Punjab News: ਬਠਿੰਡਾ ਵਿੱਚ ਨਗਰ ਨਿਗਮ ਮੇਅਰ ਰਮਨ ਗੋਇਲ ਦਾ ਤਖ਼ਤਾ ਪਲਟਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜਿਸ ਨੂੰ ਲੈ ਕੇ ਕਾਂਗਰਸ ਦੇ 30 ਤੋਂ ਵੱਧ ਕੌਂਸਲਰਾਂ ਵੱਲੋਂ ਮੇਅਰ ਦੇ ਖ਼ਿਲਾਫ਼ ਬੇ-ਭਰੋਸਗੀ ਦਾ ਮਤਾ ਦਿੱਤਾ ਗਿਆ ਹੈ ਜਿਸ ਨੂੰ ਲੈ ਕੇ ਡੀਸੀ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ ਹੈ।


ਕੀ ਹੈ ਪੂਰਾ ਮਾਮਲਾ


ਇਸ ਬਾਬਤ ਜਾਣਕਾਰੀ ਦਿੰਦਿਆਂ ਸੀਨੀਅਰ ਡਿਪਟੀ ਮੇਅਰ ਅਸ਼ੋਕ ਕੁਮਾਰ ਨੇ ਦੱਸਿਆ ਕਿ ਮੇਅਰ ਰਮਨ ਗੋਇਲ ਕਾਂਗਰਸ ਤੋਂ ਜਿੱਤ ਕੇ ਆਏ ਸਨ। ਇਸ ਮੌਕੇ ਮਨਪ੍ਰੀਤ ਬਾਦਲ ਦੇ ਕਾਂਗਰਸ ਛੱਡ ਕੇ ਜਾਣ ਤੋਂ ਬਾਅਦ ਮੇਅਰ ਵੱਲੋਂ ਕਾਂਗਰਸ ਦੇ ਕੌਂਸਲਰਾਂ ਦੇ ਕੰਮ ਕਰਨੇ ਬੰਦ ਕਰ ਦਿੱਤੇ ਸੀ। ਇਸ ਉੱਤੇ ਕਾਰਵਾਈ ਕਰਦਿਆਂ ਕਾਂਗਰਸ ਹਾਈਕਮਾਂਡ ਨੇ ਮੇਅਰ ਨੂੰ ਪਾਰਟੀ ਚੋਂ ਬਾਹਰ ਦਾ ਰਾਸਤਾ ਵਿਖਾ ਦਿੱਤਾ ਸੀ।


ਮੁੜ ਤੋਂ ਕਰਵਾਈ ਜਾਵੇ ਮੇਅਰ ਦੀ ਚੋਣ ਤਾਂ ਜੋ..


ਇਸ ਮੌਕੇ ਉਨ੍ਹਾਂ ਦੱਸਿਆ ਕਿ 30 ਤੋਂ ਵੱਧ ਕਾਂਗਰਸ ਦੇ ਕੌਂਸਲਰਾਂ ਵੱਲੋਂ ਡੀਸੀ ਨੂੰ ਮੰਗ ਪੱਤਰ ਦਿੱਤਾ ਗਿਆ ਹੈ ਜਿਸ ਵਿੱਚ ਮੰਗ ਕੀਤੀ ਗਈ ਹੈ ਕਿ ਮੇਅਰ ਦੀ ਸੀਟ ਦੀ ਮੁੜ ਤੋਂ ਚੋਣ ਹੋਣ ਚਾਹੀਦੀ ਹੈ ਜਿਸ ਕੋਲ ਵੱਧ ਵੋਟਾਂ ਹੋਣਗੀਆਂ ਉਹ ਮੇਅਰ ਬਣ ਜਾਵੇਗਾ। ਇਸ ਬਾਬਤ ਬਠਿੰਡਾ ਦੇ ਡੀਸੀ ਸ਼ੌਕਤ ਅਹਿਮਦ ਨੇ ਕਿਹਾ ਕਿ ਜੋ ਵੀ ਕੁਝ ਹੋਵੇਗਾ ਉਹ ਕਾਨੂੰਨ ਮੁਤਾਬਕ ਕੀਤਾ ਜਾਵੇਗਾ। ਇਸ ਨੂੰ ਲੈ ਕੇ ਕਾਂਗਰਸ ਦੇ ਕੌਂਸਲਰਾਂ ਵੱਲੋਂ ਮੰਗ ਪੱਤਰ ਦਿੱਤਾ ਗਿਆ ਹੈ।


ਇਹ ਵੀ ਪੜ੍ਹੋ: Punjab News: ਭਾਜਪਾ ਤੋਂ ਵਾਪਸ ਆਏ ਆਗੂਆਂ ਦਾ ਵਿਰੋਧ ਤੇਜ਼, ਕਾਂਗਰਸ ਦੇ ਚਾਰ ਜ਼ਿਲ੍ਹਾ ਪ੍ਰਧਾਨਾਂ ਦੇ ਅਸਤੀਫ਼ੇ, ਕਿਹਾ- ਆਏ ਹੋ ਤਾਂ ਵਰਕਰ ਬਣੋ


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial