Monsoon alert: ਪੰਜਾਬ, ਹਰਿਆਣਾ, ਚੰਡੀਗੜ੍ਹ ਵਿਚ ਇਕ ਵਾਰ ਫਿਰ ਗਰਮੀ ਤੇ ਹੂੰਮਸ ਨੇ ਅੱਤ ਕਰਵਾ ਦਿੱਤੀ ਹੈ। ਮਾਨਸੂਨ ਇਕਦਮ ਨਰਮ ਪੈ ਗਿਆ ਹੈ, ਪਿਛਲੇ ਕੁਝ ਦਿਨਾਂ ਤੋਂ ਪਾਰਾ ਲਗਾਤਾਰ ਚੜ੍ਹ ਰਿਹਾ ਹੈ। ਮੈੌਸਮ ਵਿਭਾਗ ਨੇ ਆਖਿਆ ਹੈ ਕਿ 17 ਜਾਂ 18 ਜੁਲਾਈ ਤੋਂ ਮੌਸਮ ਇਕ ਵਾਰ ਫਿਰ ਕਰਵਟ ਲੈ ਸਕਦਾ ਹੈ। ਕੱਲ੍ਹ ਤੋਂ ਠੰਢੀਆਂ ਹਵਾਵਾਂ ਅਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।


ਅਗਲੇ ਦੋ-ਤਿੰਨ ਦਿਨਾਂ ਤੱਕ ਕਈ ਜਿਲ੍ਹਿਆਂ ਵਿੱਚ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਨਾਲ ਸ਼ਹਿਰ ਦੇ ਤਾਪਮਾਨ ਵਿੱਚ ਵੀ ਗਿਰਾਵਟ ਦੇਖਣ ਨੂੰ ਮਿਲੇਗੀ ਅਤੇ ਗਰਮੀ ਤੋਂ ਵੀ ਰਾਹਤ ਮਿਲੇਗੀ। ਇਸ ਮਾਨਸੂਨ ਵਿੱਚ ਜੁਲਾਈ ਦੇ ਪਹਿਲੇ ਹਫ਼ਤੇ ਵਿਚ ਚੰਗੀ ਬਾਰਿਸ਼ ਹੋਈ ਸੀ। ਪਰ ਇਸ ਤੋਂ ਬਾਅਦ ਚੰਡੀਗੜ੍ਹ ਵਿੱਚ ਬਾਰਸ਼ ਲਗਭਗ ਰੁਕ ਗਈ ਹੈ।



 ਭਾਰਤੀ ਮੌਸਮ ਵਿਭਾਗ ਨੇ ਕਿਹਾ ਹੈ ਕਿ ਮਾਨਸੂਨ ਨੇ ਹੇਠਾਂ ਵੱਲ ਵਧਣਾ ਸ਼ੁਰੂ ਕਰ ਦਿੱਤਾ ਹੈ ਅਤੇ ਇਸ ਹਫਤੇ ਤੱਟਵਰਤੀ ਕੇਰਲ, ਕਰਨਾਟਕ ਅਤੇ ਕੋਂਕਣ ਗੋਆ ਵੱਲ ਵਧ ਰਿਹਾ ਹੈ। ਆਈਐਮਡੀ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਇਨ੍ਹਾਂ ਰਾਜਾਂ ਵਿੱਚ ਭਾਰੀ ਮੀਂਹ ਅਤੇ ਤੂਫ਼ਾਨ ਦੀ ਸੰਭਾਵਨਾ ਹੈ।  ਮੌਸਮ ਵਿਭਾਗ ਨੇ ਆਪਣੇ ਅਪਡੇਟ 'ਚ ਕਿਹਾ ਕਿ ਕੇਰਲ, ਕਰਨਾਟਕ ਅਤੇ ਗੋਆ ਦੇ ਕੁਝ ਹਿੱਸਿਆਂ 'ਚ ਅਗਲੇ ਕੁਝ ਦਿਨਾਂ 'ਚ 20 ਸੈਂਟੀਮੀਟਰ ਤੋਂ ਜ਼ਿਆਦਾ ਬਾਰਿਸ਼ ਹੋਵੇਗੀ। 


ਇਸ ਦੌਰਾਨ, ਭਾਰਤੀ ਮੌਸਮ ਵਿਭਾਗ (IMD) ਨੇ ਰਤਨਾਗਿਰੀ ਜ਼ਿਲ੍ਹੇ ਲਈ ਰੈੱਡ ਅਲਰਟ ਜਾਰੀ ਕੀਤਾ ਹੈ। ਰਾਏਗੜ੍ਹ, ਸਿੰਧੂਦੁਰਗ, ਪੁਣੇ, ਸਤਾਰਾ, ਕੋਲਹਾਪੁਰ, ਪਰਭਨੀ, ਹਿੰਗੋਲੀ, ਅਮਰਾਵਤੀ, ਵਰਧਾ ਅਤੇ ਯਵਤਮਾਲ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਮੁੰਬਈ, ਠਾਣੇ, ਪਾਲਘਰ ਅਤੇ ਧੂਲੇ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। 



ਆਈਐਮਡੀ ਨੇ ਕੇਰਲ ਦੇ ਮਲੱਪੁਰਮ, ਕੰਨੂਰ ਅਤੇ ਕਾਸਰਗੋਡ ਲਈ ਰੈੱਡ ਅਲਰਟ ਜਾਰੀ ਕੀਤਾ ਅਤੇ ਏਰਨਾਕੁਲਮ, ਤ੍ਰਿਸ਼ੂਰ, ਪਲੱਕੜ, ਕੋਝੀਕੋਡ ਅਤੇ ਵਾਇਨਾਡ ਲਈ ਔਂਰਜ ਅਲਰਟ ਜਾਰੀ ਕੀਤਾ।


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ ।