Punjab News:  ਮੋਹਾਲੀ ਜ਼ਿਲੇ 'ਚ ਪਿਛਲੇ ਦਿਨੀਂ ਹੋਈ ਲਗਾਤਾਰ ਬਾਰਿਸ਼ ਕਾਰਨ ਮੋਹਾਲੀ ਜ਼ਿਲ੍ਹੇ 'ਚ ਕਾਫੀ ਨੁਕਸਾਨ ਹੋਇਆ ਹੈ। ਹੁਣ ਮੁਹਾਲੀ ਪ੍ਰਸ਼ਾਸਨ ਨੁਕਸਾਨ ਦਾ ਮੁਲਾਂਕਣ ਕਰ ਰਿਹਾ ਹੈ। ਇਸ ਦੇ ਨਾਲ ਹੀ ਮੁਹਾਲੀ ਜ਼ਿਲ੍ਹੇ ਨੂੰ ਮੁੜ ਲੀਹ ’ਤੇ ਲਿਆਉਣ ਲਈ ਹੋਏ ਨੁਕਸਾਨ ਨੂੰ ਵੀ ਠੀਕ ਕੀਤਾ ਜਾ ਰਿਹਾ ਹੈ।


ਜ਼ਿਕਰਯੋਗ ਹੈ ਕਿ ਜਲ ਸਪਲਾਈ ਵਿਭਾਗ ਨੇ ਮੁਹਾਲੀ ਪ੍ਰਸ਼ਾਸਨ ਨੂੰ ਇੱਕ ਰਿਪੋਰਟ ਸੌਂਪੀ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਸੀਵਰੇਜ ਦੀਆਂ ਪਾਈਪਾਂ ਅਤੇ ਵਾਟਰ ਸਪਲਾਈ ਲਾਈਨਾਂ ਸਮੇਤ ਕੁੱਲ 173 ਪਾਈਪ ਲਾਈਨਾਂ ਖਰਾਬ ਹੋ ਚੁੱਕੀਆਂ ਹਨ। ਹੜ੍ਹਾਂ ਕਾਰਨ 130 ਤੋਂ ਵੱਧ ਸੜਕਾਂ ਵੀ ਨੁਕਸਾਨੀਆਂ ਗਈਆਂ ਹਨ।


ਇਸ ਦੇ ਨਾਲ ਹੀ ਜ਼ਿਲ੍ਹਾ ਪ੍ਰਸ਼ਾਸਨ ਦਾ ਦਾਅਵਾ ਹੈ ਕਿ ਮੁਰੰਮਤ ਦਾ ਕੰਮ ਚੱਲ ਰਿਹਾ ਹੈ ਅਤੇ ਜਲਦੀ ਹੀ ਪੂਰਾ ਕਰ ਲਿਆ ਜਾਵੇਗਾ, ਪਰ ਫਿਰ ਵੀ ਮੀਂਹ ਪੈਣ ਦਾ ਡਰ ਬਣਿਆ ਹੋਇਆ ਹੈ, ਕਿਉਂਕਿ ਮਾਨਸੂਨ ਅਜੇ ਸਰਗਰਮ ਹੈ ਅਤੇ ਜੇ ਅਜਿਹੀ ਬਾਰਿਸ਼ ਦੁਬਾਰਾ ਹੋਈ ਤਾਂ ਹੋਰ ਨੁਕਸਾਨ ਹੋਣ ਦਾ ਖਦਸ਼ਾ ਹੈ। 


ਪੰਜਾਬ ਦੇ ਤਾਜ਼ਾ ਹਲਾਤ


ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸ਼ਨੀਵਾਰ ਰਾਤ ਤੋਂ ਮੀਂਹ ਦਾ ਦੂਜਾ ਦੌਰ ਸ਼ੁਰੂ ਹੋ ਗਿਆ। ਹੜ੍ਹ ਵਰਗੀ ਸਥਿਤੀ ਦਾ ਸਾਹਮਣਾ ਕਰ ਰਹੇ ਲੋਕ ਫਿਰ ਤੋਂ ਪ੍ਰੇਸ਼ਾਨ ਹਨ। ਹੁਸ਼ਿਆਰਪੁਰ ਦੇ ਦਸੂਹਾ ਵਿੱਚ ਸਭ ਤੋਂ ਵੱਧ 72 ਮਿ.ਮੀ. ਮੀਂਹ ਪਿਆ ਹੈ ਜਿਸ ਨਾਲ ਕਿਸਾਨਾਂ ਦੀ ਹਜ਼ਾਰਾਂ ਏਕੜ ਫਸਲ ਪਾਣੀ ਵਿੱਚ ਡੁੱਬ ਗਈ ਹੈ। ਪੌਂਗ ਡੈਮ ਤੋਂ ਐਤਵਾਰ ਸ਼ਾਮ 6 ਵਜੇ ਬਿਆਸ ਦਰਿਆ ਵਿੱਚ 22300 ਕਿਊਸਿਕ ਪਾਣੀ ਛੱਡਿਆ ਗਿਆ। ਪੰਜਾਬ ਵਿੱਚ 1414 ਪਿੰਡ ਅਤੇ ਹਰਿਆਣਾ ਵਿੱਚ 1298 ਪਿੰਡ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਹਨ। ਕਰੀਬ 5.50 ਲੱਖ ਏਕੜ ਫਸਲ ਪਾਣੀ ਵਿੱਚ ਡੁੱਬ ਗਈ ਹੈ।


ਜ਼ਿਕਰ ਕਰ ਦਈਏ ਕਿ ਮੌਸਮ ਵਿਭਾਗ ਨੇ 17 ਤੇ 18 ਜੁਲਾਈ ਨੂੰ ਪੰਜਾਬ, ਹਰਿਆਣਾ ਅਤੇ ਹਿਮਾਚਲ ਦੇ ਕਈ ਜ਼ਿਲ੍ਹਿਆਂ ਵਿੱਚ ਦਰਮਿਆਨੀ ਤੋਂ ਭਾਰੀ ਬਾਰਿਸ਼ ਲਈ ਅਲਰਟ ਜਾਰੀ ਕੀਤਾ ਹੈ। ਇਸ ਕਾਰਨ ਦਰਿਆਵਾਂ ਅਤੇ ਨਾਲਿਆਂ ਦੇ ਪਾਣੀ ਦਾ ਪੱਧਰ ਵਧਣ ਦਾ ਖ਼ਦਸ਼ਾ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।