ਪੜਚੋਲ ਕਰੋ

ਅਕਾਲੀ ਦਲ 'ਚ ਹੋਣਗੇ ਹੋਰ ਧਮਾਕੇ, ਸਿੱਖ ਸਿਆਸਤ ਲੈ ਸਕਦੀ ਨਵਾਂ ਮੋੜ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਵਿੱਚ ਦੋ ਵੱਡੇ ਧਮਾਕਿਆਂ ਤੋਂ ਬਾਅਦ ਅਜੇ ਹੋਰ ਬਲਾਸਟ ਹੋਣ ਵਾਲੇ ਹਨ। ਟਕਸਾਲੀ ਲੀਡਰ ਸੁਖਦੇਵ ਸਿੰਘ ਢੀਂਡਸਾ ਤੇ ਰਣਜੀਤ ਸਿੰਘ ਬ੍ਰਹਮਪੁਰਾ ਤੋਂ ਬਾਅਦ ਡਾ. ਰਤਨ ਸਿੰਘ ਅਜਨਾਲਾ ਵੀ ਅਸਤੀਫਾ ਦੇਣਗੇ। ਉਹ ਅੱਜ ਬ੍ਰਹਮਪੁਰਾ ਦੇ ਨਾਲ ਮੌਜੂਦ ਸਨ ਪਰ ਉਨ੍ਹਾਂ ਕਿਹਾ ਕਿ ਸਹੀ ਸਮਾਂ ਆਉਣ 'ਤੇ ਅਸਤੀਫਾ ਦੇ ਦੇਣਗੇ। ਇਨ੍ਹਾਂ ਲੀਡਰਾਂ ਨੇ ਦਾਅਵਾ ਕੀਤਾ ਕਿ ਸੇਵਾ ਸਿੰਘ ਸੇਖਵਾਂ ਸਣੇ ਉਨ੍ਹਾਂ ਨਾਲ ਹੋਰ ਕਈ ਲੀਡਰ ਹਨ ਤੇ ਇਹ ਕਾਫਲਾ ਵਧਦਾ ਜਾ ਰਿਹਾ ਹੈ।   ਸੂਤਰਾਂ ਮੁਤਾਬਕ ਇਨ੍ਹਾਂ ਲੀਡਰਾਂ ਦੇ ਰਣਨੀਤੀ ਹੈ ਕਿ ਅਕਾਲੀ ਦਲ ਨੂੰ ਹੌਲੀ-ਹੌਲੀ ਲਗਾਤਾਰ ਝਟਕੇ ਦਿੱਤੇ ਜਾਣ। ਇਹ ਵੀ ਪਤਾ ਲੱਗਾ ਹੈ ਕਿ ਇਨ੍ਹਾਂ ਲੀਡਰਾਂ ਦਾ ਤਾਲਮੇਲ ਬਰਗਾੜੀ ਮੋਰਚਾ ਦੇ ਲੀਡਰਾਂ ਨਾਲ ਬਣਿਆ ਹੋਇਆ ਹੈ। ਇਸ ਲਈ ਆਉਂਦੇ ਦਿਨਾਂ ਵਿੱਚ ਸਿੱਖ ਸਿਆਸਤ ਕੋਈ ਨਵਾਂ ਮੋੜ ਲੈ ਸਕਦੀ ਹੈ। ਇਸ ਮੌਕੇ ਡਾਕਟਰ ਰਤਨ ਸਿੰਘ ਅਜਨਾਲਾ ਨੇ ਕਿਹਾ ਕਿ ਸਾਡਾ ਕਾਫ਼ਲਾ ਵੱਡਾ ਹੋ ਰਿਹਾ ਹੈ। ਇਸ ਕਾਫ਼ਲੇ ਨੂੰ ਲੋਕ ਵੱਡਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਦੇ ਅਹੁਦੇ ਤੋਂ ਛੇਤੀ ਹੀ ਅਸਤੀਫ਼ਾ ਦੇ ਦੇਣਗੇ। ਉਨ੍ਹਾਂ ਨੇ ਕਿਹਾ ਕਿ ਸੇਵਾ ਸਿੰਘ ਸੇਖਵਾਂ ਵੀ ਉਨ੍ਹਾਂ ਦੇ ਨਾਲ ਹਨ ਪਰ ਅੱਜ ਚੰਡੀਗੜ੍ਹ ਕੰਮ ਸੀ। ਇਸ ਲਈ ਨਾਲ ਨਹੀਂ ਆ ਸਕੇ। ਉਧਰ, ਬ੍ਰਹਮਪੁਰਾ ਨੇ ਚਾਹੇ ਸਿਹਤ ਦਾ ਹਵਾਲਾ ਦੇ ਕੇ ਅਸਤੀਫਾ ਦਿੱਤਾ ਹੈ ਪਰ ਉਨ੍ਹਾਂ ਦੀਆਂ ਟਿੱਪਣੀਆਂ ਸਪਸ਼ਟ ਕਰ ਗਈਆਂ ਕਿ ਉਨ੍ਹਾਂ ਨੇ ਸੁਖਬੀਰ ਬਾਦਲ ਤੇ ਬਿਕਰਮ ਮਜੀਠੀਆ ਦੀ ਕਾਰਜਸ਼ੈਲੀ ਤੋਂ ਅੱਕ ਕੇ ਅਸਤੀਫਾ ਦਿੱਤਾ ਹੈ। ਇਸ ਤੋਂ ਇਲਾਵਾ ਡੇਰਾ ਮੁਖੀ ਨੂੰ ਮਾਫੀ ਦੇ ਮਾਮਲੇ 'ਤੇ ਵੀ ਉਹ ਲੀਡਰਸ਼ਿਪ ਤੋਂ ਔਖੇ ਨਜ਼ਰ ਆਏ। ਬ੍ਰਹਮਪੁਰਾ ਤੋਂ ਜਦੋਂ ਪੁੱਛਿਆ ਗਿਆ ਕਿ ਸੀਨੀਅਰ ਲੀਡਰਾਂ ਦੇ ਅਸਤੀਫਿਆਂ ਮਗਰੋਂ ਪਾਰਟੀ ਕੌਣ ਸੰਭਾਲੇਗਾ। ਇਸ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਤੇ ਬਿਕਰਮ ਮਜੀਠੀਆ ਵਗਰੇ ਵੱਡੇ ਲੀਡਰ ਆਪੇ ਪਾਰਟੀ ਚਲਾ ਲੈਣਗੇ। ਉਨ੍ਹਾਂ ਕਿਹਾ ਕਿ ਡੇਰਾ ਸਿਰਸਾ ਮੁਖੀ ਨੂੰ ਦਿੱਤੀ ਮਾਫ਼ੀ ਨੇ ਸੱਤਿਆਨਾਸ ਕਰਕੇ ਰੱਖ ਦਿੱਤਾ। ਬ੍ਰਹਮਪੁਰਾ ਪ੍ਰਕਾਸ਼ ਸਿੰਘ ਬਾਦਲ ਨਾਲ ਵੀ ਖਾਸੇ ਨਾਰਾਜ਼ ਦਿਖੇ। ਉਨ੍ਹਾਂ ਕਿਹਾ ਕਿ ਸੱਤ ਅਕਤੂਬਰ ਦੀ ਰੈਲੀ ਤੋਂ ਬਾਅਦ ਕੋਈ ਸੰਪਰਕ ਨਹੀਂ ਹੋਇਆ। ਬ੍ਰਹਮਪੁਰਾ ਨੇ ਇਹ ਵੀ ਦੱਸਿਆ ਕਿ ਬਾਦਲ ਨੇ ਪਹਿਲਾਂ ਵੀ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਸੀ ਪਰ ਸੰਪਰਕ ਨਹੀਂ ਹੋ ਸਕਿਆ।

ਟਾਪ ਹੈਡਲਾਈਨ

Punjab News : CM ਮਾਨ ਤੇ ਸੁਖਬੀਰ ਬਾਦਲ ਖ਼ਿਲਾਫ਼ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ! 2 ਸੀਟਾਂ ਤੋਂ ਭਰਨਗੇ ਨਾਮਜ਼ਦਗੀ
Punjab News : CM ਮਾਨ ਤੇ ਸੁਖਬੀਰ ਬਾਦਲ ਖ਼ਿਲਾਫ਼ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ! 2 ਸੀਟਾਂ ਤੋਂ ਭਰਨਗੇ ਨਾਮਜ਼ਦਗੀ
Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ
Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ
Punjab News : ਕੈਪਟਨ ਦੇ ਸਾਬਕਾ OSD ਸਮੇਤ 3 ਨੂੰ ਹਾਈਕੋਰਟ ਤੋਂ ਰਾਹਤ, 65 ਲੱਖ ਦੇ ਕਥਿਤ ਗਬਨ ਮਾਮਲੇ 'ਚ ਕਾਰਵਾਈ 'ਤੇ ਰੋਕ
Punjab News : ਕੈਪਟਨ ਦੇ ਸਾਬਕਾ OSD ਸਮੇਤ 3 ਨੂੰ ਹਾਈਕੋਰਟ ਤੋਂ ਰਾਹਤ, 65 ਲੱਖ ਦੇ ਕਥਿਤ ਗਬਨ ਮਾਮਲੇ 'ਚ ਕਾਰਵਾਈ 'ਤੇ ਰੋਕ
Rajbir Ghumman News : CM ਮਾਨ ਦੇ OSD ਘੁੰਮਣ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ, ਸਿੰਗਲ ਬੈਂਚ ਨੇ ਸੁਣਵਾਈ ਤੋਂ ਕੀਤਾ ਇਨਕਾਰ
Rajbir Ghumman News : CM ਮਾਨ ਦੇ OSD ਘੁੰਮਣ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ, ਸਿੰਗਲ ਬੈਂਚ ਨੇ ਸੁਣਵਾਈ ਤੋਂ ਕੀਤਾ ਇਨਕਾਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...
Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...
ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ
ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ
Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ
Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ
Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ
Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ
Punjab News : CM ਮਾਨ ਤੇ ਸੁਖਬੀਰ ਬਾਦਲ ਖ਼ਿਲਾਫ਼ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ! 2 ਸੀਟਾਂ ਤੋਂ ਭਰਨਗੇ ਨਾਮਜ਼ਦਗੀ
Punjab News : CM ਮਾਨ ਤੇ ਸੁਖਬੀਰ ਬਾਦਲ ਖ਼ਿਲਾਫ਼ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ! 2 ਸੀਟਾਂ ਤੋਂ ਭਰਨਗੇ ਨਾਮਜ਼ਦਗੀ
 Punjab News : ਪੰਜਾਬ ਦੇ ਇਨ੍ਹਾਂ ਸ਼ਹਿਰਾਂ ’ਚ ਲੱਗੀਆਂ ਸਖ਼ਤ ਪਾਬੰਦੀਆਂ, ਜ਼ਿਲ੍ਹਾ ਮੈਜਿਸਟ੍ਰੇਟਾਂ ਨੇ ਜਾਰੀ ਕੀਤੇ ਹੁਕਮ
 Punjab News : ਪੰਜਾਬ ਦੇ ਇਨ੍ਹਾਂ ਸ਼ਹਿਰਾਂ ’ਚ ਲੱਗੀਆਂ ਸਖ਼ਤ ਪਾਬੰਦੀਆਂ, ਜ਼ਿਲ੍ਹਾ ਮੈਜਿਸਟ੍ਰੇਟਾਂ ਨੇ ਜਾਰੀ ਕੀਤੇ ਹੁਕਮ
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ
Embed widget