ਪੜਚੋਲ ਕਰੋ

Punjab News: ਵਾਹਿਦ-ਸੰਧਰ ਸ਼ੂਗਰ ਮਿੱਲ ਵੱਲੋਂ 600 ਤੋਂ ਵੱਧ ਕਿਸਾਨਾਂ ਨਾਲ ਧੋਖਾਧੜੀ, ਕਿਸਾਨਾਂ ਦੇ 40 ਕਰੋੜ ਰੁਪਏ ਬਕਾਇਆ

Punjab News: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ ਇਸ ਉਲਝਣਤਾਣੀ ਦਾ ਹੱਲ ਨਿਕਲਣ ਦੀ ਉਮੀਦ ਨਾਲ ਸਥਿਤੀ 'ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ।

Punjab News: ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਜਾਂਚ ਦੌਰਾਨ ਕਪੂਰਥਲਾ ਜ਼ਿਲ੍ਹੇ ਦੇ ਫਗਵਾੜਾ ਵਿੱਚ ਸਥਿਤ ਗੋਲਡਨ ਸੰਧਰ ਸ਼ੂਗਰ ਮਿੱਲ ਸਬੰਧੀ ਹੈਰਾਨੀਜਨਕ ਤੱਥ ਸਾਹਮਣੇ ਲਿਆਂਦੇ ਹਨ। ਮਿੱਲ, ਜਿਸ ਨੂੰ ਪਹਿਲਾਂ ਵਾਹਿਦ ਸੰਧਰ ਸ਼ੂਗਰ ਮਿੱਲ ਵਜੋਂ ਜਾਣਿਆ ਜਾਂਦਾ ਸੀ, ਪਿਛਲੇ ਚਾਰ ਸਾਲਾਂ ਤੋਂ ਗੰਨਾ ਕਾਸ਼ਤਕਾਰਾਂ ਦੇ ਬਕਾਏ ਦਾ ਨਿਬੇੜਾ ਨਹੀਂ ਕਰ ਸਕੀ ਅਤੇ ਮਿੱਲ ਵੱਲ ਕਿਸਾਨਾਂ ਦੇ ਲਗਭਗ 40 ਕਰੋੜ 71 ਲੱਖ 68 ਹਜ਼ਾਰ ਰੁਪਏ ਬਕਾਇਆ ਹਨ।

ਇਹ ਪ੍ਰਗਟਾਵਾ ਕਰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਮਾਮਲਾ ਅਜਿਹੇ ਸਮੇਂ ਸਾਹਮਣੇ ਆਇਆ ਹੈ ਜਦੋਂ ਨਵੰਬਰ ਦੇ ਪਹਿਲੇ ਹਫ਼ਤੇ ਗੰਨੇ ਦਾ ਪਿੜਾਈ ਸੀਜ਼ਨ ਸ਼ੁਰੂ ਹੋਣ ਜਾ ਰਿਹਾ ਹੈ। ਗੰਨਾ ਕਾਸ਼ਤਕਾਰਾਂ ਦੀਆਂ ਵਾਰ-ਵਾਰ ਮੰਗਾਂ ਦੇ ਬਾਵਜੂਦ, ਗੋਲਡਨ ਸੰਧਰ ਸ਼ੂਗਰ ਮਿੱਲ ਆਪਣੀ ਵਾਹਿਦ ਸੰਧਰ ਸ਼ੂਗਰ ਮਿੱਲ ਵੇਲੇ ਦੀ ਮੈਨੇਜਮੈਂਟ ਤੋਂ ਲੈ ਕੇ ਆਪਣੀਆਂ ਵਿੱਤੀ ਜ਼ਿੰਮੇਵਾਰੀਆਂ ਨੂੰ ਭੱਜਦੀ ਆ ਰਹੀ ਹੈ।

ਇਸ ਤੋਂ ਇਲਾਵਾ ਇੱਕ ਬਹੁਤ ਹੀ ਹੈਰਾਨੀਜਨਕਤ ਤੱਥ ਇਹ ਹੈ ਕਿ ਕਿਸਾਨਾਂ ਨੂੰ ਹੁਣ ਆਈ.ਡੀ.ਬੀ.ਆਈ. ਬੈਂਕ ਫਗਵਾੜਾ ਤੋਂ ਲੀਗਲ ਨੋਟਿਸ ਮਿਲ ਰਹੇ ਹਨ ਹਨ, ਜਿਸ ਵਿੱਚ ਉਨ੍ਹਾਂ ਨੂੰ ਪ੍ਰਤੀ ਕਿਸਾਨ ਦੇ ਹਿਸਾਬ ਨਾਲ ਬੈਂਕ ਨੂੰ ਕੁੱਲ 3,00,000 ਰੁਪਏ ਦਾ ਕੇ.ਸੀ.ਸੀ. (ਕਿਸਾਨ ਕ੍ਰੈਡਿਟ ਕਾਰਡ) ਕਰਜ਼ਾ ਮੋੜਨ ਲਈ ਕਿਹਾ ਜਾ ਰਿਹਾ ਹੈ। ਇਥੇ ਹੈਰਾਨ ਕਰਨ ਵਾਲੀ ਗੱਲ ਇਹ ਹੈ ਕਿ ਕਿਸਾਨਾਂ ਨੂੰ ਬੈਂਕ ਤੋਂ ਕਰਜ਼ਾ ਲੈਣ ਜਾਂ ਕਰਜ਼ੇ ਦੇ ਫੰਡਾਂ ਦੀ ਵਰਤੋਂ ਕਰਨ ਬਾਰੇ ਕੁਝ ਵੀ ਪਤਾ ਨਹੀਂ ਹੈ।

ਇਸ ਉਲਝਣਤਾਣੀ ਕਾਰਨ ਬਣੇ ਹਾਲਾਤਾਂ ਕਰਕੇ ਗੰਨਾ ਕਾਸ਼ਤਕਾਰਾਂ ਨੂੰ ਕਾਫ਼ੀ ਨੁਕਸਾਨ ਝੱਲਣਾ ਪਿਆ ਹੈ ਅਤੇ ਉਨ੍ਹਾਂ ਨੂੰ ਗੰਨੇ ਦੀ ਫਸਲ ਦੀ 40 ਕਰੋੜ 71 ਲੱਖ 68 ਹਜ਼ਾਰ ਰੁਪਏ ਦੀ ਅਦਾਇਗੀ ਨਹੀਂ ਕੀਤੀ ਗਈ ਹੈ। ਇਸ ਦੇ ਨਾਲ ਹੀ ਤਕਰੀਬਨ 600 ਕਿਸਾਨ ਆਪਣੇ ਆਪ ਨੂੰ ਕੇ.ਸੀ.ਸੀ. ਕਰਜ਼ੇ ਦੀਆਂ ਦੇਣਦਾਰੀਆਂ ਸਬੰਧੀ ਬਣੇ ਜਮੂਦ ਵਿੱਚ ਫਸਿਆ ਮਹਿਸੂਸ ਕਰ ਰਹੇ ਹਨ, ਜਿਸ ਅਨੁਸਾਰ ਮਿੱਲ ਦੀ ਗਾਰੰਟਰਸ਼ਿਪ ਅਧੀਨ ਹਰੇਕ ਕਿਸਾਨ ਵੱਲ 3,00,000 ਰੁਪਏ ਦੀ ਦੇਣਦਾਰੀ ਕੱਢੀ ਜਾ ਰਹੀ ਹੈ। 

ਇਸ  ਬਾਾਰੇ ਉਨ੍ਹਾਂ ਕਿਹਾ ਕਿ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ ਇਸ ਉਲਝਣਤਾਣੀ ਦਾ ਹੱਲ ਨਿਕਲਣ ਦੀ ਉਮੀਦ ਨਾਲ ਸਥਿਤੀ 'ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ।

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget