ਪੜਚੋਲ ਕਰੋ

'ਖੇਡਾਂ ਵਤਨ ਪੰਜਾਬ ਦੀਆਂ' ਕਰੀਬ ਦੋ ਮਹੀਨੇ ਚੱਲਣ ਵਾਲੇ ਖੇਡ ਮਹਾਂਕੁੰਭ 'ਚ 5 ਲੱਖ ਤੋਂ ਵੱਧ ਖਿਡਾਰੀ ਲੈਣਗੇ ਹਿੱਸਾ

ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਹੈ ਕਿ ਕਿਸੇ ਵੇਲੇ ਖੇਡਾਂ ਵਿੱਚ ਪਹਿਲੇ ਨੰਬਰ 'ਤੇ ਰਹੇ ਪੰਜਾਬ ਨੂੰ ਮੁੜ ਖੇਡਾਂ ਵਿੱਚ ਮੋਹਰੀ ਸੂਬਾ ਬਣਾਇਆ ਜਾਵੇ ।

ਐਸਏਐਸ ਨਗਰ : ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਦੀ ਜਵਾਨੀ ਨੂੰ ਨਸ਼ਿਆਂ ਤੋਂ ਹਟਾ ਕੇ ਖੇਡਾਂ ਵਾਲੇ ਪਾਸੇ ਜੋੜਨ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ "ਖੇਡਾਂ ਵਤਨ ਪੰਜਾਬ ਦੀਆਂ" ਨੂੰ ਨੌਜਵਾਨੀ 'ਚ ਨਵਾਂ ਜੋਸ਼ ਭਰਨ ਵਾਲਾ ਉਪਰਾਲਾ ਕਰਾਰ ਦਿੰਦਿਆਂ ਕਿਹਾ ਕਿ ਇਸ ਨਾਲ ਸੂਬੇ 'ਚ "ਖੇਡ ਇਨਕਲਾਬ" ਆਏਗਾ।

ਉਨ੍ਹਾਂ ਕਿਹਾ ਕਿ 29 ਅਗਸਤ ਤੋਂ ਸ਼ੁਰੂ ਹੋ ਕੇ ਕਰੀਬ ਦੋ ਮਹੀਨੇ ਚੱਲਣ ਵਾਲੇ ਇਸ ਖੇਡ ਮਹਾਂਕੁੰਭ ਵਿੱਚ ਸੂਬੇ ਦੇ 5 ਲੱਖ ਤੋਂ ਵੱਧ ਉੱਭਰਦੇ ਖਿਡਾਰੀ ਭਾਗ ਲੈਣਗੇ। ਭਗਵੰਤ ਮਾਨ ਸਰਕਾਰ ਨੇ ਜੇਤੂਆਂ ਲਈ 6 ਕਰੋੜ ਰੁਪਏ ਦੇ ਇਨਾਮ ਰੱਖੇ ਹਨ ਅਤੇ ਸਾਰੇ ਜੇਤੂ ਖਿਡਾਰੀ ਸੂਬੇ ਦੀ ਗ੍ਰੇਡੇਸ਼ਨ ਨੀਤੀ ਵਿੱਚ ਕਵਰ ਹੋਣਗੇ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਦੇ ਜਨਮ ਦਿਨ ਮੌਕੇ ਅੱਜ ਮਨਾਏ ਜਾ ਰਹੇ ਕੌਮੀ ਖੇਡ ਦਿਵਸ ਮੌਕੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਤੋਂ ਇਨ੍ਹਾਂ ਖੇਡਾਂ ਦਾ ਆਗ਼ਾਜ਼ ਕਰ ਦਿੱਤਾ ਗਿਆ ਹੈ ਜਿਸ ਨਾਲ ਸਾਰਾ ਪੰਜਾਬ ਖੇਡਾਂ ਦੇ ਰੰਗ ਵਿੱਚ ਰੰਗਿਆ ਜਾਵੇਗਾ। ਉਨ੍ਹਾਂ ਦੱਸਿਆ ਕਿ 1 ਸਤੰਬਰ ਤੋਂ 7 ਸਤੰਬਰ ਤੱਕ ਬਲਾਕ ਪੱਧਰੀ ਮੁਕਾਬਲੇ ਸ਼ੁਰੂ ਹੋ ਜਾਣਗੇ। ਬਲਾਕ ਪੱਧਰੀ ਮੁਕਾਬਲਿਆਂ ਦੇ ਜੇਤੂ 12 ਸਤੰਬਰ ਤੋਂ 22 ਸਤੰਬਰ ਤੱਕ ਜ਼ਿਲ੍ਹਾ ਪੱਧਰੀ ਮੁਕਾਬਲੇ ਵਿੱਚ ਭਿੜਨਗੇ ਅਤੇ ਇਨ੍ਹਾਂ ਮੁਕਾਬਲਿਆਂ ਦੇ ਜੇਤੂਆਂ 10 ਅਕਤੂਰ ਤੋਂ 21 ਅਕਤੂਬਰ ਤੱਕ ਰਾਜ ਪੱਧਰੀ ਖੇਡ ਮੁਕਾਬਿਲਆਂ ਵਿੱਚ ਆਪਣੇ ਜੌਹਰ ਵਿਖਾਉਣਗੇ।

ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਹੈ ਕਿ ਕਿਸੇ ਵੇਲੇ ਖੇਡਾਂ ਵਿੱਚ ਪਹਿਲੇ ਨੰਬਰ 'ਤੇ ਰਹੇ ਪੰਜਾਬ ਨੂੰ ਮੁੜ ਖੇਡਾਂ ਵਿੱਚ ਮੋਹਰੀ ਸੂਬਾ ਬਣਾਇਆ ਜਾਵੇ ਅਤੇ ਆਪਣੇ ਇਸੇ ਉਦੇਸ਼ ਨੂੰ ਲੈ ਕੇ ਉਨ੍ਹਾਂ ਨੇ ਇਹ ਮਹਾਂਕੁੰਭ ਉਲੀਕਿਆ ਹੈ। ਖੇਡ ਤੇ ਯੁਵਕ ਸੇਵਾਵਾਂ ਵਿਭਾਗ ਨੇ ਇਨ੍ਹਾਂ ਖੇਡਾਂ ਨੇ ਸੁਚੱਜੇ ਪ੍ਰਬੰਧ ਕੀਤੇ ਹਨ ਤਾਂ ਜੋ ਸੂਬ ਵਿੱਚ ਖੇਡ ਪ੍ਰਤਿਭਾ ਤੇ ਹੁਨਰ ਦੀ ਭਾਲ ਕੀਤੀ ਜਾ ਸਕੇ, ਖੇਡਾਂ ਦਾ ਪੱਧਰ ਹੋਰ ਉੱਚਾ ਚੁੱਕਿਆ ਜਾ ਸਕੇ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਖੇਡਾਂ ਨਾਲ ਜੋੜ ਕੇ ਸਿਹਤਮੰਦ ਪੰਜਾਬ ਸਿਰਜਿਆ ਜਾ ਸਕੇ।

ਇਸ ਖੇਡ ਮਹਾਂਕੁੰਭ ਵਿੱਚ ਗ੍ਰੇਡੇਸ਼ਨ ਸੂਚੀ ਵਾਲੀਆਂ ਮਾਨਤਾ ਪ੍ਰਾਪਤ 28 ਖੇਡਾਂ ਵਿੱਚ ਅੰਡਰ-14, ਅੰਡਰ-17, ਅੰਡਰ-21, 21-40 ਸਾਲ, 40-50 ਸਾਲ ਅਤੇ 50 ਸਾਲ ਤੋਂ ਵੱਧ ਕੁੱਲ ਛੇ ਉਮਰ ਵਰਗ ਵਿੱਚ ਬਲਾਕ ਪੱਧਰ ਤੋਂ ਸੂਬਾ ਪੱਧਰ ਤੱਕ 5 ਲੱਖ ਦੇ ਕਰੀਬ ਖਿਡਾਰੀ ਅਤੇ ਪੈਰਾ-ਖਿਡਾਰੀ ਹਿੱਸਾ ਲੈਣਗੇ।

ਉਨ੍ਹਾਂ ਦੱਸਿਆ ਕਿ ਖੇਡ ਮੇਲੇ ਵਿੱਚ ਹਿੱਸਾ ਲੈਣ ਦੇ ਇਛੁੱਕ ਖਿਡਾਰੀ www.punjabkhedmela2022.in ਪੋਰਟਲ 'ਤੇ 11 ਤੋਂ 30 ਅਗਸਤ ਤੱਕ ਆਨਲਾਈਨ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਬਲਾਕ ਪੱਧਰ ਉਤੇ ਵਾਲੀਬਾਲ, ਅਥਲੈਟਿਕਸ, ਫੁਟਬਾਲ, ਕਬੱਡੀ (ਨੈਸ਼ਨਲ ਸਟਾਈਲ), ਖੋ-ਖੋ ਅਤੇ ਰੱਸ਼ਾਕਸੀ ਦੇ ਮੁਕਾਬਲੇ ਹੋਣਗੇ। ਇਸੇ ਤਰ੍ਹਾਂ ਜ਼ਿਲ੍ਹਾ ਪੱਧਰ 'ਤੇ ਬਲਾਕ ਪੱਧਰੀ ਖੇਡਾਂ ਤੋਂ ਇਲਾਵਾ ਹੈਂਡਬਾਲ, ਸਾਫਟਬਾਲ, ਜੂਡੋ, ਰੋਲਰ ਸਕੇਟਿੰਗ, ਗੱਤਕਾ, ਕਿੱਕ ਬਾਕਸਿੰਗ, ਹਾਕੀ, ਨੈਟਬਾਲ, ਬੈਡਮਿੰਟਨ, ਬਾਸਕਟਬਾਲ, ਪਾਵਰ ਲਿਫਟਿੰਗ, ਲਾਅਨ ਟੈਨਿਸ, ਕੁਸ਼ਤੀ, ਤੈਰਾਕੀ, ਮੁੱਕੇਬਾਜ਼ੀ, ਟੇਬਲ ਟੈਨਿਸ ਅਤੇ ਵੇਟਲਿਫਟਿੰਗ ਦੇ ਮੁਕਾਬਲੇ ਹੋਣਗੇ। ਸੂਬਾ ਪੱਧਰ 'ਤੇ ਜ਼ਿਲ੍ਹਾ ਪੱਧਰੀ ਖੇਡਾਂ ਤੋਂ ਇਲਾਵਾ ਤਲਵਾਰਬਾਜ਼ੀ, ਤੀਰਅੰਦਾਜ਼ੀ, ਨਿਸ਼ਾਨੇਬਾਜ਼ੀ, ਰੋਇੰਗ, ਜਿਮਨਾਸਟਿਕ ਅਤੇ ਸ਼ਤਰੰਜ ਦੇ ਮੁਕਾਬਲੇ ਹੋਣਗੇ।

ਉਨ੍ਹਾਂ ਦੱਸਿਆ ਕਿ 41-50 ਸਾਲ ਅਤੇ 50 ਸਾਲ ਤੋਂ ਵੱਧ ਉਮਰ ਵਰਗ ਵਿੱਚ ਸਿਰਫ ਟੇਬਲ ਟੈਨਿਸ, ਲਾਅਨ ਟੈਨਿਸ, ਬੈਡਮਿੰਟਨ, ਵਾਲੀਬਾਲ ਅਤੇ ਅਥਲੈਟਿਕਸ ਦੇ ਮੁਕਾਬਲੇ ਹੋਣਗੇ ਅਤੇ ਜੇਤੂਆਂ ਨੂੰ ਸਰਟੀਫਿਕੇਟ ਦਿੱਤੇ ਜਾਣਗੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਮਾਪਿਆਂ ਦੇ ਇਕਲੋਤੇ ਪੁੱਤ ਦੀ ਆਸਟ੍ਰੇਲਿਆ 'ਚ ਮੌਤ, ਮਾਂ ਦਾ ਰੋ ਰੋ ਬੁਰਾ ਹਾਲਖਾਲਿਸਥਾਨ ਬਾਰੇ ਅੰਮ੍ਰਿਤਪਾਲ ਦੇ ਸਟੈਂਡ ਬਾਅਦ ਮਾਂ ਦਾ ਵੱਡਾ ਬਿਆਨKangana Ranaut Slap | Amritpal Singh |  Kulwinder Kaur ਕੁਲਵਿੰਦਰ ਕੌਰ ਬਾਰੇ ਅੰਮ੍ਰਿਤਪਾਲ ਸਿੰਘ ਦੀ ਵੱਡੀ ਗੱਲਸਰਕਾਰੀ ਅਧਿਆਪਕ ਨੂੰ ਪੈਟਰੋਲ ਪਾ ਕੇ ਸਾੜਿਆ, ਹਾਲਤ ਗੰਭੀਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Embed widget