Punjab News: ਪੰਜਾਬ ਵਿੱਚ ਰੋਜ਼ਾਨਾ ਸੜਕ ਹਾਦਸਿਆਂ ਦੌਰਾਨ ਦਰਜਨ ਤੋਂ ਵੱਧ ਮੌਤਾਂ ਹੋ ਰਹੀਆਂ ਹਨ। ਪੰਜਾਬ ਸਰਕਾਰ ਹੁਣ ਸਖਤੀ ਨਾਲ ਟ੍ਰੈਫਿਕ ਨਿਯਮ ਲਾਗੂ ਕਰਕੇ ਇਨ੍ਹਾਂ ਹਾਦਸਿਆਂ ਨੂੰ ਘਟਾਉਣ ਜਾ ਰਹੀ ਹੈ। ਇਸ ਲਈ ਪੰਜਾਬ ਸਰਕਾਰ ਵਿਸ਼ੇਸ਼ ਫੋਰਸ ਤਿਆਰ ਕਰੇਗੀ। ਇਹ ਵਿਸ਼ੇਸ਼ ਫੋਰਸ ਸਖਤੀ ਨਾਲ ਟ੍ਰੈਫਿਕ ਨਿਯਮ ਲਾਗੂ ਕਰਕੇ ਹਾਦਸਿਆਂ ਨੂੰ ਨੱਥ ਪਾਏਗੀ।
ਹਾਸਲ ਜਾਣਕਾਰੀ ਮੁਤਾਬਕ ਪੰਜਾਬ ਸਰਕਾਰ ਸੜਕੀ ਆਵਾਜਾਈ ਨੂੰ ਸੁਚਾਰੂ ਬਣਾਉਣ ਤੇ ਸੜਕ ਹਾਦਸਿਆਂ ਨੂੰ ਰੋਕਣ ਲਈ ਇੱਕ ਵਿਸ਼ੇਸ਼ ਫੋਰਸ ਤਿਆਰ ਕਰੇਗੀ ਕਿਉਂਕਿ ਸੂਬੇ ਵਿਚ ਸੜਕ ਹਾਦਸਿਆਂ ਕਾਰਨ ਰੋਜ਼ਾਨਾ ਔਸਤਨ 12-14 ਜਾਨਾਂ ਜਾਂਦੀਆਂ ਹਨ। ਪੰਜਾਬ ਪੁਲੁਸ ਇਨ੍ਹਾਂ ਜਵਾਨਾਂ ਨੂੰ ਕੌਮੀ ਅਤੇ ਰਾਜ ਮਾਰਗਾਂ ’ਤੇ ਤਾਇਨਾਤ ਕੀਤਾ ਜਾਵੇਗਾ ਜਿੱਥੇ ਹਰ ਸਾਲ 75 ਫੀਸਦੀ ਸੜਕ ਹਾਦਸੇ ਵਾਪਰਦੇ ਹਨ।
ਸਰਕਾਰੀ ਸੂਤਰਾਂ ਮੁਤਾਬਕ ਇਸ ਫੋਰਸ ਵਿੱਚ ਲਗਪਗ 1,300 ਮੁਲਾਜ਼ਮ ਹੋਣਗੇ ਜੋ ਸਰੀਰ ਵਾਲੇ ਕੈਮਰੇ ਤੇ ਸ਼ਰਾਬ ਦੀ ਜਾਂਚ ਕਰਨ ਵਾਲੇ ਉਪਕਰਣਾਂ ਨਾਲ ਸੁਸੱਜਤ ਹੋਣਗੇ। ਇਸ ਫੋਰਸ ਨੂੰ ਵਾਹਨਾਂ ਦੀ ਸਪੀਡ ਚੈੱਕ ਕਰਨ ਲਈ ਇੰਟਰਸੈਪਟਰ ਵੀ ਦਿੱਤੇ ਜਾਣਗੇ। ਫੋਰਸ ਦੇ ਨੋਡਲ ਅਫਸਰ ਤੇ ਵਧੀਕ ਡਾਇਰੈਕਟਰ-ਜਨਰਲ ਆਫ ਪੁਲੀਸ ਏਐਸ ਰਾਏ ਨੇ ਦੱਸਿਆ ਕਿ ਉਨ੍ਹਾਂ ਦੀ ਕੋਸ਼ਿਸ਼ ਹੈ ਕਿ ਇਹ ਫੋਰਸ 15 ਅਗਸਤ ਤੋਂ ਪਹਿਲਾਂ ਕੰਮ ਕਰਨਾ ਸ਼ੁਰੂ ਕਰ ਦੇਵੇਗੀ।
ਹਾਸਲ ਜਾਣਕਾਰੀ ਮੁਤਾਬਕ ਇਹ ਸੜਕ ਹਾਦਸੇ ਓਵਰ ਸਪੀਡ ਜਾਂ ਫਿਰ ਸ਼ਰਾਬ ਪੀ ਕੇ ਡਰਾਈਵਿੰਗ ਕਰਕੇ ਹੁੰਦੇ ਹਨ। ਮਾਹਿਰਾਂ ਦਾ ਕਹਿਣਾ ਹੈ ਕਿ ਟ੍ਰੈਫਿਕ ਨਿਯਮ ਸਖਤੀ ਨਾਲ ਲਾਗੂ ਕਰਕੇ ਇਹ ਹਾਦਸੇ ਘਟਾਏ ਜਾ ਸਕਦੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ
ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ