ਚੰਡੀਗੜ੍ਹ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਦੇ ਜਾਂਚ ਅਧਿਕਾਰੀ ਅੰਗਰੇਜ਼ ਸਿੰਘ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਉਨ੍ਹਾਂ ਦੀ ਥਾਂ 'ਤੇ ਗੁਰਲਾਲ ਸਿੰਘ ਨੂੰ ਜਾਂਚ ਅਧਿਕਾਰੀ ਨਿਯੁਕਤ ਕੀਤਾ ਗਿਆ ਹੈ। ਮਾਨਸਾ ਸਦਰ ਥਾਣੇ ਦੇ ਐਸਐਚਓ ਅੰਗਰੇਜ਼ ਸਿੰਘ ਨੂੰ ਉਨ੍ਹਾਂ ਦੇ ਥਾਣਾ ਖੇਤਰ ਦੀ ਹੱਦ ਅੰਦਰ ਸਿੱਧੂ ਮੂਸੇਵਾਲਾ ਦੇ ਕਤਲ ਲਈ ਜਾਂਚ ਅਧਿਕਾਰੀ ਨਿਯੁਕਤ ਕੀਤਾ ਗਿਆ ਸੀ।
ਮਾਨਸਾ ਦੇ ਐਸਐਸਪੀ ਗੌਰਵ ਤੁਰਾ ਨੇ ਅੰਗਰੇਜ਼ ਸਿੰਘ ਦੀ ਬਦਲੀ ਨੂੰ ਪੁਲੀਸ ਵਿਭਾਗ ਦੀ ਰੁਟੀਨ ਕਾਰਵਾਈ ਦੱਸਿਆ ਹੈ। ਇਸ ਦੇ ਨਾਲ ਹੀ ਚਰਚਾ ਹੈ ਕਿ ਉਕਤ ਜਾਂਚ ਅਧਿਕਾਰੀ ਨੂੰ ਗੈਂਗਸਟਰਾਂ ਵੱਲੋਂ ਲਗਾਤਾਰ ਧਮਕੀਆਂ ਮਿਲ ਰਹੀਆਂ ਸੀ। ਉਸ ਨੂੰ ਗੈਂਗਸਟਰਾਂ ਵੱਲੋਂ ਧਮਕੀਆਂ ਦਿੱਤੀਆਂ ਜਾ ਰਹੀਆਂ ਸੀ ਜੋ ਮੂਸੇਵਾਲਾ ਦੇ ਕਾਤਲਾਂ ਦੇ ਸਮਰਥਕ ਹਨ।ਜ਼ਿਕਰਯੋਗ ਹੈ ਕਿ ਜਦੋਂ ਸਿੱਧੂ ਮੂਸੇਵਾਲਾ ਦਾ ਕਤਲ ਹੋਇਆ ਸੀ, ਉਦੋਂ ਵੀ ਮਾਨਸਾ ਥਾਣੇ ਦੀ ਸੁਰੱਖਿਆ ਵਧਾ ਦਿੱਤੀ ਗਈ ਸੀ ਅਤੇ ਥਾਣੇ ਦਾ ਮੁੱਖ ਗੇਟ ਬੰਦ ਰੱਖਿਆ ਗਿਆ ਸੀ।
ਐਸਐਸਪੀ ਗੌਰਵ ਤੋਰਾ ਨੇ ਦੱਸਿਆ ਕਿ ਗੈਂਗਸਟਰਾਂ ਦੀਆਂ ਧਮਕੀਆਂ ਕਾਰਨ ਅੰਗਰੇਜ਼ ਸਿੰਘ ਦੀ ਬਦਲੀ ਨਹੀਂ ਕੀਤੀ ਗਈ ਹੈ। ਸਿੱਧੂ ਮੂਸੇਵਾਲਾ ਕਤਲ ਕਾਂਡ ਦੀ ਜਾਂਚ ਐਸਆਈਟੀ ਵੱਲੋਂ ਕੀਤੀ ਜਾ ਰਹੀ ਹੈ ਅਤੇ ਥਾਣਾ ਸਦਰ ਖੇਤਰ ਵਿੱਚ ਵਾਪਰੀ ਘਟਨਾ ਕਾਰਨ ਅੰਗਰੇਜ਼ ਸਿੰਘ ਨੂੰ ਜਾਂਚ ਅਧਿਕਾਰੀ ਬਣਾਇਆ ਗਿਆ ਸੀ। ਹੁਣ ਅੰਗਰੇਜ਼ ਸਿੰਘ ਨੂੰ ਬੁਢਲਾਡਾ ਥਾਣੇ ਦਾ ਐਸਐਚਓ ਅਤੇ ਗੁਰਲਾਲ ਸਿੰਘ ਨੂੰ ਮਾਨਸਾ ਸਦਰ ਥਾਣੇ ਦਾ ਐਸਐਚਓ ਲਾਇਆ ਗਿਆ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ