ਪੜਚੋਲ ਕਰੋ
Advertisement
ਪੰਜਾਬ 'ਚ ਤੋੜ ਸੁੱਟੇ 1,400 ਤੋਂ ਵੱਧ ਟਾਵਰ, ਜੀਓ ਦਾ ਨੈੱਟਵਰਕ ਠੱਪ, ਹੁਣ ਕੈਪਟਨ ਨੇ ਦਿੱਤਾ ਦਖਲ
ਨਵੇਂ ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਅੰਦੋਲਨ ਦਾ ਦੂਜਾ ਮਹੀਨਾ ਸ਼ੁਰੂ ਹੋ ਗਿਆ ਹੈ। ਇਸ ਦੌਰਾਨ ਪੰਜਾਬ ਦੇ ਕਈ ਇਲਾਕਿਆਂ ’ਚ ਕਿਸਾਨਾਂ ਵੱਲੋਂ ਮੋਬਾਈਲ ਟਾਵਰ ਤੋੜਨ ਦੇ ਮਾਮਲੇ ਸਾਹਮਣੇ ਆ ਰਹੇ ਹਨ।
ਚੰਡੀਗੜ੍ਹ: ਨਵੇਂ ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਅੰਦੋਲਨ ਦਾ ਦੂਜਾ ਮਹੀਨਾ ਸ਼ੁਰੂ ਹੋ ਗਿਆ ਹੈ। ਇਸ ਦੌਰਾਨ ਪੰਜਾਬ ਦੇ ਕਈ ਇਲਾਕਿਆਂ ’ਚ ਕਿਸਾਨਾਂ ਵੱਲੋਂ ਮੋਬਾਈਲ ਟਾਵਰ ਤੋੜਨ ਦੇ ਮਾਮਲੇ ਸਾਹਮਣੇ ਆ ਰਹੇ ਹਨ। ਅੰਬਾਨੀ ਤੇ ਅਡਾਨੀ ਦੇ ਵਿਰੋਧ ’ਚ ਪੰਜਾਬ ਵਿੱਚ ਕਈ ਸਥਾਨਾਂ ਉੱਤੇ ਰਿਲਾਇੰਸ-ਜੀਓ ਦੇ ਟਾਵਰਾਂ ਨੂੰ ਨੁਕਸਾਨ ਪਹੁੰਚਾਇਆ ਗਿਆ ਹੈ; ਜਿਸ ਕਾਰਨ ਦੂਰਸੰਚਾਰ ਸੰਪਰਕ ਵਿਵਸਥਾ ਉੱਤੇ ਅਸਰ ਪਿਆ।
ਹੁਣ ਤੱਕ 1,411 ਟਾਵਰ ਤੋੜੇ ਜਾ ਚੁੱਕੇ ਹਨ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਕਿਸਾਨਾਂ ਨੂੰ ਅਜਿਹਾ ਨਾ ਕਰਨ ਦੀ ਅਪੀਲ ਕਰ ਚੁੱਕੇ ਹਨ ਪਰ ਉਸ ਦਾ ਕੋਈ ਖ਼ਾਸ ਅਸਰ ਨਹੀਂ ਹੋਇਆ। ਪੰਜਾਬ ’ਚ ਪਿਛਲੇ 24 ਘੰਟਿਆਂ ਦੌਰਾਨ 176 ਤੋਂ ਵੱਧ ਦੂਰਸੰਚਾਰ ਟਾਵਰਾਂ ਨੂੰ ਨੁਕਸਾਨ ਪਹੁੰਚਾਇਆ ਜਾ ਚੁੱਕਾ ਹੈ।
ਇਨ੍ਹਾਂ ਟਾਵਰਾਂ ਨੂੰ ਨੁਕਸਾਨ ਪਹੁੰਚਾਉਣ ਪਿੱਛੇ ਦੀ ਕਹਾਣੀ ਇਹ ਦੱਸੀ ਜਾ ਰਹੀ ਹੈ ਕਿ ਨਵੇਂ ਖੇਤੀ ਕਾਨੂੰਨਾਂ ਨਾਲ ਮੁਕੇਸ਼ ਅੰਬਾਨੀ ਤੇ ਗੌਤਮ ਅਡਾਨੀ ਜਿਹੇ ਉਦਯੋਗਪਤੀਆਂ ਨੂੰ ਲਾਭ ਹੋਵੇਗਾ। ਇਸੇ ਲਈ ਪੰਜਾਬ ’ਚ ਵੱਖੋ-ਵੱਖਰੀਆਂ ਥਾਵਾਂ ਉੱਤੇ ਰਿਲਾਇੰਸ ਜੀਓ ਦੇ ਟਾਵਰਾਂ ਨੂੰ ਨੁਕਸਾਨ ਪਹੁੰਚਾਇਆ ਗਿਆ ਹੈ।
ਟਾਵਰਾਂ ਉੱਤੇ ਅਜਿਹੇ ਹਮਲਿਆਂ ਕਾਰਨ ਦੂਰਸੰਚਾਰ ਸੇਵਾਵਾਂ ਉੱਤੇ ਅਸਰ ਪੈ ਰਿਹਾ ਹੈ। ਪੁਲਿਸ ਵੱਲੋਂ ਕਥਿਤ ਤੌਰ ਉੱਤੇ ਕੋਈ ਕਾਰਵਾਈ ਨਾ ਕਰਨ ਕਰਕੇ ਇਹ ਸੇਵਾਵਾਂ ਬਹਾਲ ਕਰਨ ਵਿੱਚ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਸੂਤਰਾਂ ਮੁਤਾਬਕ ਜਿਨ੍ਹਾਂ ਮੋਬਾਈਲ ਟਾਵਰਾਂ ਨੂੰ ਨੁਕਸਾਨ ਪਹੁੰਚਾਇਆ ਗਿਆ ਹੈ, ਉਨ੍ਹਾਂ ’ਚ ਜ਼ਿਆਦਾਤਰ ਜੀਓ ਤੇ ਦੂਰਸੰਚਾਰ ਸਨਅਤ ਦੇ ਸਾਂਝੇ ਬੁਨਿਆਦੀ ਢਾਂਚਾ ਸਹੂਲਤਾਂ ਨਾਲ ਜੁੜੇ ਹੋਏ ਹਨ। ਇਸ ਦਾ ਅਸਰ ਦੂਰਸੰਚਾਰ ਸੇਵਾਵਾਂ ’ਤੇ ਪਿਆ ਹੈ ਤੇ ਪੁਲੀਸ ਵੱਲੋਂ ਕੋਈ ਕਾਰਵਾਈ ਨਾ ਕੀਤੇ ਜਾਣ ਕਾਰਨ ਅਪਰੇਟਰਾਂ ਨੂੰ ਸੇਵਾਵਾਂ ਬਹਾਲ ਕਰਨ ’ਚ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ।Chief Minister @capt_amarinder Singh appeals to farmers not to disrupt state’s telecom services & inconvenience citizens. Chief Minister urges them to show same restraint & discipline as they’d been exercising at Delhi border.
— CMO Punjab (@CMOPb) December 25, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਸੰਗਰੂਰ
ਪੰਜਾਬ
ਅੰਮ੍ਰਿਤਸਰ
ਪੰਜਾਬ
Advertisement