Monsoon Update: ਮੌਸਮ ਵਿਭਾਗ ਮੁਤਾਬਕ ਮਾਨਸੂਨ ਦੀ ਰਾਜਸਥਾਨ ਵਿਚ ਐਂਟਰੀ ਹੋ ਗਈ ਹੈ। ਵਿਭਾਗ ਦਾ ਕਹਿਣਾ ਹੈ ਕਿ ਮਾਨਸੂਨ ਉਦੈਪੁਰ-ਕੋਟਾ ਡਿਵੀਜ਼ਨ ਤੋਂ ਸੂਬੇ ਵਿੱਚ ਦਾਖ਼ਲ ਹੋ ਗਿਆ ਹੈ। ਉੱਤਰੀ ਭਾਰਤ ਵਿੱਚ ਮਾਨਸੂਨ ਸਮੇਂ ਸਿਰ ਪਹੁੰਚ ਗਿਆ ਹੈ। ਰਾਜਸਥਾਨ ਤੋਂ ਇਲਾਵਾ ਪੂਰੀ ਦਿੱਲੀ-ਐੱਨ.ਸੀ.ਆਰ., ਉੱਤਰ ਪ੍ਰਦੇਸ਼, ਪੰਜਾਬ, ਹਰਿਆਣਾ ਅਤੇ ਮੱਧ ਪ੍ਰਦੇਸ਼ ‘ਚ ਕੁਝ ਥਾਵਾਂ ‘ਤੇ ਕਾਲੇ ਬੱਦਲ ਛਾ ਗਏ ਹਨ।


ਕੁਝ ਥਾਵਾਂ ਉਤੇ ਹਲਕੀ ਬਾਰਿਸ਼ ਹੋ ਰਹੀ ਹੈ। ਰਾਜਸਥਾਨ ‘ਚ ਇਨ੍ਹੀਂ ਦਿਨੀਂ ਪ੍ਰੀ-ਮਾਨਸੂਨ ਦੀ ਬਾਰਿਸ਼ ਹੋ ਰਹੀ ਹੈ। ਮੌਸਮ ਵਿਭਾਗ ਨੇ ਦੋ ਦਿਨ ਪਹਿਲਾਂ ਭਵਿੱਖਬਾਣੀ ਕੀਤੀ ਸੀ ਕਿ ਮਾਨਸੂਨ ਛੇਤੀ ਹੀ ਰਾਜਸਥਾਨ ਵਿਚ ਦਾਖ਼ਲ ਹੋ ਸਕਦਾ ਹੈ। ਮੌਸਮ ਵਿਭਾਗ ਅਨੁਸਾਰ ਅੱਜ ਅਤੇ ਕੱਲ੍ਹ ਪੂਰਬੀ ਰਾਜਸਥਾਨ ਵਿੱਚ ਮੀਂਹ ਪਵੇਗਾ।


ਆਸਮਾਨ ‘ਤੇ ਬੱਦਲ ਛਾਏ ਰਹਿਣਗੇ
ਮੌਸਮ ਵਿਭਾਗ ਮੁਤਾਬਕ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਿਚ ਮੌਸਮ ਬਦਲਣ ਵਾਲਾ ਹੈ। ਇਸ ਤੋਂ ਇਲਾਵਾ 25, 26 ਅਤੇ 27 ਜੂਨ ਨੂੰ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ। ਪੰਜਾਬ ਵਿਚ 27 ਤੋਂ 28 ਜੂਨ ਤੋਂ ਮਾਨਸੂਨ ਵੀ ਸਰਗਰਮ ਹੋਣ ਜਾ ਰਿਹਾ ਹੈ।


 ਇਸ ਲਈ ਆਉਂਦੇ ਕੁਝ ਹਫਤਿਆਂ ਤੱਕ ਠੰਢ ਬਣੀ ਰਹੇਗੀ। ਕੁਝ ਖੇਤਰਾਂ ਵਿੱਚ ਤੇਜ਼ ਹਵਾਵਾਂ ਚੱਲ ਸਕਦੀਆਂ ਹਨ ਅਤੇ ਤਾਪਮਾਨ ਵਿਚ ਗਿਰਾਵਟ ਦਰਜ ਕੀਤੀ ਜਾਵੇਗੀ। ਮੌਸਮ ਵਿਭਾਗ ਦਾ ਕਹਿਣਾ ਹੈ ਕਿ 28 ਜੂਨ ਤੋਂ 4 ਜੁਲਾਈ ਤੱਕ ਪੂਰਬੀ ਰਾਜਸਥਾਨ ਵਿੱਚ ਆਮ ਅਤੇ ਪੱਛਮੀ ਰਾਜਸਥਾਨ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।


ਹਾੜੌਤੀ ਦੇ ਝਾਲਾਵਾੜ ਅਤੇ ਕੋਟਾ ‘ਚ ਮਾਨਸੂਨ ਤੋਂ ਪਹਿਲਾਂ ਦੀ ਬਾਰਿਸ਼ ਹੋ ਰਹੀ ਹੈ। ਅਗਲੇ ਕੁਝ ਦਿਨਾਂ ਤੱਕ ਸ਼੍ਰੀਗੰਗਾਨਗਰ, ਧੌਲਪੁਰ ਅਤੇ ਅਲਵਰ ਦੇ ਆਲੇ-ਦੁਆਲੇ ਬੱਦਲ ਛਾਏ ਰਹਿਣਗੇ ਅਤੇ ਰੁਕ-ਰੁਕ ਕੇ ਬਾਰਿਸ਼ ਹੋਵੇਗੀ।


ਹਲਕੀ ਬਾਰਿਸ਼ ਜਾਂ ਬੂੰਦਾਬਾਂਦੀ
ਸੋਮਵਾਰ ਅਤੇ ਮੰਗਲਵਾਰ ਨੂੰ ਦਿੱਲੀ-ਐੱਨਸੀਆਰ ‘ਚ ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਹੋਈ। ਮੰਗਲਵਾਰ ਨੂੰ ਇੱਥੇ ਘੱਟੋ-ਘੱਟ ਤਾਪਮਾਨ 28.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ ਕਿਹਾ ਹੈ ਕਿ ਆਸਮਾਨ ‘ਤੇ ਬੱਦਲ ਛਾਏ ਰਹਿਣਗੇ ਅਤੇ ਹਲਕੀ ਬਾਰਿਸ਼ ਜਾਂ ਬੂੰਦਾਬਾਂਦੀ ਦੀ ਸੰਭਾਵਨਾ ਹੈ ਅਤੇ 35 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ।


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।