Monsoon in India: ਪੰਜਾਬ ਸਣੇ ਦਿੱਲੀ ਅਤੇ ਯੂਪੀ ਨੂੰ ਲੈ ਕੇ IMD ਵੱਲੋਂ ਮੀਂਹ ਦਾ ਅਲਰਟ ਜਾਰੀ! ਜਾਣੋ ਕਿੰਨੀ ਹੋਵੇਗੀ ਬਾਰਿਸ਼?
IMD Alert for Rain: ਮੌਸਮ ਵਿਭਾਗ ਨੇ ਇੱਕ ਦਿਨ ਪਹਿਲਾਂ ਹੀ ਪੰਜਾਬ ਨੂੰ ਲੈ ਕੇ ਅਲਰਟ ਜਾਰੀ ਕੀਤਾ ਸੀ। ਮਾਨਸੂਨ ਵੀਰਵਾਰ ਨੂੰ ਇੱਥੇ ਦਾਖਲ ਹੋ ਗਿਆ ਸੀ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ 2-3 ਦਿਨਾਂ 'ਚ ਪੰਜਾਬ ਭਰ 'ਚ ਮਾਨਸੂਨ ਦੀ ਬਾਰਿਸ਼
IMD Alert for Rain: ਭਾਰਤੀ ਮੌਸਮ ਵਿਭਾਗ (IMD) ਨੇ ਉੱਤਰੀ ਭਾਰਤ ਅਤੇ ਦਿੱਲੀ-NCR ਵਿੱਚ ਮਾਨਸੂਨ ਨੂੰ ਲੈ ਕੇ ਵੱਡੀ ਜਾਣਕਾਰੀ ਦਿੱਤੀ ਹੈ। ਆਈਐਮਡੀ ਦੇ ਵਿਗਿਆਨੀ ਸੋਮਾ ਸੇਨ ਨੇ ਸ਼ੁੱਕਰਵਾਰ ਨੂੰ ਕਿਹਾ, "ਮਾਨਸੂਨ ਅੱਜ ਅੱਗੇ ਵਧਿਆ ਹੈ... ਸਫਦਰਜੰਗ ਆਬਜ਼ਰਵੇਟਰੀ ਨੇ ਦਿੱਲੀ ਵਿੱਚ ਸਵੇਰੇ 2:30 ਵਜੇ ਤੋਂ 5:30 ਵਜੇ ਤੱਕ ਸਭ ਤੋਂ ਵੱਧ 228 ਮਿਲੀਮੀਟਰ ਬਾਰਿਸ਼ ਦਰਜ ਕੀਤੀ ਅਤੇ ਬਾਕੀ ਆਬਜ਼ਰਵੇਟਰੀਜ਼ ਵਿੱਚ ਭਾਰੀ ਬਾਰਿਸ਼ ਦਰਜ ਕੀਤੀ ਗਈ ਹੈ।"
ਉੱਤਰੀ ਭਾਰਤ ਵਿੱਚ ਭਾਰੀ ਮੀਂਹ ਜਾਰੀ ਰਹੇਗਾ
ਸੋਮਾ ਸੇਨ ਦਾ ਕਹਿਣਾ ਹੈ ਕਿ ਉੱਤਰੀ ਭਾਰਤ ਵਿੱਚ ਭਾਰੀ ਮੀਂਹ (heavy rain) ਜਾਰੀ ਰਹੇਗਾ। ਉੱਤਰੀ ਭਾਰਤ ਵਿੱਚ ਅਗਲੇ 2-3 ਦਿਨਾਂ ਵਿੱਚ, ਖਾਸ ਕਰਕੇ ਉੱਤਰ ਪ੍ਰਦੇਸ਼ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਲਈ ਵੀ ਅਸੀਂ ਕੱਲ੍ਹ ਅਤੇ ਪਰਸੋਂ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ।
ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ
ਦੱਸ ਦੇਈਏ ਕਿ ਮੌਸਮ ਵਿਭਾਗ ਨੇ ਇੱਕ ਦਿਨ ਪਹਿਲਾਂ ਹੀ ਪੰਜਾਬ ਨੂੰ ਲੈ ਕੇ ਅਲਰਟ ਜਾਰੀ ਕੀਤਾ ਸੀ। ਮਾਨਸੂਨ (monsoon) ਵੀਰਵਾਰ ਨੂੰ ਇੱਥੇ ਦਾਖਲ ਹੋ ਗਿਆ ਸੀ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ 2-3 ਦਿਨਾਂ 'ਚ ਪੰਜਾਬ ਭਰ 'ਚ ਮਾਨਸੂਨ ਦੀ ਬਾਰਿਸ਼ ਹੋਵੇਗੀ। ਆਈਐਮਡੀ ਨੇ 30 ਜੂਨ ਤੱਕ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਦਰਮਿਆਨੀ ਤੋਂ ਭਾਰੀ ਬਾਰਸ਼ ਦੀ ਭਵਿੱਖਬਾਣੀ ਕੀਤੀ ਹੈ। ਇਸ ਤੋਂ ਇਲਾਵਾ ਪੰਜਾਬ ਦੇ ਹੁਸ਼ਿਆਰਪੁਰ, ਨਵਾਂਸ਼ਹਿਰ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਮੁਹਾਲੀ ਅਤੇ ਮਲੇਰਕੋਟਲਾ ਸਮੇਤ 11 ਜ਼ਿਲ੍ਹਿਆਂ ਵਿੱਚ 30 ਜੂਨ ਤੱਕ ਭਾਰੀ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਇਨ੍ਹਾਂ ਰਾਜਾਂ ਵਿੱਚ ਮਾਨਸੂਨ ਦਾਖਲ ਹੋ ਗਿਆ ਹੈ
ਆਈਐਮਡੀ ਦਾ ਕਹਿਣਾ ਹੈ ਕਿ ਸ਼ੁੱਕਰਵਾਰ ਨੂੰ ਦੱਖਣ-ਪੱਛਮੀ ਮਾਨਸੂਨ ਪੱਛਮੀ ਰਾਜਸਥਾਨ ਦੇ ਕੁਝ ਹੋਰ ਹਿੱਸਿਆਂ, ਪੂਰਬੀ ਰਾਜਸਥਾਨ ਦੇ ਬਾਕੀ ਹਿੱਸਿਆਂ, ਹਰਿਆਣਾ ਦੇ ਕੁਝ ਹੋਰ ਜ਼ਿਲ੍ਹਿਆਂ, ਪੂਰੀ ਦਿੱਲੀ, ਪੱਛਮੀ ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਛੱਤੀਸਗੜ੍ਹ, ਪੱਛਮੀ ਬੰਗਾਲ ਦੇ ਕੁਝ ਹੋਰ ਖੇਤਰਾਂ ਵਿੱਚ ਪਹੁੰਚ ਜਾਵੇਗਾ। ਝਾਰਖੰਡ ਬਿਹਾਰ ਦੇ ਬਾਕੀ ਹਿੱਸਿਆਂ ਅਤੇ ਪੂਰਬੀ ਉੱਤਰ ਪ੍ਰਦੇਸ਼ ਦੇ ਕੁਝ ਹੋਰ ਖੇਤਰਾਂ ਤੋਂ ਅੱਗੇ ਨਿਕਲ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।