Monsoon Punjab-  ਰਾਜਸਥਾਨ, ਪੰਜਾਬ, ਹਰਿਆਣਾ ਸਮੇਤ ਕਈ ਰਾਜਾਂ ਵਿੱਚ ਗਰਮੀ ਨੇ ਰਿਕਾਰਡ ਤੋੜ ਦਿੱਤੇ ਹਨ। ਦਿੱਲੀ, ਨੋਇਡਾ, ਗ੍ਰੇਟਰ ਨੋਇਡਾ, ਗਾਜ਼ੀਆਬਾਦ, ਗੁਰੂਗ੍ਰਾਮ ਅਤੇ ਆਸਪਾਸ ਦੇ ਇਲਾਕਿਆਂ ‘ਚ ਵੀ ਭਿਆਨਕ ਗਰਮੀ ਤੋਂ ਲੋਕ ਪਰੇਸ਼ਾਨ ਹਨ। 


ਮੌਸਮ ਵਿਭਾਗ ਦਾ ਕਹਿਣਾ ਹੈ ਕਿ ਫਿਲਹਾਲ ਦੋਵਾਂ ਸੂਬਿਆਂ 'ਚ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। 1 ਜੂਨ ਨੂੰ ਕੇਰਲ 'ਚ ਮਾਨਸੂਨ ਦੇ ਆਉਣ ਤੋਂ ਬਾਅਦ 28 ਜੂਨ ਦੇ ਆਸ-ਪਾਸ ਪੰਜਾਬ-ਹਰਿਆਣਾ 'ਚ ਬਾਰਿਸ਼ ਹੋਵੇਗੀ। ਇਸ ਦਾ ਮਤਲਬ ਹੈ ਕਿ ਦੋਵਾਂ ਰਾਜਾਂ ਨੂੰ ਮੀਂਹ ਦਾ ਇੰਤਜ਼ਾਰ ਕਰਨਾ ਪਵੇਗਾ ਅਤੇ ਤਾਪਮਾਨ ਦੇ ਘਟਣ ਦੀ ਕੋਈ ਸੰਭਾਵਨਾ ਨਹੀਂ ਹੈ। ਹਾਲਾਂਕਿ ਇਸ ਦੌਰਾਨ ਮੌਸਮੀ (monsoon) ਰੁਝਾਨ 'ਚ ਬਦਲਾਅ ਕਾਰਨ ਸੂਬੇ 'ਚ ਕੁਝ ਰਾਹਤ ਮਿਲ ਸਕਦੀ ਹੈ।


ਮੌਸਮ ਵਿਭਾਗ ਨੇ ਆਖਿਆ ਹੈ ਕਿ ਪੰਜਾਬ ਅਤੇ ਹਰਿਆਣਾ ਵਿੱਚ ਗਰਮੀ ਦਾ ਕਹਿਰ ਜਾਰੀ ਰਹੇਗਾ। ਉਨ੍ਹਾਂ ਮੁਤਾਬਕ ਇਨ੍ਹਾਂ ਰਾਜਾਂ ਵਿੱਚ ਅਗਲੇ 5 ਤੋਂ 7 ਦਿਨਾਂ ਤੱਕ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਹੁਣ ਤੱਕ ਦੀ ਭਵਿੱਖਬਾਣੀ ਇਹ ਕਹਿ ਰਹੀ ਹੈ ਕਿ ਮਾਨਸੂਨ 1 ਜੂਨ ਨੂੰ ਕੇਰਲ 'ਚ ਪਹੁੰਚੇਗਾ। ਪੰਜਾਬ-ਹਰਿਆਣਾ ਤੱਕ ਮੌਨਸੂਨ ਦੇ 19-20 ਜੂਨ ਦੇ ਆਸ-ਪਾਸ ਪਹੁੰਚਣ ਦੀ ਉਮੀਦ ਕੀਤੀ ਜਾ ਰਹੀ ਹੈ। ਇਹ 3-4 ਦਿਨ ਅੱਗੇ ਪਿੱਛੇ ਵੀ ਹੋ ਸਕਦਾ ਹੈ। ਮੌਸਮ ਵਿਭਾਗ ਦੀ ਜਾਣਕਾਰੀ ਮੁਤਾਬਕ 20 ਤੋਂ 25 ਜੂਨ ਤੱਕ ਮਾਨਸੂਨ ਪੰਜਾਬ ਨੂੰ ਕਵਰ ਕਰ ਲਏਗਾ ਅਤੇ ਉਮੀਦ ਕੀਤੀ ਜਾ ਰਹੀ ਹੈ ਕਿ 2 ਜੁਲਾਈ ਤੱਕ ਪੂਰਾ ਦੇਸ ਕਵਰ ਹੋ ਜਾਵੇਗਾ।


ਇਸ ਦੌਰਾਨ ਹੀਟ ਵੇਵ ਕਾਰਨ ਲੋਕਾਂ ਨੂੰ ਸਿਹਤ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਅਜਿਹੇ 'ਚ ਸੂਬਾ ਸਰਕਾਰਾਂ ਨੇ ਵੀ ਲੋਕਾਂ ਨੂੰ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਹੈ। ਗਰਮੀ ਤੋਂ ਬਚਣ ਲਈ ਲੋੜੀਂਦੀ ਮਾਤਰਾ ਵਿੱਚ ਪਾਣੀ ਪੀਣਾ ਅਤੇ ਛਾਂ ਵਿੱਚ ਰਹਿਣਾ ਜ਼ਰੂਰੀ ਹੈ। ਬਾਹਰ ਜਾਣ ਸਮੇਂ ਛੱਤਰੀ, ਪਾਣੀ ਲੈ ਕੇ ਜਾਣ ਅਤੇ ਹਲਕੇ ਰੰਗ ਦੇ ਕੱਪੜੇ ਪਹਿਨਣ ਤੋਂ ਇਲਾਵਾ ਬਜ਼ੁਰਗਾਂ ਅਤੇ ਬੱਚਿਆਂ ਦਾ ਖਾਸ ਖਿਆਲ ਰੱਖਣ ਦੀ ਵੀ ਸਲਾਹ ਦਿੱਤੀ ਜਾ ਰਹੀ ਹੈ।


ਦੱਸ ਦਈਏ ਕਿ ਰਾਜਸਥਾਨ, ਪੰਜਾਬ, ਹਰਿਆਣਾ ਸਮੇਤ ਕਈ ਰਾਜਾਂ ਵਿੱਚ ਗਰਮੀ ਨੇ ਰਿਕਾਰਡ ਤੋੜ ਦਿੱਤੇ ਹਨ। ਦਿੱਲੀ, ਨੋਇਡਾ, ਗ੍ਰੇਟਰ ਨੋਇਡਾ, ਗਾਜ਼ੀਆਬਾਦ, ਗੁਰੂਗ੍ਰਾਮ ਅਤੇ ਆਸਪਾਸ ਦੇ ਇਲਾਕਿਆਂ ‘ਚ ਵੀ ਭਿਆਨਕ ਗਰਮੀ (Weather Upadate) ਤੋਂ ਲੋਕ ਪਰੇਸ਼ਾਨ ਹਨ। ਮੌਸਮ ਵਿਭਾਗ ਅਨੁਸਾਰ ਅੱਜ ਅਤੇ ਆਉਣ ਵਾਲੇ ਦਿਨਾਂ ਵਿੱਚ ਦਿੱਲੀ, ਉੱਤਰ ਪ੍ਰਦੇਸ਼, ਹਰਿਆਣਾ, ਰਾਜਸਥਾਨ, ਮੱਧ ਪ੍ਰਦੇਸ਼ ਅਤੇ ਬਿਹਾਰ ਵਿੱਚ ਤਾਪਮਾਨ 43 ਤੋਂ 45 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ।