ਪੜਚੋਲ ਕਰੋ

Punjab News: 2500 ਤੋਂ ਜ਼ਿਆਦਾ ਪੁਲਿਸ ਮੁਲਾਜ਼ਮਾਂ ਨੇ ਬੈਂਕਾਂ 'ਚ ਕੀਤੀ ਚੈਕਿੰਗ, ਸ਼ੱਕੀਆਂ ਦੀ ਲਈ ਤਲਾਸ਼ੀ, ਵੱਡੀ ਵਾਰਦਾਤ ਦਾ ਖ਼ਦਸ਼ਾ ?

2500 ਤੋਂ ਵੱਧ ਪੁਲਿਸ ਕਰਮੀਆਂ ਦੀ ਨਫ਼ਰੀ ਵਾਲੀਆਂ 500 ਤੋਂ ਵੱਧ ਪੁਲਿਸ ਪਾਰਟੀਆਂ , ਨੇ ਐਸ.ਪੀ./ਡੀ.ਐਸ.ਪੀਜ਼ ਦੀ ਨਿਗਰਾਨੀ ਹੇਠ  3826 ਵਿੱਤੀ ਸੰਸਥਾਂਵਾਂ- ਜਿਨ੍ਹਾਂ ਵਿੱਚ 2516 ਬੈਂਕਾਂ, 389 ਐਨ.ਬੀ.ਐਫ.ਸੀ. ,360 ਗੋਲਡ ਲੋਨ ਅਤੇ 561 ਮਨੀ ਐਕਸਚੇਂਜਰ ਸ਼ਾਮਲ ਹਨ, ਦੀ ਚੈਕਿੰਗ ਕੀਤੀ। 

Punjab News: ਪੰਜਾਬ ਪੁਲਿਸ ਨੇ ਵੀਰਵਾਰ ਨੂੰ  ਸ਼ਹਿਰੀ ਤੇ ਪੇਂਡੂ ਖੇਤਰਾਂ ਦੀਆਂ ਸਾਰੀਆਂ ਵਿੱਤੀ ਸੰਸਥਾਵਾਂ, ਜਿਨ੍ਹਾਂ ਵਿੱਚ ਬੈਂਕਾਂ , ਨਾਨ-ਬੈਂਕ ਵਿੱਤੀ ਕੰਪਨੀਆਂ, ਗੋਲਡ ਲੋਨ ਅਤੇ ਮਨੀ ਐਕਸਚੇਂਜਰ ਸ਼ਾਮਲ ਹਨ, ਦੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਵਿਸ਼ੇਸ਼ ਆਪ੍ਰੇਸ਼ਨ ਚਲਾਇਆ। ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਚਲਾਇਆ ਗਿਆ।

ਇਸ ਸਬੰਧੀ  ਵੇਰਵੇ ਸਾਂਝੇ ਕਰਦਿਆਂ  ਵਿਸ਼ੇਸ਼ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਸੀਪੀਜ਼/ਐਸਐਸਪੀਜ਼ ਨੂੰ ਇਸ ਅਪਰੇਸ਼ਨ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰਨ ਅਤੇ ਅਪਰੇਸ਼ਨ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਗਜ਼ਟਿਡ ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਲੋੜੀਂਦੀਆਂ ਪੁਲਿਸ ਟੀਮਾਂ ਦੀ ਨਫ਼ਰੀ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ। 
ਉਨ੍ਹਾਂ ਦੱਸਿਆ ਕਿ ਪੁਲਿਸ ਪਾਰਟੀਆਂ ਨੂੰ ਸੁਰੱਖਿਆ ਗਾਰਡਾਂ ਦੀ ਤੈਨਾਤੀ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਅਜਿਹੇ ਸੰਵੇਦਨਸ਼ੀਲ ਅਦਾਰਿਆਂ ਵਿਖੇ ਅਲਾਰਮ ਅਤੇ ਸੀਸੀਟੀਵੀ ਕੈਮਰੇ ਲਗਾਉਣ/ ਕਾਰਜਸ਼ੀਲ ਬਣਾਉਣ ਨੂੰ ਯਕੀਨੀ ਬਣਾਏ ਜਾਣ ਸਬੰਧੀ ਵੀ ਨਿਰਦੇਸ਼ ਦਿੱਤੇ ਗਏ ਸਨ ।

  ਉਨ੍ਹਾਂ ਦੱਸਿਆ ਕਿ ਇਹ ਅਪਰੇਸ਼ਨ ਰਾਜ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਚਲਾਇਆ ਗਿਆ,  ਜਿਸ ਵਿੱਚ 2500 ਤੋਂ ਵੱਧ ਪੁਲਿਸ ਕਰਮੀਆਂ ਦੀ ਨਫ਼ਰੀ ਵਾਲੀਆਂ 500 ਤੋਂ ਵੱਧ ਪੁਲਿਸ ਪਾਰਟੀਆਂ , ਨੇ ਐਸ.ਪੀ./ਡੀ.ਐਸ.ਪੀਜ਼ ਦੀ ਨਿਗਰਾਨੀ ਹੇਠ  3826 ਵਿੱਤੀ ਸੰਸਥਾਂਵਾਂ- ਜਿਨ੍ਹਾਂ ਵਿੱਚ 2516 ਬੈਂਕਾਂ, 389 ਐਨ.ਬੀ.ਐਫ.ਸੀ. ,360 ਗੋਲਡ ਲੋਨ ਅਤੇ 561 ਮਨੀ ਐਕਸਚੇਂਜਰ ਸ਼ਾਮਲ ਹਨ, ਦੀ ਚੈਕਿੰਗ ਕੀਤੀ। 

  ਵਿਸ਼ੇਸ਼ ਡੀਜੀਪੀ ਨੇ ਦੱਸਿਆ ਕਿ ਇਸ ਆਪ੍ਰੇਸ਼ਨ ਨੂੰ ਅੰਜਾਮ ਦੇਣ ਦਾ ਮੁੱਖ ਉਦੇਸ਼ ਵਿੱਤੀ ਸੰਸਥਾਵਾਂ , ਜੋ ਕਿ ਆਮ ਤੌਰ ’ਤੇ ਸਮਾਜ ਵਿਰੋਧੀ ਅਨਸਰਾਂ ਦੇ ਨਿਸ਼ਾਨੇ ਹੁੰਦੀਆ ਹਨ, ਵਿਖੇ ਢੁਕਵੀਂ ਮੁਸਤੈਦੀ ਤੇ ਪੂਰਨ ਸੁਰੱਖਿਆ ਨੂੰ ਯਕੀਨੀ ਬਣਾਉਣ ਤੋਂ ਇਲਾਵਾ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਸੀ।

  ਉਨ੍ਹਾਂ ਦੱਸਿਆ ਕਿ ਪੁਲਿਸ ਦੀਆਂ ਸਾਰੀਆਂ ਟੀਮਾਂ ਨੂੰ ਕਿਹਾ ਗਿਆ ਸੀ ਕਿ ਉਹ ਇਸ ਆਪ੍ਰੇਸ਼ਨ ਦੌਰਾਨ ਆਮ ਲੋਕਾਂ ਨਾਲ ਬਾ-ਹਲੀਮੀ ਪੇਸ਼ ਆਉਣ ਅਤੇ ਲੋਕਾਂ ਦੀ ਘੱਟ ਤੋਂ ਘੱਟ ਅਸੁਵਿਧਾ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਦੁਹਰਾਇਆ ਕਿ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਅਜਿਹੀਆਂ ਕਾਰਵਾਈਆਂ ਭਵਿੱਖ ਵਿਚ ਵੀ ਜਾਰੀ ਰਹਿਣਗੀਆਂ।

  ਇਸ ਦੌਰਾਨ ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਬੈਂਕਾਂ ਅਤੇ ਹੋਰ ਵਿੱਤੀ ਸੰਸਥਾਵਾਂ ਦੇ ਇਰਦ-ਗਿਰਦ ਘੁੰਮਦੇ  ਸ਼ੱਕੀ ਵਿਅਕਤੀਆਂ ਦੀ  ਤਲਾਸ਼ੀ ਵੀ ਕੀਤੀ ਗਈ।

ਟਾਪ ਹੈਡਲਾਈਨ

ਬਟਾਲਾ ਗ੍ਰੇਨੇਡ ਹਮਲਾ ਮਾਮਲਾ: ਪੁਲਿਸ ਦੇ ਹੱਥ ਵੱਡੀ ਕਾਮਯਾਬੀ, 2 ਨਾਬਾਲਗ ਕਾਬੂ, ਤੀਜੇ ਦੀ ਭਾਲ ਜਾਰੀ
ਬਟਾਲਾ ਗ੍ਰੇਨੇਡ ਹਮਲਾ ਮਾਮਲਾ: ਪੁਲਿਸ ਦੇ ਹੱਥ ਵੱਡੀ ਕਾਮਯਾਬੀ, 2 ਨਾਬਾਲਗ ਕਾਬੂ, ਤੀਜੇ ਦੀ ਭਾਲ ਜਾਰੀ
ਪੰਜਾਬ 'ਚ ਨਸ਼ਾ ਤਸਕਰੀ ਹੋਈ ਹਾਈਟੈਕ, ਡਰੋਨ ਤੇ ਡਿਜੀਟਲ ਨੈੱਟਵਰਕ ਨਾਲ ਵਧਿਆ ਖ਼ਤਰਾ
ਪੰਜਾਬ 'ਚ ਨਸ਼ਾ ਤਸਕਰੀ ਹੋਈ ਹਾਈਟੈਕ, ਡਰੋਨ ਤੇ ਡਿਜੀਟਲ ਨੈੱਟਵਰਕ ਨਾਲ ਵਧਿਆ ਖ਼ਤਰਾ
Punjab News: ਪੰਜਾਬ ਤੋਂ ਵੱਡੀ ਖਬਰ, ਭਾਜਪਾ ਨੇ ਨਵੇਂ ਸੂਬਾ ਅਹੁਦੇਦਾਰਾਂ ਦਾ ਕੀਤਾ ਐਲਾਨ, ਲਿਸਟ ਜਾਰੀ...
Punjab News: ਪੰਜਾਬ ਤੋਂ ਵੱਡੀ ਖਬਰ, ਭਾਜਪਾ ਨੇ ਨਵੇਂ ਸੂਬਾ ਅਹੁਦੇਦਾਰਾਂ ਦਾ ਕੀਤਾ ਐਲਾਨ, ਲਿਸਟ ਜਾਰੀ...
ਫ਼ਿਰੋਜ਼ਪੁਰ 'ਚ ਪੁਲਿਸ ਦੀ ਵੱਡੀ ਕਾਰਵਾਈ, 3.5 ਕਿਲੋ ਹੈਰੋਇਨ ਤੇ ਪਾਕਿਸਤਾਨੀ ਪਿਸਤੌਲਾਂ ਸਮੇਤ ਤਸਕਰ ਕਾਬੂ
ਫ਼ਿਰੋਜ਼ਪੁਰ 'ਚ ਪੁਲਿਸ ਦੀ ਵੱਡੀ ਕਾਰਵਾਈ, 3.5 ਕਿਲੋ ਹੈਰੋਇਨ ਤੇ ਪਾਕਿਸਤਾਨੀ ਪਿਸਤੌਲਾਂ ਸਮੇਤ ਤਸਕਰ ਕਾਬੂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
Embed widget