ਪੜਚੋਲ ਕਰੋ

Monsoon : Punjab 'ਚ ਮਾਨਸੂਨ ਦੀ ਧਮਾਕੇਦਾਰ ਐਂਟਰੀ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ , 4 ਫੁੱਟ ਤੱਕ ਭਰਿਆ ਪਾਣੀ

Monsoon Enters Punjab: ਪੰਜਾਬ ਵਿੱਚ ਆਖ਼ਿਰਕਾਰ ਮਾਨਸੂਨ ਨੇ ਦਸਤਕ ਦੇ ਦਿੱਤੀ ਹੈ। ਚੰਡੀਗੜ੍ਹ ਰਾਹੀਂ ਮਾਨਸੂਨ ਦੀ ਐਂਟਰੀ ਹੋਣ ਨਾਲ ਸੂਬੇ ਦੇ ਕਈ ਇਲਾਕਿਆਂ ਵਿੱਚ ਭਾਰੀ ਮੀਂਹ ਪਿਆ, ਜਿਸ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ।

Monsoon Enters Punjab: ਪੰਜਾਬ ਵਿੱਚ ਆਖ਼ਿਰਕਾਰ ਮਾਨਸੂਨ ਨੇ ਦਸਤਕ ਦੇ ਦਿੱਤੀ ਹੈ। ਚੰਡੀਗੜ੍ਹ ਰਾਹੀਂ ਮਾਨਸੂਨ ਦੀ ਐਂਟਰੀ ਹੋਣ ਨਾਲ ਸੂਬੇ ਦੇ ਕਈ ਇਲਾਕਿਆਂ ਵਿੱਚ ਭਾਰੀ ਮੀਂਹ ਪਿਆ, ਜਿਸ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ। ਕਈ ਥਾਵਾਂ 'ਤੇ ਸੜਕਾਂ ਪਾਣੀ ਨਾਲ ਲਬਾਲਬ ਹੋ ਗਈਆਂ ਅਤੇ ਆਵਾਜਾਈ ਵਿੱਚ ਵੀ ਰੁਕਾਵਟ ਆਈ।

ਮੌਸਮ ਵਿਭਾਗ ਮੁਤਾਬਕ ਮਾਨਸੂਨ 30 ਜੂਨ ਨੂੰ ਚੰਡੀਗੜ੍ਹ ਪਹੁੰਚਣਾ ਸੀ, ਪਰ ਇੱਕ ਦਿਨ ਦੀ ਦੇਰੀ ਨਾਲ ਬੁੱਧਵਾਰ ਨੂੰ ਇਸ ਨੇ ਪੰਜਾਬ ਵਿੱਚ ਐਂਟਰੀ ਕੀਤੀ ਹੈ। ਪਿਛਲੇ ਪੰਜ ਸਾਲਾਂ ਵਾਂਗ ਇਸ ਵਾਰ ਵੀ ਮਾਨਸੂਨ ਉੱਤਰ ਪ੍ਰਦੇਸ਼ ਤੋਂ ਹਰਿਆਣਾ ਦੇ ਅੰਬਾਲਾ ਅਤੇ ਪੰਚਕੂਲਾ ਰਾਹੀਂ ਚੰਡੀਗੜ੍ਹ ਪਹੁੰਚਿਆ ਅਤੇ ਉੱਥੋਂ ਰੂਪਨਗਰ (ਰੋਪੜ), ਹੁਸ਼ਿਆਰਪੁਰ ਅਤੇ ਪਠਾਨਕੋਟ ਵੱਲ ਅੱਗੇ ਵਧਿਆ।

ਪਠਾਨਕੋਟ ਵਿੱਚ ਕਰੀਬ ਪੰਜ ਘੰਟੇ ਲਗਾਤਾਰ ਮੀਂਹ ਪੈਣ ਕਾਰਨ ਸ਼ਹਿਰ ਦੀਆਂ ਕਈ ਮੁੱਖ ਸੜਕਾਂ 'ਤੇ 3 ਤੋਂ 4 ਫੁੱਟ ਤੱਕ ਪਾਣੀ ਭਰ ਗਿਆ। ਕਈ ਇਲਾਕਿਆਂ ਵਿੱਚ ਲੋਕਾਂ ਨੂੰ ਆਉਣ-ਜਾਣ ਵਿੱਚ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਖੱਡੀ ਨਾਲਾ ਵੀ ਉਫਾਨ 'ਤੇ ਆ ਗਿਆ, ਜਿਸ ਕਾਰਨ ਪਾਣੀ ਪੁਲ ਦੇ ਉੱਪਰੋਂ ਵਗਣ ਲੱਗ ਪਿਆ ਅਤੇ ਪ੍ਰਸ਼ਾਸਨ ਨੂੰ ਸੁਰੱਖਿਆ ਦੇ ਮੱਦੇਨਜ਼ਰ ਨਿਗਰਾਨੀ ਵਧਾਉਣੀ ਪਈ।

ਗੁਰਦਾਸਪੁਰ ਅਤੇ ਮੋਹਾਲੀ ਵਿੱਚ ਵੀ ਤੇਜ਼ ਮੀਂਹ ਦਰਜ ਕੀਤਾ ਗਿਆ, ਜਦਕਿ ਚੰਡੀਗੜ੍ਹ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ। ਜਲੰਧਰ ਅਤੇ ਮੋਹਾਲੀ ਵਿੱਚ ਠੰਡੀ ਹਵਾਵਾਂ ਚੱਲਣ ਨਾਲ ਲੋਕਾਂ ਨੂੰ ਗਰਮੀ ਤੋਂ ਵੱਡੀ ਰਾਹਤ ਮਿਲੀ। ਹਾਲਾਂਕਿ ਕਈ ਇਲਾਕਿਆਂ ਵਿੱਚ ਅਜੇ ਵੀ ਬੱਦਲ ਛਾਏ ਹੋਏ ਹਨ ਅਤੇ ਹੋਰ ਮੀਂਹ ਦੀ ਸੰਭਾਵਨਾ ਬਣੀ ਹੋਈ ਹੈ।

ਜਲੰਧਰ ਵਿੱਚ ਤੇਜ਼ ਹਨ੍ਹੇਰੀ ਕਾਰਨ ਕੋਰਟ ਰੋਡ 'ਤੇ ਸਫ਼ੈਦੇ ਦਾ ਇੱਕ ਵੱਡਾ ਦਰੱਖਤ ਦੋ ਕਾਰਾਂ ਉੱਤੇ ਡਿੱਗ ਗਿਆ, ਜਿਸ ਨਾਲ ਦੋਵੇਂ ਵਾਹਨਾਂ ਨੂੰ ਨੁਕਸਾਨ ਪਹੁੰਚਿਆ। ਖੁਸ਼ਕਿਸਮਤੀ ਨਾਲ ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ।

ਮੌਸਮ ਵਿਭਾਗ ਨੇ ਪੂਰੇ ਪੰਜਾਬ ਅਤੇ ਚੰਡੀਗੜ੍ਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਵਿਭਾਗ ਨੇ ਚੇਤਾਵਨੀ ਦਿੱਤੀ ਹੈ ਕਿ ਆਕਾਸ਼ੀ ਬਿਜਲੀ ਲਸਕ ਸਕਦੀ ਹੈ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਲੋਕਾਂ ਨੂੰ ਖ਼ਰਾਬ ਮੌਸਮ ਦੌਰਾਨ ਬੇਲੋੜੀ ਘਰੋਂ ਬਾਹਰ ਨਾ ਨਿਕਲਣ ਦੀ ਸਲਾਹ ਦਿੱਤੀ ਗਈ ਹੈ।

ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਵੀਰਵਾਰ ਤੱਕ ਮਾਨਸੂਨ ਪੰਜਾਬ ਅਤੇ ਹਰਿਆਣਾ ਦੇ ਬਾਕੀ ਜ਼ਿਲ੍ਹਿਆਂ ਵਿੱਚ ਵੀ ਪਹੁੰਚ ਜਾਵੇਗਾ। ਮੌਜੂਦਾ ਮੀਂਹ ਦਾ ਮੁੱਖ ਕਾਰਨ ਪਾਕਿਸਤਾਨ ਵੱਲੋਂ ਸਰਗਰਮ ਹੋਇਆ ਵੈਸਟਰਨ ਡਿਸਟਰਬੈਂਸ ਦੱਸਿਆ ਜਾ ਰਿਹਾ ਹੈ, ਜਿਸ ਨੇ ਮਾਨਸੂਨ ਦੀਆਂ ਗਤੀਵਿਧੀਆਂ ਨੂੰ ਹੋਰ ਤੇਜ਼ ਕਰ ਦਿੱਤਾ ਹੈ।

ਮੀਂਹ ਪੈਣ ਨਾਲ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 1.6 ਡਿਗਰੀ ਸੈਲਸੀਅਸ ਦੀ ਕਮੀ ਦਰਜ ਕੀਤੀ ਗਈ ਹੈ। ਫਿਰ ਵੀ ਸੂਬੇ ਦਾ ਔਸਤ ਤਾਪਮਾਨ ਆਮ ਨਾਲੋਂ 2.3 ਡਿਗਰੀ ਸੈਲਸੀਅਸ ਵੱਧ ਹੈ। ਮੰਗਲਵਾਰ ਨੂੰ ਫਰੀਦਕੋਟ ਪੰਜਾਬ ਦਾ ਸਭ ਤੋਂ ਗਰਮ ਜ਼ਿਲ੍ਹਾ ਰਿਹਾ, ਜਿੱਥੇ ਵੱਧ ਤੋਂ ਵੱਧ ਤਾਪਮਾਨ 43.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

Advertisement

ਟਾਪ ਹੈਡਲਾਈਨ

ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Punjab News: ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ-ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ; ਚੋਣਾਂ ਦੀ ਖਿੱਚੀ ਤਿਆਰੀ...
ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ-ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ; ਚੋਣਾਂ ਦੀ ਖਿੱਚੀ ਤਿਆਰੀ...
Punjab Police  ਦੇ 2 ਅਧਿਕਾਰੀ ਮੁਅੱਤਲ, ਡਿਊਟੀ 'ਚ ਲਾਪਰਵਾਹੀ ਪਈ ਭਾਰੀ
Punjab Police  ਦੇ 2 ਅਧਿਕਾਰੀ ਮੁਅੱਤਲ, ਡਿਊਟੀ 'ਚ ਲਾਪਰਵਾਹੀ ਪਈ ਭਾਰੀ
Advertisement

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
Embed widget