿਤੀ ਪੈਦਾ ਕਰਾਂਗਾ ਕਿ, ਤੁਸੀਂ ਸੰਭਾਲ ਨਹੀਂ ਸਕੋਗੇ"।ਦਰਅਸਲ 'ਚ ਮੁਹੰਮਦ ਮੁਸਤਫਾ ਇੱਕ ਜਨਤਕ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਉਸ ਦੇ ਨੇੜੇ ਆਮ ਆਦਮੀ ਪਾਰਟੀ ਦਾ ਇੱਕ ਜਨਤਕ ਇਕੱਠ ਵੀ ਸੀ। ਇਸ 'ਤੇ ਗੁੱਸਾ ਜ਼ਾਹਰ ਕਰਦੇ ਹੋਏ ਮੁਸਤਫਾ ਦੇ ਬੋਲ ਵਿਗੜ ਗਏ। ਉਨ੍ਹਾਂ ਕਿਹਾ ਕਿ ਮੈਂ ਲੋਕਾਂ ਦਾ ਸਿਪਾਹੀ ਹਾਂ। ਜੇਕਰ ਅੱਜ ਤੋਂ ਬਾਅਦ ਜ਼ਿਲ੍ਹਾ ਪੁਲਿਸ ਜਾਂ ਪ੍ਰਸ਼ਾਸਨ ਇਨ੍ਹਾਂ ਹਿੰਦੂਆਂ ਨੂੰ ਮੇਰੇ ਬਰਾਬਰ ਜਲਸਾ ਕਰਨ ਦੀ ਇਜਾਜ਼ਤ ਦਿੱਤੀ ਤਾਂ ਮੈਂ ਅਜਿਹਾ ਮਾਹੌਲ ਪੈਦਾ ਕਰਾਂਗਾ ਕਿ ਮੈਂ ਸੰਭਾਲ ਨਹੀਂ ਸਕੋਗੇ।