Punjab Weather Report: ਪੰਜਾਬ ਪਹੁੰਚਦਿਆਂ ਹੀ ਸੁਸਤ ਹੋਈ ਮੌਨਸੂਨ, ਮੌਸਮ ਵਿਭਾਗ ਵੱਲੋਂ ਅਗਲੇ 5 ਦਿਨਾਂ ਦੀ ਭਵਿੱਖਬਾਣੀ
ਅਗਲੇ 5 ਦਿਨਾਂ ਤੱਕ ਪੰਜਾਬ 'ਚ ਬਾਰਸ਼ ਨੂੰ ਲੈ ਕੇ ਕੋਈ ਅਲਰਟ ਨਹੀਂ। ਉਂਝ ਬੱਦਲਵਾਈ ਜਾਰੀ ਰਹੇਗੀ ਤੇ ਹੁੰਮਸ ਵਧੇਗਾ। ਸੈਟੇਲਾਈਟ ਤਸਵੀਰਾਂ ਵਿੱਚ ਵੀ ਪੰਜਾਬ ਉੱਤੇ ਕੋਈ ਖਾਸ ਬੱਦਲ ਮੰਡਰਾਉਂਦੇ ਨਜ਼ਰ ਨਹੀਂ ਆ ਰਹੇ। ਇਸ ਤੋਂ ਬਾਅਦ ਪੰਜਾਬ ਵਿੱਚ ਕਿਸੇ ਵੀ ਤਰ੍ਹਾਂ ਦੀ ਬਾਰਸ਼ ਨੂੰ ਲੈ ਕੇ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ।
Punjab Weather Report: ਪੰਜਾਬ ਵਿੱਚ ਮਾਨਸੂਨ ਨੇ ਦਸਤਕ ਦੇ ਦਿੱਤੀ ਹੈ ਪਰ ਸੂਬੇ ਵਿੱਚ ਪਹੁੰਚਦਿਆਂ ਹੀ ਮਾਨਸੂਨ ਸੁਸਤ ਹੋ ਗਈ ਹੈ। ਪਿਛਲੇ 24 ਘੰਟਿਆਂ ਦੀ ਗੱਲ ਕਰੀਏ ਤਾਂ ਸਿਰਫ਼ ਗੁਰਦਾਸਪੁਰ ਵਿੱਚ ਹੀ ਮੀਂਹ ਪਿਆ ਹੈ। ਜਦਕਿ ਪੂਰੇ ਸੂਬੇ 'ਚ ਗਰਮੀ ਤੇ ਹੁੰਮਸ ਦਾ ਮਾਹੌਲ ਰਿਹਾ। ਇਸ ਦੇ ਨਾਲ ਹੀ ਅੱਜ ਦੁਪਹਿਰ 11 ਵਜੇ ਜਾਰੀ ਅਲਰਟ ਵਿੱਚ ਕਿਹਾ ਗਿਆ ਹੈ ਕਿ ਆਉਣ ਵਾਲੇ ਕੁਝ ਘੰਟਿਆਂ ਵਿੱਚ ਸੰਗਰੂਰ, ਪਟਿਆਲਾ, ਐਸਏਐਸ ਨਗਰ ਤੇ ਫਤਿਹਗੜ੍ਹ ਸਾਹਿਬ ਵਿੱਚ ਮੀਂਹ ਪੈ ਸਕਦਾ ਹੈ।
ਮੌਸਮ ਵਿਭਾਗ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਅਗਲੇ 5 ਦਿਨਾਂ ਤੱਕ ਪੰਜਾਬ 'ਚ ਬਾਰਸ਼ ਨੂੰ ਲੈ ਕੇ ਕੋਈ ਅਲਰਟ ਨਹੀਂ। ਉਂਝ ਬੱਦਲਵਾਈ ਜਾਰੀ ਰਹੇਗੀ ਤੇ ਹੁੰਮਸ ਵਧੇਗਾ। ਸੈਟੇਲਾਈਟ ਤਸਵੀਰਾਂ ਵਿੱਚ ਵੀ ਪੰਜਾਬ ਉੱਤੇ ਕੋਈ ਖਾਸ ਬੱਦਲ ਮੰਡਰਾਉਂਦੇ ਨਜ਼ਰ ਨਹੀਂ ਆ ਰਹੇ। ਇਸ ਤੋਂ ਬਾਅਦ ਪੰਜਾਬ ਵਿੱਚ ਕਿਸੇ ਵੀ ਤਰ੍ਹਾਂ ਦੀ ਬਾਰਸ਼ ਨੂੰ ਲੈ ਕੇ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ।
ਹਾਲਾਂਕਿ ਮਾਨਸੂਨ ਦੇ ਸ਼ੁਰੂ ਹੋਣ ਦੇ ਨਾਲ ਹੀ ਤਾਪਮਾਨ 'ਚ ਗਿਰਾਵਟ ਦਰਜ ਕੀਤੀ ਗਈ ਹੈ। ਇਸ ਤੋਂ ਬਾਅਦ ਨਮੀ ਤੇ ਹੁੰਮਸ ਵਧਣ ਨਾਲ ਲੋਕਾਂ ਦੀਆਂ ਮੁਸ਼ਕਲਾਂ ਵੀ ਵਧ ਰਹੀਆਂ ਹਨ। ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦੇ ਗੁਰਦਾਸਪੁਰ ਵਿੱਚ 12 ਐਮਐਮ, ਫਰੀਦਕੋਟ ਵਿੱਚ 0.80 ਐਮਐਮ, ਫਿਰੋਜ਼ਪੁਰ ਵਿੱਚ 0.5 ਤੇ ਮੁਹਾਲੀ ਵਿੱਚ 1 ਐਮਐਮ ਮੀਂਹ ਦਰਜ ਕੀਤਾ ਗਿਆ ਹੈ। ਮੁਹਾਲੀ ਵਿੱਚ ਅੱਜ ਵੀ ਬਾਰਸ਼ ਹੋਈ ਹੈ। ਇਸ ਤੋਂ ਇਲਾਵਾ ਪੰਜਾਬ ਵਿੱਚ ਕਿਤੇ ਵੀ ਮੀਂਹ ਨਹੀਂ ਪਿਆ।
ਮੌਸਮ ਵਿਭਾਗ ਵੱਲੋਂ ਸਵੇਰੇ ਜਾਰੀ ਕੀਤੇ ਗਏ ਘੱਟੋ-ਘੱਟ ਤਾਪਮਾਨ ਵਿੱਚ ਪੰਜਾਬ ਵਿੱਚ ਪਿਛਲੇ ਦਿਨ ਨਾਲੋਂ 1.1 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ। ਜਦਕਿ ਆਮ ਨਾਲੋਂ 1.8 ਡਿਗਰੀ ਤਾਪਮਾਨ ਵੱਧ ਦਰਜ ਕੀਤਾ ਜਾ ਰਿਹਾ ਹੈ। ਅੱਜ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ 33 ਤੋਂ 35 ਡਿਗਰੀ ਦੇ ਆਸ-ਪਾਸ ਰਹਿਣ ਦਾ ਅਨੁਮਾਨ ਹੈ। ਕਈ ਵਾਰ ਬੱਦਲ ਛਾਏ ਰਹਿਣਗੇ, ਪਰ ਜ਼ਿਆਦਾਤਰ ਸਮਾਂ ਧੁੱਪ ਰਹੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।