Moosewala Murder: ਪਰਿਵਾਰ ਦੀ ਸਹਿਮਤੀ ਤੋਂ ਬਾਅਦ ਸਿਵਲ ਹਸਪਤਾਲ 'ਚ ਹੋਇਆ ਮੂਸੇਵਾਲਾ ਦਾ ਪੋਸਟਮਾਰਟਮ, ਭਲਕੇ ਹੋਵੇਗਾ ਸਸਕਾਰ
Moosewala Murder ਕਾਂਗਰਸੀ ਆਗੂ ਅਤੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਅੱਜ ਦੁਪਹਿਰ ਬਾਅਦ ਉਹਨਾਂ ਦਾ ਪੋਸਟਮਾਰਟਮ ਕੀਤਾ ਗਿਆ।
ਮਾਨਸਾ: ਕਾਂਗਰਸੀ ਆਗੂ ਅਤੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਅੱਜ ਦੁਪਹਿਰ ਬਾਅਦ ਉਹਨਾਂ ਦਾ ਪੋਸਟਮਾਰਟਮ ਕੀਤਾ ਗਿਆ। ਪੰਜ ਡਾਕਟਰਾਂ ਦੀ ਟੀਮ ਵੱਲੋਂ ਸਿਵਲ ਹਸਪਤਾਲ ਵਿੱਚ ਸਿੱਧੂ ਮੂਸੇਵਾਲਾ ਦਾ ਪੋਸਟਮਾਰਟਮ ਕੀਤਾ ਗਿਆ ਅਤੇ ਜਾਣਕਾਰੀ ਮੁਤਾਬਕ ਭਲਕੇ ਮੂਸੇਵਾਲਾ ਪਿੰਡ 'ਚ ਮਰਹੂਮ ਗਾਇਕ ਦਾ ਸਸਕਾਰ ਕੀਤਾ ਜਾਵੇਗਾ।
ਦੱਸਿਆ ਜਾ ਰਿਹਾ ਹੈ ਕਿ ਮੂਸੇਵਾਲਾ ਦੇ ਸਰੀਰ 'ਤੇ ਦੋ ਦਰਜਨ ਦੇ ਕਰੀਬ ਗੋਲੀਆਂ ਦੇ ਨਿਸ਼ਾਨ ਮਿਲੇ ਹਨ। ਰਿਪੋਰਟ ਮੁਤਾਬਕ ਜ਼ਿਆਦਾ ਖੂਨ ਵਹਿਣ ਕਾਰਨ ਮੌਤ ਹੋਈ ਦੱਸੀ ਜਾ ਰਹੀ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਤਿੰਨ ਤਰ੍ਹਾਂ ਦੇ ਹਥਿਆਰਾਂ ਤੋਂ ਗੋਲੀਆਂ ਚਲਾਈਆਂ ਗਈਆਂ ਹਨ। ਹਾਲਾਂਕਿ ਅਜੇ ਇਹ ਜਾਣਕਾਰੀ ਸਾਹਮਣੇ ਨਹੀਂ ਆਈ ਕਿ ਉਹਨਾਂ ਦੇ ਸਰੀਰ 'ਤੇ ਕਿੰਨੀਆਂ ਗੋਲੀਆਂ ਲੱਗੀਆਂ ਹਨ। ਪੋਸਟ ਮਾਰਟਮ ਦੌਰਾਨ ਹਸਪਤਾਲ ਦੇ ਬਾਹਰ ਭਾਰੀ ਪੁਲਿਸ ਫੋਰਸ ਦੀ ਤਾਇਨਾਤੀ ਕੀਤੀ ਗਈ ਸੀ। ਜਾਣਕਾਰੀ ਅਨੁਸਾਰ ਵਸੇਰਾ ਦੇ ਸੈਂਪਲ ਲੈ ਕੇ ਅਗਲੇਰੀ ਜਾਂਚ ਲਈ ਭੇਜ ਦਿੱਤੇ ਗਏ ਹਨ। ਇਸ ਦੇ ਨਾਲ ਹੀ ਅਜੇ ਤੱਕ ਪੋਸਟਮਾਰਟਮ ਦੇ ਨਤੀਜੇ ਪੁਲਿਸ ਨਾਲ ਸਾਂਝੇ ਨਹੀਂ ਕੀਤੇ ਗਏ ਹਨ।
ਦਸ ਦਈਏ ਕਿ ਪਹਿਲਾਂ ਪਰਿਵਾਰ ਵੱਲੋਂ ਪੋਸਟਮਾਰਟਮ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਗਿਆ ਸੀ। ਉਹਨਾਂ ਵੱਲੋਂ ਪਹਿਲਾਂ ਦੋਸ਼ੀਆਂ ਦੀ ਗ੍ਰਿਫਤਾਰੀ ਹੋਣ ਤੋਂ ਬਾਅਦ ਹੀ ਪੋਸਟਮਾਰਟਮ ਦੀ ਗੱਲ ਆਖੀ ਗਈ ਸੀ।
ਪੰਜਾਬ ਦੇ ਮਾਨਸਾ ਥਾਣੇ ਵਿੱਚ ਫੋਰੈਂਸਿਕ ਟੀਮ ਗਾਇਕ ਦੀ ਕਾਰ ਦੀ ਜਾਂਚ ਕਰ ਰਹੀ ਹੈ। ਕਾਰ ਦੇ ਅਗਲੇ ਅਤੇ ਦੋਵੇਂ ਪਾਸੇ ਕਈ ਗੋਲੀਆਂ ਦੇ ਛੇਕ ਹਨ, ਜੋ ਦਰਸਾਉਂਦੇ ਹਨ ਕਿ ਕਾਰ ਨੂੰ ਘੇਰ ਲਿਆ ਗਿਆ ਸੀ ਅਤੇ ਕਈ ਰਾਉਂਡ ਫਾਇਰ ਕੀਤੇ ਗਏ ਸਨ।
28 ਸਾਲਾ ਗਾਇਕ ਦੇ ਪਿਤਾ ਬਲਕੌਰ ਸਿੰਘ ਨੇ ਦੱਸਿਆ ਕਿ ਉਹ ਸੂਬਾ ਸਰਕਾਰ ਵੱਲੋਂ ਦਿੱਤੇ ਦੋ ਗੰਨਮੈਨਾਂ ਸਮੇਤ ਇੱਕ ਵੱਖਰੀ ਕਾਰ ਵਿੱਚ ਆਪਣੇ ਪੁੱਤਰ ਦਾ ਪਿੱਛਾ ਕਰ ਰਹੇ ਸਨ। ਇਸ ਦੌਰਾਨ ਉਹਨਾਂ ਨੇ ਇੱਕ ਕਾਰ ਨੂੰ ਸਿੰਗਰ ਦਾ ਪਿੱਛਾ ਕਰਦੇ ਦੇਖਿਆ।
ਮੂਸੇਵਾਲਾ ਦੇ ਪਿਤਾ ਨੇ ਦੱਸਿਆ ਕਿ, ‘ਐਤਵਾਰ ਨੂੰ ਮੇਰਾ ਲੜਕਾ ਆਪਣੇ ਦੋਸਤਾਂ ਗੁਰਵਿੰਦਰ ਸਿੰਘ ਅਤੇ ਗੁਰਪ੍ਰੀਤ ਸਿੰਘ ਨਾਲ ਥਾਰ ਕਾਰ ਵਿੱਚ ਜਾ ਰਿਹਾ ਸੀ। ਉਹ ਬੁਲੇਟ ਪਰੂਫ਼ ਫਾਰਚੂਨਰ ਕਾਰ ਅਤੇ ਦੋ ਗਾਰਡ ਆਪਣੇ ਨਾਲ ਨਹੀਂ ਲੈ ਕੇ ਗਿਆ।






















